CM Bhagwant Mann: ਪੰਜਾਬ ਦੇ ਮੁੱਕ ਮੰਤਰੀ ਭਗਵੰਤ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰੈਲੀ ਤੋਂ ਪਹਿਲਾਂ ਸਖਤ ਲਹਿਜੇ ਵਿੱਚ ਲੋਕਤੰਤਰ ਨੂੰ ਬਚਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਤਾਨਾਸ਼ਾਹੀ ਖ਼ਿਲਾਫ਼ ਇਨਕਲਾਬ ਦੀ ਸ਼ੁਰੂਆਤ ਕਰਾਰ ਦਿੰਦਿਆ ਕਿਹਾ ਹੈ ਕਿ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਹੋ ਰਹੀ ਮਹਾ ਰੈਲੀ 'ਚ ਲੋਕਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਹੈ।


ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ....ਤਾਨਾਸ਼ਾਹੀ ਖ਼ਿਲਾਫ਼ ਇਨਕਲਾਬ ਦੀ ਸ਼ੁਰੂਆਤ...
ਦੇਸ਼ ਦੀ ਤਾਨਾਸ਼ਾਹ ਸਰਕਾਰ ਖ਼ਿਲਾਫ਼ ਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਅੱਜ ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਇਕੱਠੀਆਂ ਹੋ ਰਹੀਆਂ ਨੇ...ਆਓ ਇਸ ਮਹਾ ਰੈਲੀ 'ਚ ਵੱਡੀ ਗਿਣਤੀ 'ਚ ਸ਼ਾਮਲ ਹੋਈਏ ਤੇ ਲੋਕਤੰਤਰ ਨੂੰ ਬਚਾਈਏ...





ਇਨਕਲਾਬ ਜ਼ਿੰਦਾਬਾਦ


ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਦਿੱਲੀ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਦੇ ਹਰ ਹਲਕੇ ਤੋਂ ‘ਆਪ’ ਆਗੂ ਤੇ ਸਮਰਥਕ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ, ਜਦਕਿ ਕੁਝ ਪਹਿਲਾਂ ਹੀ ਉੱਥੇ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਉਹ ਸਟੇਜ ਤੋਂ ਲੈ ਕੇ ਰੈਲੀ ਗਰਾਊਂਡ ਤੱਕ ਹੋਰ ਸਾਰੀਆਂ ਜ਼ਿੰਮੇਵਾਰੀਆਂ ਸੰਭਾਲ ਰਹੇ ਹਨ।


ਇਸ ਮੈਗਾ ਰੈਲੀ ਵਿੱਚ I.N.D.I.A ਗਠਜੋੜ ਦੇ ਬਹੁਤੇ ਵੱਡੇ ਆਗੂ ਹਿੱਸਾ ਲੈ ਰਹੇ ਹਨ। ਅਜਿਹੇ ਵਿੱਚ ਇਸ ਰੈਲੀ ਦੀ ਕਾਮਯਾਬੀ ਪਾਰਟੀ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਵੱਡੇ ਆਗੂ ਤੇ ਮੰਤਰੀ ਸ਼ਨੀਵਾਰ ਰਾਤ ਹੀ ਦਿੱਲੀ ਪਹੁੰਚ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। 


ਦਿੱਲੀ ਪਹੁੰਚੇ ਮੰਤਰੀਆਂ ਵਿੱਚ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਤੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਰੈਲੀ ਦੇ ਬਹਾਨੇ ਭਾਜਪਾ ਨੂੰ ਨਿਸ਼ਾਨਾ ਬਣਾਇਆ ਜਾਣਾ ਹੈ।