Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
ਹਾਲ 'ਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਰਹਿਤ ਮਰਿਆਦਾ 'ਤੇ ਕਥਿਤ ਇਤਰਾਜ਼ਯੋਗ ਬਿਆਨ ਦੇਣ ਲਈ 15 ਜਨਵਰੀ ਨੂੰ ਅਕਾਲ ਤਖਤ ਸਕੱਤਰੇਤ ਵਿਖੇ ਪੇਸ਼ ਹੋਣ ਲਈ ਤਲਬ..

Punjab CM Bhagwant Mann Appeals to Jathedar: ਮੁੱਖ ਮੰਤਰੀ ਭਗਵੰਤ ਮਾਨ ਦੀ ਜੱਥੇਦਾਰ ਨੂੰ ਖਾਸ ਅਪੀਲ ਕਰਦੇ ਹੋਏ ਐਕਸ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ। CM ਭਗਵੰਤ ਮਾਨ ਨੂੰ ਅਕਾਲ ਤਖ਼ਤ ਵਿਖੇ ਤਲਬ ਕੀਤਾ ਗਿਆ ਹੈ। CM ਮਾਨ ਨੇ ਐਕਸ ਉੱਤੇ ਲਿਖਿਆ ਹੈ ਕਿ 15 ਜਨਵਰੀ ਨੂੰ ਉਹ ਆਪਣਾ ਸਪੱਸ਼ਟੀਕਰਨ ਕਰਨ ਦੇਣ ਜ਼ਰੂਰ ਜਾਣਗੇ।
CM ਮਾਨ ਨੇ ਕੀਤੀ ਖਾਸ ਬੇਨਤੀ
ਉਨ੍ਹਾਂ ਨੇ ਪੋਸਟ 'ਚ ਲਿਖਿਆ- ''ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ''
ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ…
— Bhagwant Mann (@BhagwantMann) January 8, 2026
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ CM ਮਾਨ ਨੂੰ ਇਸ ਵਜ੍ਹਾ ਕਰਕੇ ਕੀਤਾ ਤਲਬ
ਸੋਮਵਾਰ ਨੂੰ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਰਹਿਤ ਮਰਿਆਦਾ 'ਤੇ ਕਥਿਤ ਇਤਰਾਜ਼ਯੋਗ ਬਿਆਨ ਦੇਣ ਲਈ 15 ਜਨਵਰੀ ਨੂੰ ਅਕਾਲ ਤਖ਼ਤ ਸਕੱਤਰੇਤ ਵਿਖੇ ਪੇਸ਼ ਹੋਣ ਲਈ ਤਲਬ ਕੀਤਾ।
ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉੱਤੇ ਪੋਸਟ ਪਾ ਕੇ ਕਿਹਾ ਸੀ, "ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ..ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ..ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਜੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਕਾਨਫਰੰਸ ਚ ਹਿੱਸਾ ਲੈਣ ਆ ਰਹੇ ਨੇ.. ਉਸ ਦਿਨ ਲਈ ਮਾਫੀ ਵੀ ਮੰਗਦਾ ਹੈ..ਕਿਉਂਕਿ ਮੇਰੇ ਲਈ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ ..ਸੀ..ਅਤੇ ਹਮੇਸ਼ਾ ਰਹੇਗਾ.."

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ




















