ਪੜਚੋਲ ਕਰੋ

ਦੁਨੀਆ ਦੇ 100 ਸਭ ਤੋਂ ਤਾਕਤਵਰ ਸਿੱਖਾਂ 'ਚ ਪੰਜਾਬ ਦੇ CM ਵੀ ਸ਼ਾਮਲ; ‘ਦ ਸਿੱਖ ਗਰੁੱਪ’ ਨੇ ਜਾਰੀ ਕੀਤੀ ਲਿਸਟ, ਦਿਲਜੀਤ ਦੋਸਾਂਝ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਵੀ ਮਿਲੀ ਜਗ੍ਹਾ

ਪੂਰੀ ਦੁਨੀਆ ਦੇ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ‘ਦ ਸਿੱਖ ਗਰੁੱਪ’ ਵੱਲੋਂ ਜਾਰੀ ਕੀਤੀ ਗਈ ਹੈ। ਇਸ ਵਿੱਚ ਪਹਿਲੇ 10 ਸਥਾਨਾਂ 'ਚੋਂ 8 ਹਸਤੀਆਂ ਧਾਰਮਿਕ ਸੰਸਥਾਵਾਂ ਨਾਲ ਜੁੜੀਆਂ ਹੋਈਆਂ ਹਨ। ਸੂਚੀ ਵਿੱਚ ਪਹਿਲੇ ਨੰਬਰ ’ਤੇ ਸੰਤ ਬਾਬਾ ਕੁਲਵੰਤ..

ਪੂਰੀ ਦੁਨੀਆ ਦੇ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ‘ਦ ਸਿੱਖ ਗਰੁੱਪ’ ਵੱਲੋਂ ਜਾਰੀ ਕੀਤੀ ਗਈ ਹੈ। ਇਸ ਵਿੱਚ ਪਹਿਲੇ 10 ਸਥਾਨਾਂ 'ਚੋਂ 8 ਹਸਤੀਆਂ ਧਾਰਮਿਕ ਸੰਸਥਾਵਾਂ ਨਾਲ ਜੁੜੀਆਂ ਹੋਈਆਂ ਹਨ। ਸੂਚੀ ਵਿੱਚ ਪਹਿਲੇ ਨੰਬਰ ’ਤੇ ਸੰਤ ਬਾਬਾ ਕੁਲਵੰਤ ਸਿੰਘ, ਜਥੇਦਾਰ ਸ੍ਰੀ ਹਜ਼ੂਰ ਸਾਹਿਬ ਹਨ, ਜਦਕਿ ਦੂਜੇ ਨੰਬਰ ’ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਥਾਂ ਮਿਲੀ ਹੈ।

ਤੀਸਰੇ ਨੰਬਰ ’ਤੇ ਵਰਲਡ ਬੈਂਕ ਦੇ ਪ੍ਰੈਜ਼ੀਡੈਂਟ ਅਜੈ ਪਾਲ ਸਿੰਘ ਬੰਗਾ ਹਨ, ਜਦਕਿ ਪੰਜਵੇਂ ਨੰਬਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਜਗ੍ਹਾ ਬਣਾਈ ਹੈ। ਇਸ ਸੂਚੀ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੈਨੇਡਾ ਦੇ ਮੰਤਰੀ ਮਨਿੰਦਰ ਸਿੰਘ ਸਿੱਧੂ, ਉੱਤਰਾਖੰਡ ਦੇ ਗਵਰਨਰ ਗੁਰਮੀਤ ਸਿੰਘ ਦੇ ਨਾਲ-ਨਾਲ ਗਾਇਕ ਦਿਲਜੀਤ ਦੋਸਾਂਝ ਅਤੇ ਗਿੱਪੀ ਗਰੇਵਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਗੁਰਪ੍ਰੀਤ ਸਿੰਘ ਘੁੱਗੀ ਵੀ ਇਸ ਸੂਚੀ ਵਿੱਚ ਆਪਣੀ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੇ ਹਨ। ਸੰਸਥਾ ਦੇ ਪ੍ਰੈਜ਼ੀਡੈਂਟ ਡਾ. ਨਵਦੀਪ ਬੰਸਲ ਨੇ ਦੱਸਿਆ ਕਿ ਉਨ੍ਹਾਂ ਦਾ ਮਕਸਦ ਸਿੱਖੀ ਨੂੰ ਵਿਸ਼ਵ ਪੱਧਰ ’ਤੇ ਪਛਾਣ ਦਿਵਾਉਣਾ ਹੈ।

