punjab CM bhagwant mann says punjab will fight for rightful claim over chandigarh


ਚੰਡੀਗੜ੍ਹ: ਪੰਜਾਬ ਸਰਕਾਰ 'ਚੰਡੀਗੜ੍ਹ 'ਤੇ ਸਹੀ ਹੱਕ' ਲਈ ਦ੍ਰਿੜ੍ਹਤਾ ਨਾਲ ਲੜੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਯੂਨੀਅਨ ਟੈਰੀਟਰੀ ਪ੍ਰਸ਼ਾਸਨ ਦੇ ਮੁਲਾਜ਼ਮਾਂ ਉੱਪਰ ਕੇਂਦਰੀ ਨਿਯਮ ਲਾਗੂ ਕਰਨ ਦੇ ਐਲਾਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। 'ਆਪ' ਆਗੂ ਨੇ ਕੇਂਦਰ ਸਰਕਾਰ 'ਤੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਦੂਜੇ ਸੂਬਿਆਂ ਤੇ ਸੇਵਾਵਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਥੋਪ ਕੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਕਰਨ ਦਾ ਵੀ ਦੋਸ਼ ਲਾਇਆ।


ਭਗਵੰਤ ਮਾਨ ਨੇ ਟਵੀਟ ਕੀਤਾ, ਕੇਂਦਰ ਸਰਕਾਰ ਪੜਾਅਵਾਰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਦੂਜੇ ਸੂਬਿਆਂ ਤੇ ਸੇਵਾਵਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਕਰ ਰਹੀ ਹੈ। ਇਹ ਪੰਜਾਬ ਪੁਨਰਗਠਨ ਐਕਟ 1966 ਦੇ ਸਿਧਾਂਤ ਤੇ ਭਾਵਨਾ ਦੇ ਵਿਰੁੱਧ ਹੈ।




ਦੱਸ ਦਈਏ ਕਿ ਕਰਮਚਾਰੀਆਂ ਨੂੰ 'ਵੱਡੇ ਪੱਧਰ' 'ਤੇ ਲਾਭ ਪਹੁੰਚਾਏ ਜਾਣ ਦਾ ਐਲਾਨ ਕਰਦੇ ਹੋਏ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ ਹੁਣ 58 ਤੋਂ 60 ਸਾਲ ਹੋਵੇਗੀ ਤੇ ਮਹਿਲਾ ਕਰਮਚਾਰੀਆਂ ਨੂੰ ਹੁਣ ਦੋ ਸਾਲ ਦੇ ਬੱਚਿਆਂ ਦੀ ਦੇਖਭਾਲ ਲਈ ਛੁੱਟੀ ਉਪਲਬਧ ਹੋਵੇਗੀ। ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਭਲਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।


ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਕਾਂਗਰਸ ਭੜਕੀ ਹੋਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ 'ਆਪ' ਤੋਂ ਡਰਦੀ ਹੈ। ਉਨ੍ਹਾਂ ਕਿਹਾ ਕਿ 2017 ਤੋਂ 2022 ਤੱਕ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਰਹੀ ਹੈ। ਉਦੋਂ ਅਮਿਤ ਸ਼ਾਹ ਨੇ ਚੰਡੀਗੜ੍ਹ ਤੋਂ ਸੱਤਾ ਨਹੀਂ ਖੋਹੀ। ਪੰਜਾਬ ''ਆਪ' ਦੀ ਸੱਤਾ 'ਚ ਆਉਂਦੇ ਹੀ ਅਮਿਤ ਸ਼ਾਹ ਨੇ ਚੰਡੀਗੜ੍ਹ ਦੀ ਸੇਵਾ ਖੋਹ ਲਈ।


ਇਹ ਵੀ ਪੜ੍ਹੋ: