ਪੜਚੋਲ ਕਰੋ
Advertisement
ਸੀਐਮ ਭਗਵੰਤ ਮਾਨ ਵੱਲੋਂ ਚਾਰ ਸ਼ਹੀਦ ਸੈਨਿਕਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਐਕਸ-ਗ੍ਰੇਸ਼ੀਆ ਵਜੋਂ ਇਕ ਕਰੋੜ ਰੁਪਏ ਦੇਣ ਦਾ ਐਲਾਨ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਫੌਜੀ ਜਵਾਨਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ), ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕ੍ਰਿਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਕੀ ਅੰਮ੍ਰਿਤਪਾਲ ਦਾ ਪਰਿਵਾਰ ਮਿਲੇਗਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ? ਆਖਿਰਕਾਰ, ਕੀ ਹੋ ਸਕਦੀ ਹੈ ਵਜ੍ਹਾ?
ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੀ ਨਿਖੇਧੀ ਕਰਦੇ ਹੋਏ ਇਸ ਹਮਲੇ ਵਿਚ ਬਹਾਦਰ ਸੈਨਿਕਾਂ ਦੀ ਸ਼ਹਾਦਤ ਉਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਲਈ ਅਹਿਮ ਉਪਰਾਲਾ! ਵਿਦੇਸ਼ਾਂ ਵਿੱਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣਗੇ NRI
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਨਾਇਕਾਂ ਵੱਲੋਂ ਦੇਸ਼ ਦੀ ਰਾਖੀ ਲਈ ਦਿਖਾਈ ਸੂਰਮਗਤੀ ਬਾਕੀ ਸੈਨਿਕਾਂ ਨੂੰ ਵੀ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ਉਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਤਕਨਾਲੌਜੀ
ਪੰਜਾਬ
ਸਿਹਤ
Advertisement