ਪੜਚੋਲ ਕਰੋ
Advertisement
Punjab CM : 'ਆਪਰੇਸ਼ਨ ਲੋਟਸ' ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ - ਬੀਜੇਪੀ ਸੱਤਾ ਦੇ ਨਸ਼ੇ 'ਚ , ਮੈਨੂੰ ਆਪਣੇ ਵਿਧਾਇਕਾਂ 'ਤੇ ਭਰੋਸਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਭਾਜਪਾ 'ਤੇ ਗੰਭੀਰ ਆਰੋਪ ਲਗਾਉਂਦਿਆਂ ਕਿਹਾ ਕਿ ਬੀਜੇਪੀ ਸੱਤਾ ਦੇ ਨਸ਼ੇ 'ਚ ਹੈ ,ਮੈਨੂੰ ਆਪਣੇ ਵਿਧਾਇਕਾਂ 'ਤੇ ਭਰੋਸਾ ਹੈ। ਭਗਵੰਤ ਮਾਨ ਟਵੀਟ ਕਰਦਿਆਂ ਕਿਹਾ ਕਿ ਅਸੀਂ ਪੰਜਾਬੀ ਆਪਣੀ ਮਿੱਟੀ ਦੇ ਵਫ਼ਾਦਾਰ ਹਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਭਾਜਪਾ 'ਤੇ ਗੰਭੀਰ ਆਰੋਪ ਲਗਾਉਂਦਿਆਂ ਕਿਹਾ ਕਿ ਬੀਜੇਪੀ ਸੱਤਾ ਦੇ ਨਸ਼ੇ 'ਚ ਹੈ ,ਮੈਨੂੰ ਆਪਣੇ ਵਿਧਾਇਕਾਂ 'ਤੇ ਭਰੋਸਾ ਹੈ। ਭਗਵੰਤ ਮਾਨ ਟਵੀਟ ਕਰਦਿਆਂ ਕਿਹਾ ਕਿ ਅਸੀਂ ਪੰਜਾਬੀ ਆਪਣੀ ਮਿੱਟੀ ਦੇ ਵਫ਼ਾਦਾਰ ਹਾਂ ,BJP ਦੇ ਮੂੰਹ ਨੂੰ ਖ਼ੂਨ ਲੱਗਿਆ ਹੋਇਆ ਹੈ, ਜੇ ਲੋਕ ਵੋਟਾਂ ਨਹੀਂ ਪਾਉਂਦੇ ਤਾਂ ਦੂਜੀ ਤਰ੍ਹਾਂ ਖਰੀਦ ਲਵੋ ਪਰ BJP ਨੂੰ ਇੱਕ ਗੱਲ ਕਹਿਣਾ ਚਾਹੁੰਦਾ ਹਾਂ ,ਸਿਕੰਦਰ ਨੂੰ ਵੀ ਪੰਜਾਬੀਆਂ ਨੇ ਰੋਕਿਆ ਸੀ…ਮੈਨੂੰ ਮੇਰੇ MLAs ‘ਤੇ ਪੂਰਾ ਯਕੀਨ ਹੈ…ਉਹ ਆਪਣੀ ਮਿੱਟੀ ਤੇ ਪੰਜਾਬ ਦੇ ਵਫ਼ਾਦਾਰ ਰਹਿਣਗੇ।
ਅਸੀਂ ਪੰਜਾਬੀ ਆਪਣੀ ਮਿੱਟੀ ਦੇ ਵਫ਼ਾਦਾਰ ਹਾਂ…BJP ਦੇ ਮੂੰਹ ਨੂੰ ਖ਼ੂਨ ਲੱਗਿਆ ਹੋਇਆ ਹੈ…ਜੇ ਲੋਕ ਵੋਟਾਂ ਨਹੀਂ ਪਾਉਂਦੇ ਤਾਂ ਦੂਜੀ ਤਰ੍ਹਾਂ ਖਰੀਦ ਲਵੋ…ਪਰ BJP ਨੂੰ ਇੱਕ ਗੱਲ ਕਹਿਣਾ ਚਾਹੁੰਦਾ ਹਾਂ…ਸਿਕੰਦਰ ਨੂੰ ਵੀ ਪੰਜਾਬੀਆਂ ਨੇ ਰੋਕਿਆ ਸੀ…ਮੈਨੂੰ ਮੇਰੇ MLAs ‘ਤੇ ਪੂਰਾ ਯਕੀਨ ਹੈ…ਉਹ ਆਪਣੀ ਮਿੱਟੀ ਤੇ ਪੰਜਾਬ ਦੇ ਵਫ਼ਾਦਾਰ ਰਹਿਣਗੇ… pic.twitter.com/5OIok5AQoU
— Bhagwant Mann (@BhagwantMann) September 14, 2022
ਓਧਰ ਆਮ ਆਦਮੀ ਪਾਰਟੀ ਨੇ 'ਆਪਰੇਸ਼ਨ ਲੋਟਸ' ਬਾਰੇ ਪੰਜਾਬ ਦੇ ਪੁਲਿਸ ਮੁਖੀ ਕੋਲ ਸ਼ਿਕਾਇਤ ਕੀਤੀ ਹੈ। 'ਆਪ' ਦੇ ਇੱਕ ਦਰਜਨ ਵਿਧਾਇਕ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। 'ਆਪ' ਦੇ ਸੀਨੀਅਰ ਲੀਡਰ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਬੀਜੇਪੀ ਨੇ 'ਆਪਰੇਸ਼ਨ ਲੋਟਸ' ਤਹਿਤ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ।
ਹਰਪਾਲ ਚੀਮਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇੱਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੋ ਤੇ ਬਲਜਿੰਦਰ ਕੌਰ ਸ਼ਾਮਲ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਰੇਸ਼ਨ ਲੋਟਸ ਤਹਿਤ ਕਰਨਾਟਕ, ਗੋਆ, ਅਰੁਣਾਚਲ ਪ੍ਰਦੇਸ਼ 'ਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕੀਤੀ। ਉਸ ਤੋਂ ਬਾਅਦ ਦਿੱਲੀ ਵਿੱਚ 'ਆਪ' ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਹੁਣ ਪੰਜਾਬ ਵਿੱਚ ਵੀ ਅਜਿਹੀ ਕੋਸਿਸ਼ ਕਰ ਰਹੀ ਹੈ। ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਦੋਸ਼ ਲਾਇਆ ਕਿ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਤਾਂ ਮੰਗਲਵਾਰ ਦੀ ਪ੍ਰੈੱਸ ਕਾਨਫੰਰਸ ਤੋਂ ਬਾਅਦ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਕੱਲੇ ਨਹੀਂ ਹਨ, ਕੁਝ ਹੋਰਨਾਂ ਵਿਧਾਇਕਾਂ ਨੂੰ ਭਾਜਪਾ ਦੇ ਏਜੰਟਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ 'ਆਪ' ਦੇ 35 ਵਿਧਾਇਕਾਂ ਤਕ ਪਹੁੰਚ ਕੀਤੀ ਤੇ ਇਨ੍ਹਾਂ ਵਿਚੋਂ 10 ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement