ਪੜਚੋਲ ਕਰੋ

ਪੰਜਾਬੀਆਂ ਲਈ ਖ਼ੁਸ਼ਖ਼ਬਰੀ ! ਭਲਕੇ CM ਮਾਨ ਕਰਨਗੇ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ, ਕੇਜਰੀਵਾਲ ਹੋਣਗੇ ਮੁੱਖ ਮਹਿਮਾਨ

ਪੰਜਾਬ ਦਾ ਮੈਡੀਕਲ ਅਤੇ ਸਿਹਤ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ।  ਸਿਹਤ ਅਤੇ ਸਿੱਖਿਆ ਸਾਡੀ ਪਾਰਟੀ ਦੇ ਦੋ ਮੁੱਖ ਏਜੰਡੇ ਹਨ। ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਦੋਵਾਂ ਸੈਕਟਰਾਂ ਵਿੱਚ ਕ੍ਰਾਂਤੀ ਲਿਆਂਦੀ ਅਤੇ ਹੁਣ ਸਾਡੀ ਸਰਕਾਰ ਪੰਜਾਬ ਵਿੱਚ ਵੀ ਉਹੀ ਕਰ ਰਹੀ ਹੈ।

Punjab News:  ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ 18 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ਇੱਕ ਵਿਸ਼ਾਲ 'ਵਿਕਾਸ ਕ੍ਰਾਂਤੀ ਰੈਲੀ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਦੋਆਬੇ 'ਚ ਕਰੀਬ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।  ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ।

 ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੇ ਨਵੇਂ ਰਾਹ 'ਤੇ ਲਿਜਾਣ ਲਈ 'ਆਪ' ਦੀ ਪੰਜਾਬ ਸਰਕਾਰ ਵਿਕਾਸ ਕ੍ਰਾਂਤੀ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਅਤੇ ਸਮਾਜ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ 'ਵਿਕਾਸ ਕ੍ਰਾਂਤੀ ਰੈਲੀ' 'ਚ 867.68 ਕਰੋੜ ਰੁਪਏ ਦੇ ਪ੍ਰੋਜੈਕਟ ਗਤੀਸ਼ੀਲ ਹੋਣਗੇ।

ਕੰਗ ਨੇ ਕਿਹਾ ਕਿ ਪੰਜਾਬ ਦਾ ਮੈਡੀਕਲ ਅਤੇ ਸਿਹਤ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ।  ਸਿਹਤ ਅਤੇ ਸਿੱਖਿਆ ਸਾਡੀ ਪਾਰਟੀ ਦੇ ਦੋ ਮੁੱਖ ਏਜੰਡੇ ਹਨ। ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਦੋਵਾਂ ਸੈਕਟਰਾਂ ਵਿੱਚ ਕ੍ਰਾਂਤੀ ਲਿਆਂਦੀ ਅਤੇ ਹੁਣ ਸਾਡੀ ਸਰਕਾਰ ਪੰਜਾਬ ਵਿੱਚ ਵੀ ਉਹੀ ਕਰ ਰਹੀ ਹੈ।

ਯੂਕਰੇਨ ਸੰਕਟ ਦੌਰਾਨ ਅਸੀਂ ਦੇਖਿਆ ਕਿ ਸਾਡੇ ਕਿੰਨੇ ਬੱਚੇ ਉੱਥੇ ਮੇਡਿਕਲ ਦੀ ਪੜ੍ਹਾਈ ਕਰ ਰਹੇ ਸਨ ਅਤੇ ਯੁੱਧ ਖੇਤਰ ਵਿੱਚ ਫਸ ਗਏ ਸਨ। ਉਸ ਸਮੇਂ ਸੀਐਮ ਮਾਨ ਨੇ ਪੰਜਾਬ ਨੂੰ ਭਾਰਤ ਦਾ ਮੈਡੀਕਲ ਹੱਬ ਬਣਾਉਣ ਦਾ ਫੈਸਲਾ ਕੀਤਾ ਸੀ। ਇਹ ਕਾਰਨ ਹੈ ਮਾਨ ਸਰਕਾਰ ਸਿਹਤ ਖੇਤਰ ਵਿੱਚ ਬੇਮਿਸਾਲ ਕੰਮ ਕਰ ਰਹੀ ਹੈ।  ਲਗਭਗ 700 ਮੁਹੱਲਾ ਕਲੀਨਿਕ ਜਿੱਥੇ ਲੱਖਾਂ ਲੋਕ ਮੁਫਤ ਇਲਾਜ ਕਰਵਾ ਰਹੇ ਹਨ, ਸਰਕਾਰੀ ਹਸਪਤਾਲਾਂ ਦਾ ਅਪਗ੍ਰੇਡੇਸ਼ਨ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਨਵੇਂ ਮੈਡੀਕਲ ਕਾਲਜ ਆਦਿ ਪੰਜਾਬ ਦੇ ਮੈਡੀਕਲ ਅਤੇ ਸਿਹਤ ਖੇਤਰ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨਗੇ।

