Bhagwant Mann Meet Arvind Kejriwal: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਗੱਲਬਾਤ ਹੋ ਸਕਦੀ ਹੈ।


ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਦੋਵਾਂ ਆਗੂਆਂ ਦੀ ਇਹ ਪਹਿਲੀ ਮੁਲਾਕਾਤ ਹੈ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਨੂੰ ਲੈ ਕੇ ਦੋਵਾਂ ਆਗੂਆਂ ਵਿਚਾਲੇ ਗੱਲਬਾਤ ਹੋ ਸਕਦੀ ਹੈ। ਭਗਵੰਤ ਮਾਨ ਨੇ ਇਹ ਸੀਟ ਖਾਲੀ ਕਰ ਦਿੱਤੀ ਸੀ, ਜਿਸ ਤੋਂ ਬਾਅਦ ਇੱਥੇ ਚੋਣ ਕਰਵਾਉਣੀ ਜ਼ਰੂਰੀ ਹੋ ਗਈ ਹੈ।


ਵਿਰੋਧੀ ਧਿਰ ਮਾਨ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ 'ਤੇ ਹਮਲਾਵਰ


ਜ਼ਿਕਰਯੋਗ ਹੈ ਕਿ ਪੰਜਾਬ 'ਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿਰੋਧੀ ਧਿਰ ਸੂਬਾ ਸਰਕਾਰ 'ਤੇ ਹਮਲੇ ਕਰ ਰਹੀ ਹੈ ਅਤੇ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਪੂਰੇ ਸੂਬੇ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।


ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਮੂਸੇਵਾਲਾ ਦੀ ਹੱਤਿਆ ਸਰਕਾਰ, ਖਾਸ ਕਰਕੇ ਪੁਲਿਸ ਦੀ "ਪੂਰੀ ਤਰ੍ਹਾਂ ਨਾਕਾਮੀ" ਸੀ। ਵੜਿੰਗ ਨੇ ਸੂਬੇ ਦੀ 'ਆਪ' ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਵੀ ਕੀਤੀ ਸੀ।


ਇਸ ਦੇ ਨਾਲ ਹੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਕਾਨੂੰਨ ਵਿਵਸਥਾ ਨੂੰ ਲੈ ਕੇ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਉਂਝ, ਅਜਿਹੇ ਮਾਹੌਲ ਵਿੱਚ ਅਮਨ-ਕਾਨੂੰਨ ਨੂੰ ਮੁੜ ਲੀਹ ’ਤੇ ਲਿਆਉਣਾ ਪੰਜਾਬ ਸਰਕਾਰ ਲਈ ਅਹਿਮ ਮੁੱਦਾ ਬਣ ਗਿਆ ਹੈ। ਇਸ ਸਬੰਧੀ ਅੱਜ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਿਚਾਲੇ ਗੱਲਬਾਤ ਹੋ ਸਕਦੀ ਹੈ।


ਲੋਕ ਸਭਾ ਚੋਣਾਂ ਨੂੰ ਲੈ ਕੇ ਵੀ ਹੋ ਸਕਦੀ ਚਰਚਾ


ਇਸ ਦੇ ਨਾਲ ਹੀ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਇਸ ਮੁਲਾਕਾਤ ਨੂੰ ਇਸ ਲਈ ਵੀ ਖਾਸ ਮੰਨਿਆ ਜਾ ਰਿਹਾ ਹੈ ਕਿਉਂਕਿ ਦੋਵੇਂ ਦਿੱਗਜ ਨੇਤਾ ਲੋਕ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਵੀ ਚਰਚਾ ਕਰ ਸਕਦੇ ਹਨ। ਗੌਰਤਲਬ ਹੈ ਕਿ ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਲਈ ਸਾਰੀਆਂ ਪਾਰਟੀਆਂ ਕਾਫੀ ਗੰਭੀਰ ਨਜ਼ਰ ਆ ਰਹੀਆਂ ਹਨ। ਇਸ ਸੀਟ 'ਤੇ ਚੋਣ ਮੁਕਾਬਲਾ ਕਾਫੀ ਦਿਲਚਸਪ ਮੰਨਿਆ ਜਾ ਰਿਹਾ ਹੈ। ਦਰਅਸਲ, ਸੀਐਮ ਮਾਨ ਦੀ ਭੈਣ ਵੀ ਇਸ ਸੀਟ ਤੋਂ ਚੋਣ ਲੜ ਸਕਦੀ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।


ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਇੱਕ ਹੋਰ ਟਾਰਗੇਟ ਅਟੈਕ, ਅੱਤਵਾਦੀਆਂ ਨੇ ਬੈਂਕ ਮੈਨੇਜਰ ਨੂੰ ਬਣਾਇਆ ਨਿਸ਼ਾਨਾ