ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਮੋਟਰਸਾਈਕਲ ਰੇਹੜੀ ਵਾਲਿਆਂ ਨੂੰ ਕੋਈ ਤੰਗ ਨਾ ਕਰੇ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਪੋਰਟਰ ਮਹਿਕਮੇ ਤੇ ਟ੍ਰੈਫਿਕ ਪੁਲਿਸ ਦੇ ਅਫਸਰਾਂ ਦੀ ਮੀਟਿੰਗ ਬੁਲਾਈ ਸੀ।



ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ਪੰਜਾਬ ਵਿੱਚ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਈਕਲ ਰੇਹੜੀ ਤੋਂ ਆਪਣੀ ਦੋ ਵਕ਼ਤ ਦੀ ਰੋਟੀ ਕਮਾਉਂਦੇ ਹਨ। ਮੈਂ ਵਿਭਾਗ ਦੀ ਮੀਟਿੰਗ ਤਲਬ ਕਰਕੇ ਹੁਕਮ ਦੇ ਦਿੱਤੇ ਹਨ ਕਿ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ। ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ।