Bhagwant Mann on MSP: ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਪੰਜਾਬ ਸਰਕਾਰ ਐਮਐਸਪੀ 'ਤੇ ਖਰੀਦੇਗੀ ਮੂੰਗੀ ਦੀ ਫ਼ਸਲ
Punjab Farmers News: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀ ਜਾਵੇਗੀ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਡਾ ਐਲਾਨ ਕੀਤਾ ਹੈ। ਇਸ ਵਾਰ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫ਼ਸਲ ਖਰੀਦੇਗੀ। ਮੂੰਗੀ ਤੋਂ ਬਾਅਦ ਕਿਸਾਨ ਝੋਨੇ ਦੀ 126 ਕਿਸਮ ਤੇ ਬਾਸਮਤੀ ਦੀ ਫ਼ਸਲ ਬੀਜ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਣਕ ਤੇ ਝੋਨੇ ਦੇ ਨਾਲ ਇੱਕ ਹੋਰ ਫ਼ਸਲ ਖਰੀਦਣ ਦੀ ਪਹਿਲਕਦਮੀ ਕੀਤੀ ਹੈ।
ਉਨ੍ਹਾਂ ਕਿਹਾ ਕਿਸਰਕਾਰ ਦਾ ਕਿਸਾਨਾਂ ਲਈ ਇਤਿਹਾਸਕ ਫੈਸਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲੀ ਵਿਭਿੰਨਤਾ ਵੱਲ ਕਦਮ ਚੁੱਕਣਾ ਚਾਹੀਦਾ ਹੈ। ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਸੂਬੇ ਵਿੱਚ ਖੇਤੀ ਸੁਧਾਰਾਂ ਸਬੰਧੀ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਕਣਕ ਤੇ ਝੋਨੇ ਦੀ ਫ਼ਸਲ ਦੇ ਨਾਲ ਹੁਣ 55 ਦਿਨ ਵਿੱਚ ਤਿਆਰ ਹੋਣ ਵਾਲੀ ਮੂੰਗੀ ਦੀ ਫ਼ਸਲ ਵੀ ਬੀਜਣ, ਜਿਸ ’ਤੇ ਸਰਕਾਰ ਐਮਐਸਪੀ ਦੇਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਤੇ ਜ਼ਮੀਨ ਤਿੰਨੇ ਹੀ ਪ੍ਰਦੂਸ਼ਿਤ ਹਨ, ਜਿਨ੍ਹਾਂ ਨੂੰ ਠੀਕ ਕਰਨ ਦਾ ਸਮਾਂ ਆ ਗਿਆ ਹੈ ਤੇ ਇਹ ਤਾਂ ਹੀ ਠੀਕ ਹੋਵੇਗੀ, ਜੇਕਰ ਸਾਰੇ ਮਿਲ ਕੇ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਦਾ ਚੱਕਰ ਬਦਲਣ, ਜਿਸ ਲਈ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਮੂੰਗੀ ਦੀ ਫ਼ਸਲ ਜਲਦੀ ਤਿਆਰ ਹੋ ਜਾਂਦੀ ਹੈ, ਇਸ ਲਈ ਕਿਸਾਨ ਮੂੰਗੀ ਦੀ ਫ਼ਸਲ ਬੀਜਣੀ ਸ਼ੁਰੂ ਕਰਨ।
ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਲੀਡਰਾਂ ਵੱਲੋਂ ਸੱਤਾ ਵਿੱਚ ਆ ਕੇ ਆਪਣੇ ਨਿੱਜੀ ਮੁਫਾਦਾਂ ਲਈ ਹੀ ਫ਼ੈਸਲੇ ਲਏ ਗਏ ਸਨ ਪਰ ਹੁਣ ਉਨ੍ਹਾਂ ਦੀ ਸਰਕਾਰ ਆਏ ਨੂੰ ਹਾਲੇ 50 ਦਿਨ ਹੀ ਹੋਏ ਹਨ, ਜਿਸ ਦੌਰਾਨ ਕਈ ਲੋਕ ਪੱਖੀ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਉਂਦਿਆਂ ਹੀ 26 ਹਜ਼ਾਰ ਤੋਂ ਵੱਧ ਨੌਕਰੀਆਂ ਦੀ ਸਰਕਾਰੀ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਭਲਾਈ ਲਈ ਕਈ ਵੱਡੇ ਫ਼ੈਸਲੇ ਲਏ ਜਾਣਗੇ।
ਇਹ ਵੀ ਪੜ੍ਹੋ: Patiala violence: ਪਟਿਆਲਾ ਹਿੰਸਾ ਪਿੱਛੇ ਬੀਜੇਪੀ ਦਾ ਹੱਥ, 'ਆਪ' ਨੇ ਲਾਏ ਵੱਡੇ ਇਲਜ਼ਾਮ, ਹਰ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦਾ ਦਾਅਵਾ