ਪੜਚੋਲ ਕਰੋ

Punjab News: ਸੀਐਮ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣ ਦੀ ਨਸੀਹਤ, ਬੋਲੇ, ਇੱਥੇ ਹੀ ਬਥੇਰੀਆਂ ਨੌਕਰੀਆਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿੱਚ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਹੁਣ ਤੱਕ 44666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿੱਚ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਹੁਣ ਤੱਕ 44666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੀਐਮ ਮਾਨ ਨੇ ਕਿਹਾ ਕਿ ਇਹ ਅਕਾਲੀ ਦਲ ਵਾਲੇ ਹਮੇਸ਼ਾ ਉਨ੍ਹਾਂ 'ਤੇ ਉਂਗਲ ਉਠਾਉਂਦੇ ਰਹਿੰਦੇ ਹਨ ਪਰ ਜਦੋਂ ਉਹ ਬੋਲਦੇ ਹਨ ਤਾਂ ਕਹਿੰਦੇ ਹਨ ਕਿ ਭਗਵੰਤ ਮਾਨ ਬੋਲਦਾ ਹੈ। ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਂਦੇ ਰਹੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦੇਸ਼ ਛੱਡ ਕੇ ਨਾ ਜਾਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਯੋਗਤਾ ਅਨੁਸਾਰ ਰੁਜ਼ਗਾਰ ਮਿਲਦਾ ਹੈ ਤਾਂ ਬਾਹਰ ਜਾਣ ਦੀ ਕੀ ਲੋੜ ਹੈ। ਜੇਕਰ ਤੁਸੀਂ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਘੁੰਮਣ ਜਾਓ ਪਰ ਹੁਣ ਵਿਦੇਸ਼ਾਂ ਵਿੱਚ ਹਾਲਾਤ ਵਿਗੜ ਗਏ ਹਨ। ਉਥੇ ਦੰਗੇ ਹੋ ਰਹੇ ਹਨ। ਇੰਗਲੈਂਡ ਦੇ ਹਰ ਸ਼ਹਿਰ ਵਿੱਚ ਦੰਗੇ ਹੋ ਰਹੇ ਹਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਨੌਕਰੀ ਮਿਲਣਾ ਤਾਂ ਲੋਕਾਂ ਲਈ ਸੁਪਨਾ ਹੀ ਬਣ ਗਿਆ ਸੀ। ਸਾਰੇ ਬਾਹਰਲੇ ਮੁਲਕਾਂ ਨੂੰ ਚੱਲ ਪਏ ਸੀ, ਸਿਸਟਮ ਹੀ ਇੰਨਾ ਖ਼ਰਾਬ ਸੀ। ਪਹਿਲਾਂ ਵਾਲਿਆਂ ਨੇ ਆਪਣੇ ਹੀ ਧੀਆਂ-ਪੁੱਤਾ ਬਾਰੇ ਸੋਚਿਆ, ਪਰ ਹੁਣ ਆਮ ਘਰਾਂ ਦੇ ਧੀਆਂ-ਪੁੱਤਾ ਨੂੰ ਮੌਕੇ ਮਿਲ ਰਹੇ ਹਨ ਤੇ ਉਨ੍ਹਾਂ ਦੀ ਗੱਲ ਸੁਣੀ ਜਾ ਰਹੀ ਹੈ। 

ਸੀਐਮ ਮਾਨ ਨੇ ਕਿਹਾ ਕਿ ਉਹ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭੜਕਾਉਂਦੇ ਰਹੇ ਪਰ ਹੁਣ ਹਾਲਾਤ ਇਹ ਬਣ ਗਏ ਹਨ ਕਿ ਉਹ ਆਪਣਾ ਘਰ ਹੀ ਭੁੱਲ ਗਏ ਹਨ ਤੇ ਮੁੱਦੇ ਖੁਦ ਹੀ ਉਨ੍ਹਾਂ ਦੇ ਸਾਹਮਣੇ ਆ ਖੜ੍ਹੇ ਹਨ। ਹੁਣ ਉਹ ਆਪਣੀਆਂ ਗਲਤੀਆਂ ਸਵੀਕਾਰ ਰਹੇ ਹਨ ਤੇ ਆਪਣੀਆਂ ਗਲਤੀਆਂ ਲਈ ਮਾਫੀਆਂ ਮੰਗ ਰਹੇ ਹਨ। ਖੁਦ ਹੀ ਗਲਤੀਆਂ ਕੀਤੀਆਂ ਤੇ ਹੁਣ ਖੁਦ ਹੀ ਮੁਆਫੀ ਮੰਗਣ ਪਹੁੰਚ ਰਹੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget