Punjab News: ਪੰਜਾਬ 'ਚ ਸਰਕਾਰ ਬਣਨ ਤੋਂ ਬਾਅਦ ਹੀ ਸੀਐਮ ਭਗਵੰਤ ਮਾਨ ਲਗਾਤਾਰ ਐਕਸ਼ਨ 'ਚ ਹਨ। ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਪੰਜਾਬ ਦੇ ਵਿਕਾਸ ਲਈ ਦਿੱਲੀ ਦੀ ‘ਆਪ’ ਸਰਕਾਰ ਦਾ ਮਾਡਲ ਹੀ ਅਪਣਾਉਣਗੇ। ਇਸ ਸਬੰਧ 'ਚ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸ਼ਹੀਦ ਭਗਤ ਸਿੰਘ ਤੇ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ 'ਤੇ ਸਰਕਾਰ ਚਲਾਉਣ ਦੀ ਸਲਾਹ ਦਿੱਤੀ ਹੈ।
ਭਗਵੰਤ ਮਾਨ ਦੇ ਨਾਲ ਰਾਜ ਸਭਾ ਲਈ ਚੁਣੇ ਗਏ ਪਾਰਟੀ ਦੇ 5 ਸੰਸਦ ਮੈਂਬਰ ਵੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ। ਅਰਵਿੰਦ ਕੇਜਰੀਵਾਲ ਨੇ ਇਸ ਬੈਠਕ 'ਚ ਕਿਹਾ, "ਸਾਨੂੰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੋਵੇਗਾ। ਸਾਨੂੰ ਇਹ ਯਾਦ ਰੱਖਣਾ ਹੋਵੇਗਾ ਕਿ ਅਸੀਂ ਕਿਸੇ ਵੀ ਕੀਮਤ 'ਤੇ ਆਪਣੇ ਟੀਚੇ ਨੂੰ ਨਹੀਂ ਭੁੱਲਾਂਗੇ। ਅਸੀਂ ਸ਼ਹੀਦ ਭਗਤ ਸਿੰਘ ਤੇ ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ।"
ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਪਹੁੰਚੇ ਸਨ। ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਸੰਸਦ 'ਚ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਭਗਵੰਤ ਮਾਨ ਪੰਜਾਬ ਤੋਂ ਚੁਣੇ ਗਏ ਪੰਜ ਰਾਜ ਸਭਾ ਸੰਸਦ ਮੈਂਬਰਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ।
ਰਾਜ ਸਭਾ 'ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਆਮ ਆਦਮੀ ਪਾਰਟੀ ਦੇ 5 ਮੈਂਬਰ ਰਾਘਵ ਚੱਢਾ, ਹਰਭਜਨ ਸਿੰਘ, ਸੰਦੀਪ ਪਾਠਕ, ਸੰਜੀਵ ਅਰੋੜਾ ਤੇ ਅਸ਼ੋਕ ਮਿੱਤਲ ਬਗੈਰ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ ਹਨ।
ਆਮ ਆਦਮੀ ਪਾਰਟੀ ਦੀ ਸਥਿਤੀ ਹੁਣ ਰਾਜ ਸਭਾ 'ਚ ਮਜ਼ਬੂਤ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਇਸ ਸਮੇਂ ਰਾਜ ਸਭਾ 'ਚ 8 ਸੰਸਦ ਮੈਂਬਰ ਹਨ। ਇੰਨਾ ਹੀ ਨਹੀਂ ਜੁਲਾਈ 'ਚ ਪੰਜਾਬ ਵਿੱਚ 2 ਹੋਰ ਰਾਜ ਸਭਾ ਸੀਟਾਂ ਖਾਲੀ ਹੋਣ ਜਾ ਰਹੀਆਂ ਹਨ। ਇਹ ਦੋਵੇਂ ਸੀਟਾਂ ਵੀ ਆਮ ਆਦਮੀ ਪਾਰਟੀ ਦੇ ਹਿੱਸੇ ਆਉਣੀਆਂ ਯਕੀਨੀ ਹਨ।
ਭਗਵੰਤ ਮਾਨ ਨੇ ਦਿੱਲੀ 'ਚ ਕੇਜਰੀਵਾਲ ਤੋਂ ਸਿੱਖੇ 'ਗੁਰ', 'ਆਪ' ਸੁਪਰੀਮੋ ਨੇ ਪੰਜਾਬ ਦੇ ਸੀਐਮ ਨੂੰ ਦਿੱਤੀ ਖਾਸ ਸਲਾਹ
abp sanjha
Updated at:
25 Mar 2022 11:58 AM (IST)
Edited By: sanjhadigital
Punjab News: ਪੰਜਾਬ 'ਚ ਸਰਕਾਰ ਬਣਨ ਤੋਂ ਬਾਅਦ ਹੀ ਸੀਐਮ ਭਗਵੰਤ ਮਾਨ ਲਗਾਤਾਰ ਐਕਸ਼ਨ 'ਚ ਹਨ। ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਪੰਜਾਬ ਦੇ ਵਿਕਾਸ ਲਈ ਦਿੱਲੀ ਦੀ ‘ਆਪ’ ਸਰਕਾਰ ਦਾ ਮਾਡਲ ਹੀ ਅਪਣਾਉਣਗੇ
ਸੀਐੱਮ ਭਗਵੰਤ ਮਾਨ
NEXT
PREV
Published at:
25 Mar 2022 11:56 AM (IST)
- - - - - - - - - Advertisement - - - - - - - - -