ਉਨ੍ਹਾਂ ਕਿਹਾ ਕਿ ਇਸ ਸੂਚੀ ਵਿੱਚ 50 ਫੀਸਦੀ ਹਸਤੀਆਂ ਭਾਰਤ ਤੋਂ ਹਨ। ਇਸ ਨਾਲ ਨੌਜਵਾਨ ਪੀੜ੍ਹੀ ਨੂੰ ਇਹ ਜਾਣਨ ਅਤੇ ਸਿੱਖਣ ਦਾ ਮੌਕਾ ਮਿਲਦਾ ਹੈ ਕਿ ਸਿੱਖ ਸਮਾਜ ਨੇ ਕਿਹੜੇ-ਕਿਹੜੇ ਉੱਚੇ ਮੁਕਾਮ ਹਾਸਲ ਕੀਤੇ ਹਨ।

ਟਾਪ 10 ਸਥਾਨਾਂ ’ਤੇ ਰਹਿਣ ਵਾਲੀਆਂ ਹਸਤੀਆਂ

1. ਸੰਤ ਬਾਬਾ ਕੁਲਵੰਤ ਸਿੰਘ ਜੀ – ਜਥੇਦਾਰ, ਸ੍ਰੀ ਹਜ਼ੂਰ ਸਾਹਿਬ
ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਦਾ ਜਨਮ 1 ਮਈ 1967 ਨੂੰ ਨਾਂਦੇੜ ਸਾਹਿਬ ਵਿੱਚ ਹੋਇਆ। ਬਾਬਾ ਜੀ ਦੇ ਦਾਦਾ ਸਰਦਾਰ ਮੰਗਲ ਸਿੰਘ ਜੀ ਕੜੇਵਾਲੇ ਸਨ।

2. ਗਿਆਨੀ ਕੁਲਦੀਪ ਸਿੰਘ ਗੜਗੱਜ – ਜਥੇਦਾਰ, ਅਕਾਲ ਤਖ਼ਤ ਸਾਹਿਬ
ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਨ, ਜਿਸ ਨੂੰ ਸਿੱਖਾਂ ਦਾ ਸਰਵਉੱਚ ਧਾਰਮਿਕ-ਦੁਨਿਆਵੀ (ਰਾਜਸੀ) ਅਸਥਾਨ ਮੰਨਿਆ ਜਾਂਦਾ ਹੈ।

3. ਅਜੈ ਪਾਲ ਸਿੰਘ ਬੰਗਾ – ਪ੍ਰੈਜ਼ੀਡੈਂਟ, ਵਰਲਡ ਬੈਂਕ
ਅਜੈ ਪਾਲ ਸਿੰਘ ਬੰਗਾ ਇਸ ਸਮੇਂ ਵਿਸ਼ਵ ਬੈਂਕ ਗਰੁੱਪ ਦੇ ਪ੍ਰੈਜ਼ੀਡੈਂਟ ਹਨ। ਇਸ ਤੋਂ ਪਹਿਲਾਂ ਉਹ ਮਾਸਟਰਕਾਰਡ ਦੇ ਏਗਜ਼ਿਕਿਊਟਿਵ ਚੇਅਰਮੈਨ ਰਹਿ ਚੁੱਕੇ ਹਨ ਅਤੇ ਉਸ ਤੋਂ ਪਹਿਲਾਂ ਕੰਪਨੀ ਦੇ ਪ੍ਰੈਜ਼ੀਡੈਂਟ ਅਤੇ ਸੀਈਓ ਵੀ ਰਹੇ ਹਨ।

4. ਹਰਜਿੰਦਰ ਸਿੰਘ ਧਾਮੀ – ਪ੍ਰੈਜ਼ੀਡੈਂਟ, ਐਸਜੀਪੀਸੀ
ਹਰਜਿੰਦਰ ਸਿੰਘ ਧਾਮੀ ਇੱਕ ਸਿੱਖ ਵਕੀਲ ਹਨ। ਉਹ ਸਾਲ 2021 ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 30ਵੇਂ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ।

5. ਭਗਵੰਤ ਮਾਨ – ਮੁੱਖ ਮੰਤਰੀ, ਪੰਜਾਬ
ਭਗਵੰਤ ਸਿੰਘ ਮਾਨ ਇੱਕ ਭਾਰਤੀ ਸਿਆਸਤਦਾਨ ਅਤੇ ਸਾਬਕਾ ਅਭਿਨੇਤਾ, ਕਾਮੇਡੀਅਨ ਅਤੇ ਵਿਅੰਗਕਾਰ ਹੈ, ਜੋ 2022 ਤੋਂ ਪੰਜਾਬ ਦੇ 17ਵੇਂ ਅਤੇ ਮੌਜੂਦਾ ਮੁੱਖ ਮੰਤਰੀ ਹਨ।

