ਸੀਐੱਮ ਭਗਵੰਤ ਮਾਨ ਦਾ ਨੌਜਵਾਨਾਂ ਨੂੰ ਸੱਦਾ, ਨੌਕਰੀ ਲੈਣ ਵਾਲੇ ਨਹੀਂ ਸਗੋਂ ਨੌਕਰੀ ਦੇਣ ਵਾਲੇ ਬਣੋ
ਅਧਿਆਪਕ ਦਿਵਸ ਮੌਕੇ ਸੰਬੋਧਨ ਕਰਦਿਆਂ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨੋ ਨੌਕਰੀ ਲੈਣ ਵਾਲੇ ਨਹੀਂ, ਸਗੋਂ ਨੌਕਰੀ ਦੇਣ ਵਾਲੇ ਬਣੋ। ਕੰਮ ਲੈਣ ਜਾਂ ਲੱਭਣ ਦੀ ਬਜਾਏ ਕੰਮ ਦੇਵੋ, ਸਵੈ ਨਿਰਭਰ ਬਣੋ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਸਵੈ ਨਿਰਭਰ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੈ ਕਿ ਕੰਮ ਲੈਣ ਜਾਂ ਲੱਭਣ ਦੀ ਬਜਾਏ ਕੰਮ ਦੇਵੋ। ਅਧਿਆਪਕ ਦਿਵਸ ਮੌਕੇ ਸੰਬੋਧਨ ਕਰਦਿਆਂ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨੋ ਨੌਕਰੀ ਲੈਣ ਵਾਲੇ ਨਹੀਂ, ਸਗੋਂ ਨੌਕਰੀ ਦੇਣ ਵਾਲੇ ਬਣੋ। ਕੰਮ ਲੈਣ ਜਾਂ ਲੱਭਣ ਦੀ ਬਜਾਏ ਕੰਮ ਦੇਵੋ, ਸਵੈ ਨਿਰਭਰ ਬਣੋ। ਇੱਥੇ ਕੁਝ ਵੀ ਨਾ ਮੁਮਕਿਨ ਨਹੀਂ।
ਯੂਜੀਸੀ ਦਾ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਐਲਾਨ
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਅਕਤੂਬਰ ਤੋਂ ਸੂਬੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਤਨਖਾਹ ਸਕੇਲ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਦੀ ਨਿਯੁਕਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਅਧਿਆਪਕ ਦਿਵਸ ਮੌਕੇ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਪੰਜਾਬ ਦੇ ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦਾ 7ਵਾਂ ਤਨਖਾਹ ਕਮਿਸ਼ਨ 1 ਅਕਤੂਬਰ, 2022 ਤੋਂ ਲਾਗੂ ਕੀਤਾ ਜਾਵੇਗਾ।’’
ਦੱਸ ਦਈਏ ਕਿ ਯੂਜੀਸੀ ਦੇ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਵਾਉਣਾ ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਵੱਡੀ ਮੰਗ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਅਧਿਆਪਕ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਰਾਸ਼ਟਰਪਤੀ ਮੁਰਮੂ ਵੱਲੋਂ ਦੇਸ਼ ਦੇ 46 ਅਧਿਆਪਕਾਂ ਨੂੰ ਕੌਮੀ ਐਵਾਰਡ
ਉਨ੍ਹਾਂ ਇੱਕ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਇਸ ਸਬੰਧ ਵਿੱਚ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ‘ਆਪ’ ਆਗੂ ਨੇ ਕਿਹਾ ਕਿ ਕਾਲਜਾਂ ਵਿੱਚ ਪਿਛਲੇ 18-20 ਸਾਲਾਂ ਤੋਂ ਪੜ੍ਹਾ ਰਹੇ ਗੈਸਟ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।