PM Modi -Bhagwant Mann meet: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਮਾਨ ਦੇ ਸੀਐਮ ਬਣਨ ਤੋਂ ਬਾਅਦ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। ਆਮ ਆਦਮੀ ਪਾਰਟੀ ਦੇ ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ ।ਜਾਣਕਾਰੀ ਮੁਤਾਬਕ ਭਗਵੰਤ ਮਾਨ ਦਿੱਲੀ ਵਿੱਚ ਪੀਐਮ ਮੋਦੀ ਨਾਲ ਮੁਲਾਕਾਤ ਕਰਨਗੇ। 


ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਪੀਐਮ ਮੋਦੀ ਨਾਲ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਹੈ। ਜ਼ਿਕਰਯੋਗ ਹੈ ਕਿ ਕਿਸੇ ਵੀ ਨੇਤਾ ਦੇ ਸੂਬੇ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਰਵਾਇਤ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੀਐੱਮ ਭਗਵੰਤ ਮਾਨ ਨੇ ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ 'ਤੇ ਦੱਸਿਆ ਸੀ ਕਿ ਉਨ੍ਹਾਂ ਨੇ ਪੀਐੱਮ ਮੋਦੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।


ਪ੍ਰੋਟੋਕੋਲ ਤਹਿਤ ਮਾਨ ਨੇ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਇਆ। ਜਿਸ ਵਿੱਚ ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਿਸ ਤੋਂ ਬਾਅਦ ਮੀਟਿੰਗ ਦਾ ਸਮਾਂ ਦੁਪਹਿਰ 1 ਵਜੇ ਤੈਅ ਕੀਤਾ ਗਿਆ ਹੈ। ਸੂਬੇ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਹੈ। ਮਾਨ ਦਾ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਵੀ ਤੈਅ ਸੀ। ਹਾਲਾਂਕਿ ਇਸ ਬਾਰੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਹੋ ਜਾਂਦੀ ਸੀ, ਪਰ ਇਸ ਵਾਰ ਗਰਮੀ ਵੱਧ ਰਹੀ ਹੈ। ਅਜਿਹੇ 'ਚ ਉਮੀਦ ਹੈ ਕਿ ਖਰੀਦਦਾਰੀ 10 ਦਿਨ ਪਹਿਲਾਂ ਹੀ ਸ਼ੁਰੂ ਹੋ ਸਕਦੀ ਹੈ।


ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਸਭ ਤੋਂ ਅਹਿਮ ਮੁੱਦਾ ਸਰਹੱਦੀ ਸੁਰੱਖਿਆ ਦਾ ਹੈ। ਪੰਜਾਬ ਅਤੇ ਖਾਸ ਕਰਕੇ ਪਾਕਿਸਤਾਨ ਤੋਂ ਸਰਹੱਦ 'ਤੇ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਚੁਣੌਤੀ ਹੈ। ਇਹ ਚੀਜ਼ਾਂ ਪੰਜਾਬ ਵਿੱਚ ਡਰੋਨ ਰਾਹੀਂ ਸਪਲਾਈ ਕੀਤੀਆਂ ਜਾਂਦੀਆਂ ਹਨ। ਬਾਰਡਰ ਦੀ ਜ਼ਿੰਮੇਵਾਰੀ ਬੀਐਸਐਫ ਦੀ ਹੈ ਪਰ ਪੰਜਾਬ ਪੁਲੀਸ ਵੀ ਉਨ੍ਹਾਂ ਦਾ ਸਾਥ ਦਿੰਦੀ ਹੈ। ਇਸ ਲਈ ਕੇਂਦਰ ਅਤੇ ਰਾਜ ਵਿਚਕਾਰ ਤਾਲਮੇਲ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਗੁਆਂਢੀ ਰਾਜਾਂ ਨਾਲ ਵਪਾਰ ਲਈ ਕੌਮਾਂਤਰੀ ਸਰਹੱਦ ਖੋਲ੍ਹਣ, ਜੀਐਸਟੀ ਵਿੱਚ ਪੰਜਾਬ ਦੀ ਹਿੱਸੇਦਾਰੀ ਸਮੇਤ ਕੇਂਦਰ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ।


ਸਰਕਾਰ ਬਣਨ ਤੋਂ ਬਾਅਦ ‘ਆਪ’ ਸਰਕਾਰ ਨੇ ਸ਼ੁਰੂ ਕੀਤਾ ਕੰਮ


ਇਸ ਦੇ ਨਾਲ ਹੀ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਸਰਕਾਰ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ਼ਹੀਦੀ ਦਿਵਸ 'ਤੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ। ਇਸ ਸੰਦਰਭ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਅਸੀਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕਰ ਰਹੇ ਹਾਂ। ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈਤਾਂ ਇਸਦੀ ਆਡੀਓ/ਵੀਡੀਓ ਰਿਕਾਰਡਿੰਗ ਮੈਨੂੰ 9501200200 'ਤੇ ਭੇਜੋ। ਅਸੀਂ ਭ੍ਰਿਸ਼ਟਾਚਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਾਂਗੇ। ਭ੍ਰਿਸ਼ਟਾਚਾਰ ਮੁਕਤ ਪੰਜਾਬ ਹੀ ਸਾਡੇ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।