6. ਜਥੇਦਾਰ ਬਾਬਾ ਬਲਬੀਰ ਸਿੰਘ ਜੀ – ਜਥੇਦਾਰ, ਬੁੱਢਾ ਦਲ
1964 ਵਿੱਚ ਪਟਿਆਲਾ ਵਿੱਚ ਜਨਮੇ ਬਾਬਾ ਬਲਬੀਰ ਸਿੰਘ ਜੀ ਨੂੰ ਉਨ੍ਹਾਂ ਦੇ ਸਾਬਕਾ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਜੀ ਵੱਲੋਂ ਬੁੱਢਾ ਦਲ ਦੇ 14ਵੇਂ ਜਥੇਦਾਰ ਵਜੋਂ ਸ਼ਪਥ ਦਿਵਾਈ ਗਈ ਸੀ।
7. ਸੰਤ ਬਾਬਾ ਅਵਤਾਰ ਸਿੰਘ ਜੀ – ਆਧਿਆਤਮਿਕ ਨੇਤਾ, ਬਿਧੀ ਚੰਦ ਦਲ
ਸੰਤ ਬਾਬਾ ਅਵਤਾਰ ਸਿੰਘ ਜੀ ਬਿਧੀ ਚੰਦ ਦਲ ਦੇ ਮੌਜੂਦਾ ਜਥੇਦਾਰ ਹਨ ਅਤੇ ਕਿਹਾ ਜਾਂਦਾ ਹੈ ਕਿ ਉਹ ਬਾਬਾ ਬਿਧੀ ਚੰਦ ਜੀ ਦੇ ਸਿੱਧੇ ਵੰਸ਼ਜ ਹਨ।

8. ਭਾਈ ਸਾਹਿਬ ਮੋਹਿੰਦਰ ਸਿੰਘ ਜੀ – ਆਧਿਆਤਮਿਕ ਗੁਰੂ, GNNSJ
ਮੋਹਿੰਦਰ ਸਿੰਘ ਜੀ, ਜੋ 1995 ਤੋਂ ਨਿਸ਼ਕਾਮ ਗਰੁੱਪ ਆਫ ਚੈਰਿਟੇਬਲ ਆਰਗੇਨਾਈਜ਼ੇਸ਼ਨਜ਼ ਦੇ ਚੇਅਰਮੈਨ ਹਨ, ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ (GNNSJ) ਦੇ ਆਧਿਆਤਮਿਕ ਨੇਤਾਵਾਂ ਦੀ ਪਰੰਪਰਾ ਵਿੱਚ ਤੀਜੇ ਸਥਾਨ ’ਤੇ ਹਨ।

9. ਸੰਤ ਬਾਬਾ ਨਿਹਾਲ ਸਿੰਘ ਜੀ – ਮਿਸਲ, ਸ਼ਹੀਦਾਂ ਤਰਨਾ ਦਲ
ਜ਼ਿੰਦਾ ਸ਼ਹੀਦ ਸਿੱਖ ਸੰਸਥਾ ਮਿਸਲ ਸ਼ਹੀਦਾਂ ਤਰਨਾ ਦਲ ਹਰਿਆਂ ਬੇਲਾਂ ਦੇ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਸਿੱਖ ਧਰਮ ਦੀਆਂ ਸੱਚੀਆਂ ਸਿੱਖਿਆਵਾਂ ਦੀ ਜਿਉਂਦੀ-ਜਾਗਦੀ ਮਿਸਾਲ ਹਨ।

10. ਸੰਤ ਬਾਬਾ ਗੁਰਦੇਵ ਸਿੰਘ ਜੀ – ਆਧਿਆਤਮਿਕ ਨੇਤਾ, ਸ਼ਹੀਦੀ ਬਾਗ
ਸੰਤ ਬਾਬਾ ਗੁਰਦੇਵ ਸਿੰਘ ਜੀ ਪੰਜਾਬ ਦੇ ਅਨੰਦਪੁਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਸ਼ਹੀਦੀ ਬਾਗ ਸਾਹਿਬ ਦੇ ਆਧਿਆਤਮਿਕ ਨੇਤਾ ਹਨ।

2012 ਤੋਂ ਹਰ ਸਾਲ ਕੀਤੀ ਜਾਂਦੀ ਹੈ ਚੋਣ

ਇਹ ਪ੍ਰਕਿਰਿਆ ਸੰਸਥਾ ਵੱਲੋਂ ਸਾਲ 2012 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਦੇ ਤਹਿਤ ਰਾਜਨੀਤੀ, ਵਪਾਰ, ਲੋਕ ਸੇਵਾ, ਸਿੱਖਿਆ, ਮੀਡੀਆ, ਮਨੋਰੰਜਨ, ਖੇਡਾਂ, ਸਮਾਜਿਕ ਸੇਵਾ ਅਤੇ ਕਮਿਊਨਿਟੀ ਨੇਤ੍ਰਿਤਵ ਵਰਗੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਦੇਣ ਵਾਲੀਆਂ 100 ਸਿੱਖ ਹਸਤੀਆਂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਜਾਂਦਾ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget