Punjab News : ਅਜਨਾਲਾ ਹਿੰਸਾ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਇੱਕ ਵਾਰ ਫਿਰ ਸਾਹਮਣੇ ਆਇਆ ਹੈ। ਸੀਐਮ ਮਾਨ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਨੂੰ ਅਜਨਾਲਾ ਹਿੰਸਾ ਅਤੇ ਖਾਲਿਸਤਾਨ ਦੇ ਨਾਅਰੇ ਲਗਾਉਣ ਨੂੰ ਲੈ ਕੇ ਸਵਾਲ ਕੀਤਾ ਗਿਆ, ਜਿਸ ਦੇ ਜਵਾਬ ਵਿੱਚ ਸੀਐਮ ਨੇ ਕਿਹਾ ਕਿ 1000 ਲੋਕਾਂ ਨੂੰ ਪੂਰਾ ਪੰਜਾਬ ਨਹੀਂ ਮੰਨਿਆ ਜਾ ਸਕਦਾ। ਕੁਝ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਵਿਦੇਸ਼ਾਂ ਅਤੇ ਪਾਕਿਸਤਾਨ ਤੋਂ ਫੰਡਿੰਗ ਹੁੰਦੀ ਹੈ , ਜਿਸ ਕਾਰਨ ਉਨ੍ਹਾਂ ਦੀਆਂ ਦੁਕਾਨਾਂ ਚੱਲਦੀਆਂ ਹਨ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਕਿਹਾ ਜੇ ਅੰਮ੍ਰਿਤਪਾਲ ਦੇ ਖ਼ਿਲਾਫ਼ ਬੋਲਿਆ ਤਾਂ ਹੋਵੇਗਾ ਦਾਦੇ ਵਾਲੇ ਹਾਲ
ਸੀਐਮ ਨੇ ਪੰਜਾਬ 'ਚ ਵਧ ਰਹੀਆਂ ਡਰੋਨ ਘਟਨਾਵਾਂ 'ਤੇ ਵੀ ਕੀਤੀ ਗੱਲ
ਸੀਐਮ ਭਗਵੰਤ ਮਾਨ ਨੇ ਪਾਕਿਸਤਾਨ ਤੋਂ ਪੰਜਾਬ ਵਿੱਚ ਭੇਜੇ ਜਾ ਰਹੇ ਡਰੋਨਾਂ 'ਤੇ ਬੋਲਦਿਆਂ ਕਿਹਾ ਕਿ ਰਾਜਸਥਾਨ ਦੀ ਪੰਜਾਬ ਨਾਲੋਂ ਢਾਈ ਗੁਣਾ ਵੱਡੀ ਸਰਹੱਦ ਹੈ, ਪਰ ਡਰੋਨ ਉੱਥੇ ਨਹੀਂ ਆਉਂਦੇ ਕਿਉਂਕਿ ਉਹ ਪੰਜਾਬ ਦਾ ਮਾਹੌਲ ਵਿਗਾੜਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਨ੍ਹਾਂ ਸਭ ਤੋਂ ਪ੍ਰੇਸ਼ਾਨ ਹੋਣ ਵਾਲਾ ਨਹੀਂ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਾ ਕਾਇਮ ਹੈ, ਪੰਜਾਬ ਦੀ ਸਰਕਾਰ ਪੰਜਾਬ ਨੂੰ ਤਰੱਕੀ ਵੱਲ ਲਿਜਾ ਰਹੀ ਹੈ।
ਸੀਐਮ ਨੇ ਟਵੀਟ ਰਾਹੀਂ ਸਾਧਿਆ ਸੀ ਨਿਸ਼ਾਨਾ
ਸੀਐਮ ਭਗਵੰਤ ਮਾਨ ਨੇ ਵੀ ਅਜਨਾਲਾ ਕਾਂਡ ਨੂੰ ਲੈ ਕੇ ਇੱਕ ਟਵੀਟ ਰਾਹੀਂ ਅੰਮ੍ਰਿਤਪਾਲ ਸਿੰਘ 'ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਟਵੀਟ ਵਿੱਚ ਲਿਖਿਆ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਥਾਣਿਆਂ ਵਿੱਚ ਢਾਲ ਬਣਾ ਕੇ ਲਿਜਾਣ ਵਾਲੇ ਪੰਜਾਬ ਅਤੇ ਪੰਜਾਬੀਅਤ ਦੇ ਵਾਰਿਸ ਕਹਾਉਣ ਦੇ ਲਾਇਕ ਨਹੀਂ ਹਨ।
ਇਹ ਵੀ ਪੜ੍ਹੋ : ਜੇਲ੍ਹ ਵਾਰਡਨ 'ਤੇ ਤਿੰਨ ਕੈਦੀਆਂ ਨੇ ਕੀਤਾ ਹਮਲਾ, ਐਚਆਈਵੀ ਪੌਜੇਟਿਵ ਨੇ ਚਮਚੇ ਨਾਲ ਆਪਣੇ ਆਪ ਨੂੰ ਕੱਟ ਲਾ ਵਾਰਡਨ ਨੂੰ ਜ਼ਖ਼ਮੀ ਕਰਨ ਦੀ ਕੀਤੀ ਕੋਸ਼ਿਸ਼
ਅਜਨਾਲਾ ਹਿੰਸਾ 'ਤੇ ਸਿਆਸਤ
ਅਜਨਾਲਾ ਹਿੰਸਾ ਨੂੰ ਲੈ ਕੇ ਪੰਜਾਬ 'ਚ ਹੜਕੰਪ ਮਚ ਗਿਆ ਹੈ। ਇਸ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਜਿੱਥੇ ਇੱਕ ਪਾਸੇ ਸਿਆਸੀ ਪਾਰਟੀਆਂ ਵੱਲੋਂ ਇਸ ਘਟਨਾ ਨੂੰ ਲੈ ਕੇ ਸਰਕਾਰ 'ਤੇ ਸਵਾਲ ਚੁੱਕੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸਿੱਖ ਜਥੇਬੰਦੀਆਂ ਵੀ ਅੰਮ੍ਰਿਤਪਾਲ ਸਿੰਘ ਦੀ ਨਿੰਦਾ ਕਰ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਪੁਲਿਸ ਹਿਰਾਸਤ 'ਚੋਂ ਬਾਹਰ ਕੱਢਣ ਲਈ ਜਿਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਢਾਲ ਵਜੋਂ ਵਰਤਿਆ, ਉਸ ਤੋਂ ਸਿੱਖ ਜਥੇਬੰਦੀਆਂ ਨਾਰਾਜ਼ ਹਨ।