(Source: ECI/ABP News/ABP Majha)
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, 'ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖ਼ਿਲਾਫ਼ ਵੱਡੀ ਜੰਗ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਿਰਦੇਸ਼ ਦਿੱਤੇ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖ਼ਿਲਾਫ਼ ਵੱਡੀ ਜੰਗ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਿਰਦੇਸ਼ ਦਿੱਤੇ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦਾ ਤਿਆਗ ਕਰਨ ਵਾਲੇ ਨੌਜਵਾਨਾਂ ਦੀਆਂ ਵੀ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਤੋਂ ਮੋਟੀਵੇਸ਼ਨਲ ਬੁਲਾਰੇ ਵਜੋਂ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਨੂੰ ਬਣਦਾ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਇਲਾਕੇ ਵਿੱਚ ਨਸ਼ਿਆਂ ਦੇ ਮਾਮਲੇ ਨਹੀਂ ਰੁਕਣਗੇ, ਉਸ ਇਲਾਕੇ ਦੇ ਐਸਐਚਓ ਤੇ ਐਸਐਸਪੀ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ।
ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਨਸ਼ਿਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਅੱਜ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਦੀ ਮੀਟਿੰਗ ਸੱਦੀ। ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ।
ਉਨ੍ਹਾਂ ਅੱਗੇ ਲਿਖਿਆ ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ।
ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ
— Bhagwant Mann (@BhagwantMann) May 12, 2022
ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ
ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ pic.twitter.com/5zPHRLnndx
ਆਪ ਸਰਕਾਰ ਦੀ ਘੁਰਕੀ ਦਾ ਅਸਰ ! ਬੀਬੀ ਭੱਠਲ ਨੇ ਖ਼ੁਦ ਛੱਡਿਆ 40 ਸਾਲਾਂ ਤੋਂ ਕੀਤਾ ਨਾਜਾਇਜ਼ ਕਬਜ਼ਾ
ਮੁਹਾਲੀ ਹਮਲੇ ਮਗਰੋਂ ਚੌਕਸ ਹੋਈ ਪੰਜਾਬ ਸਰਕਾਰ, ਸਖਤ ਪਹਿਰੇ ਹੇਠ ਰਹਿਣਗੀਆਂ 170 ਇਮਾਰਤਾਂ