ਪੰਜਾਬ ਜਲਦ ਬਣੇਗਾ ਵਪਾਰਕ ਧੁਰਾ, ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ: ਸੀਐਮ ਭਗਵੰਤ ਮਾਨ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਦਾ ਸਭ ਤੋਂ ਵੱਡਾ ਸਟੀਲ ਪਲਾਂਟ ਲੁਧਿਆਣਾ ਵਿੱਚ ਲਾਇਆ ਜਾਵੇਗਾ। ਇਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਵਪਾਰਕ ਧੁਰਾ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਪੰਜਾਬੀ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਦਾ ਸਭ ਤੋਂ ਵੱਡਾ ਸਟੀਲ ਪਲਾਂਟ ਲੁਧਿਆਣਾ ਵਿੱਚ ਲਾਇਆ ਜਾਵੇਗਾ। ਇਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਜਰਮਨ ਦੀਆਂ ਦੋ ਵੱਡੀਆਂ ਕੰਪਨੀਆਂ ਪੰਜਾਬ ਵਿੱਚ ਉਦਯੋਗ ਸਥਾਪਤ ਕਰਨਗੀਆਂ, ਜਿਨ੍ਹਾਂ ਵਿੱਚੋਂ ਇੱਕ ਦਾ ਉਦਘਾਟਨ 18 ਅਕਤੂਬਰ ਨੂੰ ਕੀਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਰੀਬ 10 ਵੱਡੀਆਂ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨਗੀਆਂ।
ਸੀਐਮ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਹੁਨਰ ਵਿਕਾਸ 'ਤੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਉਹ ਪੰਜਾਬ ਆਉਣ ਵਾਲੀਆਂ ਵੱਡੀਆਂ ਕੰਪਨੀਆਂ ਦੇ ਮੁਖੀ ਬਣਨ ਤੇ ਇਸ ਦੇ ਨਾਲ ਹੀ ਅਸਲੀ ਪੰਜਾਬ ਬਣਨ ਦੀ ਗੱਲ ਵੀ ਸਹੀ ਸਾਬਤ ਹੋ ਸਕੇ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੇਰਕਾ ਪ੍ਰੋਜੈਕਟ 'ਤੇ ਵੀ ਕੰਮ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਕਈ ਪ੍ਰੋਸੈਸਿੰਗ ਪਲਾਂਟ ਲਗਾਏ ਜਾਣਗੇ।
ਸੀਐਮ ਮਾਨ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ 70 ਸਾਲਾਂ 'ਚ ਕੁਝ ਨਹੀਂ ਕੀਤਾ ਪਰ 'ਆਪ' ਸਰਕਾਰ ਨੇ 7 ਮਹੀਨਿਆਂ 'ਚ ਬਹੁਤ ਕੁਝ ਕੀਤਾ ਹੈ। ਸੀਐਮ ਮਾਨ ਨੇ ਦੱਸਿਆ ਕਿ ਅੱਜ ਪੀਡਬਲਯੂਡੀ ਤੇ ਪੀਐਸਪੀਸੀਐਲ ਦੀਆਂ 360 ਅਸਾਮੀਆਂ 'ਤੇ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਪੁਲਿਸ ਭਰਤੀ ਦੀ ਪ੍ਰੀਖਿਆ ਆਉਣ ਵਾਲੇ ਦਿਨਾਂ ਵਿੱਚ ਹੋਵੇਗੀ। ਦੀਵਾਲੀ ਤੋਂ ਬਾਅਦ PSPCL ਵਿੱਚ 2100 ਸਹਾਇਕ/ਲਾਈਨਮੈਨ ਰੱਖੇ ਜਾਣਗੇ।
ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 16 ਮਾਰਚ ਤੋਂ ਬਾਅਦ ਕੁੱਲ 18 ਹਜ਼ਾਰ 543 ਸਰਕਾਰੀ ਅਸਾਮੀਆਂ ਨੂੰ ਨੌਕਰੀਆਂ ਦਿੱਤੀਆਂ ਹਨ। 8736 ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮਾਨ ਨੇ 14-15 ਮਾਰਚ 2022 ਨੂੰ ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਅੰਮ੍ਰਿਤਸਰ ਨੂੰ ਵਧਾਈ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।