 ਕੰਗ ਨੇ ਦੱਸਿਆ ਕਿ ਭਲਕੇ ਦੋਵੇਂ ਮੁੱਖ ਮੰਤਰੀ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿੱਚ 'ਆਪ' ਸਰਕਾਰ ਦੋਆਬੇ ਦੇ 10 ਵਿਧਾਨ ਸਭਾ ਹਲਕਿਆਂ ਵਿੱਚ ਕਈ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ ਅਤੇ ਮੁਕੰਮਲ ਹੋਏ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੀ ਹੈ।

 ਕੰਗ ਨੇ ਦੱਸਿਆ ਕਿ ਇਸ ਦੇ ਨਾਲ ਹੀ ਮਾਣਯੋਗ ਮੁੱਖ ਮੰਤਰੀ ਇੱਕ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਣਗੇ।  ਹੁਸ਼ਿਆਰਪੁਰ ਦੇ ਦੋ ਪਿੰਡਾਂ ਵਿੱਚ ਵੀ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਦੇ ਨਵੇਂ ਪ੍ਰੋਜੈਕਟ ਲੱਗਣਗੇ।  ਕੰਗ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ 23 ਪਿੰਡਾਂ ਵਿੱਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਖੇਡ ਮੈਦਾਨਾਂ ਵਿੱਚ ਤਬਦੀਲ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿੱਚ ਪੇਂਡੂ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾਂਦੀ ਹੈ।

 ਕੰਗ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਵਿੱਚ ਪੰਜਾਬ ਦਾ ਕੋਈ ਵੀ ਵਰਗ ਅਣਗੌਲਿਆ ਨਹੀਂ ਹੈ, ਆਮ ਲੋਕ, ਨੌਜਵਾਨ ਅਤੇ ਕਿਸਾਨ ਸਾਡੀ ਪਹਿਲੀ ਤਰਜੀਹ ਹਨ।  ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨੂੰ ਲਗਾਤਾਰ ਬਿਹਤਰ ਅਤੇ ਮੁਫਤ ਸਹੂਲਤਾਂ ਦੇ ਰਹੀ ਹੈ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਨਵੀਂ ਗਤੀ ਨਾਲ ਤਰੱਕੀ ਅਤੇ ਵਿਕਾਸ ਕਰ ਰਿਹਾ ਹੈ।

 ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕੰਗ ਨੇ ਕਿਹਾ ਕਿ 'ਆਪ' ਦੀ ਸਰਕਾਰ 'ਚ ਪੰਜਾਬ ਦੇ ਸਾਰੇ ਖੇਤਰਾਂ 'ਚ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ ਗਈ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।  ਸਾਡੀ ਸਰਕਾਰ ਨੇ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਬਹੁਤ ਸੁਧਾਰ ਕੀਤਾ ਹੈ ਅਤੇ ਲਗਭਗ 13,000 ਨਵੇਂ ਛੋਟੇ ਜਲ ਮਾਰਗ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿੱਚ ਪੰਜਾਬੀਆਂ ਨੂੰ ਬਿਜਲੀ ਦੇ ਬਿੱਲਾਂ ਅਤੇ ਧਰਤੀ ਹੇਠਲੇ ਪਾਣੀ ਦੇ ਸੰਕਟ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ।

ਕੰਗ ਨੇ ਅੰਤ ਵਿੱਚ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ ਬਹੁਤ ਮਿਹਨਤ ਕਰ ਰਹੀ ਹੈ। ਸਾਡੀ ਸਰਕਾਰ ਨੇ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਉਹ ਵੀ ਬਿਨਾਂ ਕਿਸੇ ਪੱਖਪਾਤ ਦੇ।  ਉਨ੍ਹਾਂ ਕਿਹਾ ਕਿ ਭਲਕੇ ਦੀ 'ਵਿਕਾਸ ਕ੍ਰਾਂਤੀ ਰੈਲੀ' ਰਾਹੀਂ ਪੰਜਾਬ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget