Arvind Kejriwal Bail: ਕੇਜਰੀਵਾਲ ਦੀ ਜ਼ਮਾਨਤ 'ਤੇ ਬਾਗੋ-ਬਾਗ਼ ਹੋਏ ਭਗਵੰਤ ਮਾਨ, ਕਿਹਾ- ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ...
Arvind Kejriwal Bail: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।
Arvind Kejriwal Bail News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।
ਆਖ਼ਿਰ ਸੱਚਾਈ ਦੀ ਹੋਈ ਜਿੱਤ... 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ... ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ...
— Bhagwant Mann (@BhagwantMann) September 13, 2024
ਇਨਕਲਾਬ ਜ਼ਿੰਦਾਬਾਦ...
ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, ਆਖ਼ਿਰ ਸੱਚਾਈ ਦੀ ਹੋਈ ਜਿੱਤ... 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ... ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ... ਇਨਕਲਾਬ ਜ਼ਿੰਦਾਬਾਦ...
ਸੁਨੀਤਾ ਕੇਜਰੀਵਾਲ ਨੇ ਵੀ ਪ੍ਰਤੀਕਿਰਿਆ ਦਿੱਤੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (AAP) ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ 'ਤੇ ਵਧਾਈ ਦਿੱਤੀ ਤੇ ਤਿਹਾੜ ਜੇਲ 'ਚ ਬੰਦ ਹੋਰ ਨੇਤਾਵਾਂ ਦੀ ਜਲਦ ਰਿਹਾਈ ਦੀ ਉਮੀਦ ਜਤਾਈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਮਜ਼ਬੂਤ ਰਹਿਣ ਲਈ ਵਧਾਈ। ਮੈਂ ਸਾਡੇ ਹੋਰ ਨੇਤਾਵਾਂ ਦੀ ਜਲਦੀ ਰਿਹਾਈ ਦੀ ਵੀ ਕਾਮਨਾ ਕਰਦੀ ਹਾਂ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਮੰਤਰੀ ਆਤਿਸ਼ੀ ਅਤੇ ਸਾਰੇ ਨੇਤਾ ਅਤੇ ਵਰਕਰ ਇੱਕ-ਦੂਜੇ ਨੂੰ ਮਠਿਆਈਆਂ ਖਿਲਾਉਂਦੇ ਨਜ਼ਰ ਆਏ।
CM ਕੇਜਰੀਵਾਲ ਨੂੰ 10 ਲੱਖ ਦੇ ਮੁਚੱਲਕੇ 'ਤੇ ਮਿਲੀ ਜ਼ਮਾਨਤ
ਤੁਹਾਨੂੰ ਦੱਸ ਦੇਈਏ ਕਿ ਦਿੱਲੀ ਐਕਸਾਈਜ਼ ਪਾਲਿਸੀ ਦੇ ਸੀਬੀਆਈ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚੱਲਕੇ ਤੇ ਜ਼ਮਾਨਤ ਦੇ ਦਿੱਤੀ ਹੈ। ਬੈਂਚ ਨੇ ਆਪਣੇ ਫੈਸਲੇ ਵਿੱਚ ਟਿੱਪਣੀ ਕਰਦੇ ਹੋਏ ਇਹ ਵੀ ਕਿਹਾ ਕਿ ਅਪੀਲਕਰਤਾ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਨਹੀਂ ਹੈ ਅਤੇ ਜਾਂਚ ਦੇ ਉਦੇਸ਼ ਲਈ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਕੋਈ ਰੁਕਾਵਟ ਨਹੀਂ ਜਾਪਦੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਇਸ ਮਾਮਲੇ ਨੂੰ ਲੈ ਕੇ ਕੋਈ ਜਨਤਕ ਟਿੱਪਣੀ ਨਾ ਕਰਨ।