ਪੜਚੋਲ ਕਰੋ

Punjab News : ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪ੍ਰਧਾਨ ਬਣਨ ‘ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਸੁਨੀਲ ਜਾਖੜ ਨਾਲ...'

Bhagwant Mann News : ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਬਣਾਏ ਜਾਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ ਕੱਸਿਆ ਹੈ।

Bhagwant Mann News : ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਬਣਾਏ ਜਾਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ ਕੱਸਿਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ , 2017 -2019 ਅਤੇ 2024 ਵਿੱਚ ਬਰਨਾਲਾ ਦੇ ਲੋਕਾਂ ਵੱਲੋਂ ਹਰਾਏ ਹੋਏ ਕਾਂਗਰਸ ਦੇ ਭਾਜਪਾਈ ਨੇਤਾ ਕੇਵਲ ਢਿੱਲੋਂ ਜੀ ਨੂੰ BJP ਦਾ ਪ੍ਰਧਾਨ ਬਣਨ ਤੇ ਮੁਬਾਰਕਾਂ..ਸੁਨੀਲ ਜਾਖੜ ਜੀ ਨਾਲ ਦਿਲੋਂ ਹਮਦਰਦੀ..ਪ੍ਰਮਾਤਮਾ ਰਵਨੀਤ ਬਿੱਟੂ , ਮਨਪ੍ਰੀਤ ਬਾਦਲ ਫ਼ਤਿਹਜੰਗ ਬਾਜਵਾ ਤਰੁਣ ਚੁੱਘ ਅਤੇ ਅਸ਼ਵਨੀ ਸ਼ਰਮਾ ਵਗੈਰਾ ਨੂੰ ਇਹ ਜਿੱਲਤ ਝੱਲਣ ਦਾ ਬਲ ਬਖਸ਼ੇ..

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ਨੇ ਸੁਨੀਲ ਜਾਖੜ ਨੂੰ ਪ੍ਰਧਾਨ ਬਣਾਇਆ ਸੀ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਬਾਅਦ ਉਹ ਅਸਤੀਫਾ ਦੇ ਚੁੱਕੇ ਸਨ, ਪਰ ਭਾਜਪਾ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਸੀ।

Punjab News : ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪ੍ਰਧਾਨ ਬਣਨ ‘ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਸੁਨੀਲ ਜਾਖੜ ਨਾਲ...

ਕੇਵਲ ਸਿੰਘ ਢਿੱਲੋਂ ਕੌਣ ਹਨ?

ਕੇਵਲ ਸਿੰਘ ਢਿੱਲੋਂ ਬਰਨਾਲਾ ਤੋਂ ਦੋ ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। ਉਹ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਬਾਅਦ ਵਿੱਚ ਪੰਜਾਬ ਇਕਾਈ ਦੇ ਉਪ ਪ੍ਰਧਾਨ ਬਣਾਏ ਗਏ। ਉਨ੍ਹਾਂ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਰੀਬੀ ਮੰਨਿਆ ਜਾਂਦਾ ਹੈ।

ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਬਣਨ ਤੋਂ ਬਾਅਦ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ।  ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਵਿਚ ਕਮਲ ਖਿੜੇਗਾ ਅਤੇ ਭਾਜਪਾ ਦੀ ਸਰਕਾਰ ਬਣੇਗੀ। ਪੂਰੀ ਭਾਰਤੀ ਜਨਤਾ ਪਾਰਟੀ ਇਕਜੁੱਟ ਹੈ। ਅਸੀਂ ਇਕੱਠੇ ਇਸ ਬਾਰੇ ਚਰਚਾ ਕਰਾਂਗੇ। ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ।

ਉਨ੍ਹਾਂ ਨੇ Aam Aadmi Party ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। ਜਦੋਂ ਕੇਵਲ ਢਿੱਲੋਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਦਾਅਵੇ ਬਾਰੇ ਪੁੱਛਿਆ ਗਿਆ ਕਿ 2027 ਵਿਚ ਭਾਜਪਾ ਇਕ ਜਾਂ ਦੋ ਸੀਟਾਂ ਤੱਕ ਸਿਮਟ ਜਾਵੇਗੀ ਤਾਂ ਕੇਵਲ ਢਿੱਲੋਂ ਨੇ ਕਿਹਾ ਕਿ ਉਹ ਆਪਣੀ ਗੱਲ ਕਰ ਰਹੇ ਹਨ। ਭਾਜਪਾ ਪੰਜਾਬ ਵਿਚ ਆਪਣੀ ਸਰਕਾਰ ਬਣਾ ਰਹੀ ਹੈ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget