ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੂਜੇ ਵਿਆਹ ਮਗਰੋਂ ਆਪਣੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।ਸ਼ਨੀਵਾਰ ਨੂੰ ਭਗਵੰਤ ਮਾਨ ਦੇ ਮਾਤਾ ਜੀ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਸੀ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦੂਜਾ ਵਿਆਹ ਕੀਤਾ ਸੀ। ਉਨ੍ਹਾਂ ਨੇ ਡਾ.ਗੁਰਪ੍ਰੀਤ ਕੌਰ ਦੇ ਨਾਲ ਸੀਐਮ ਨਿਵਾਸ 'ਚ ਫੇਰੇ ਲਏ। ਅਰਵਿੰਦ ਕੇਜਰੀਵਾਲ ਨੇ ਪਿਤਾ ਅਤੇ ਰਾਘਵ ਚੱਢਾ ਨੇ ਭਰਾ ਵਾਲੀਆਂ ਰਸਮਾਂ ਨਿਭਾਈਆਂ। ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦਾ ਪਰਿਵਾਰ ਵੀ ਵਿਆਹ ਵਿੱਚ ਸ਼ਾਮਿਲ ਹੋਇਆ ਸੀ।

32 ਸਾਲਾ ਗੁਰਪ੍ਰੀਤ ਕੌਰ ,ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ। ਦੋਵਾਂ ਦੀ ਮੁਲਾਕਾਤ ਕਰੀਬ ਚਾਰ ਸਾਲ ਪਹਿਲਾਂ ਹੋਈ ਸੀ। ਭਗਵੰਤ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਨੇ 2015 'ਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਲਿਆ ਸੀ। ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਦਿਲਸ਼ਾਨ (17) ਅਤੇ ਸੀਰਤ (21) ਹਨ ਅਤੇ ਉਹ ਆਪਣੀ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ।

2019 ਤੋਂ ਮਾਨ ਪਰਿਵਾਰ ਨਾਲ ਜਾਣ-ਪਛਾਣ


ਡਾ: ਗੁਰਪ੍ਰੀਤ ਕੌਰ ਮੂਲ ਰੂਪ ਵਿੱਚ ਹਰਿਆਣਾ ਦੇ ਪਿਹੋਵਾ ਦੇ ਵਾਰਡ 5 ਦੀ ਤਿਲਕ ਕਲੋਨੀ ਦੀ ਰਹਿਣ ਵਾਲੀ ਹੈ। ਉਸਨੇ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਤੋਂ ਐਮ.ਬੀ.ਬੀ.ਐਸ. ਦੀ ਪੜ੍ਹਾਈ ਕੀਤੀ ਹੈ। ਉਹ ਹੁਣ ਰਾਜਪੁਰਾ ਵਿੱਚ ਰਹਿੰਦੀ ਹੈ। ਪਰਿਵਾਰ ਮੁਤਾਬਕ ਭਗਵੰਤ ਦੀ ਭੈਣ ਦੀ ਗੁਰਪ੍ਰੀਤ ਨਾਲ ਚੰਗੀ ਦੋਸਤੀ ਹੈ। ਇਸ ਕਾਰਨ ਮਾਨ ਦਾ ਪਰਿਵਾਰ ਗੁਰਪ੍ਰੀਤ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਭਗਵੰਤ ਤੇ ਗੁਰਪ੍ਰੀਤ ਪਹਿਲੀ ਵਾਰ 2019 ਵਿੱਚ ਮਿਲੇ ਸਨ। ਮਾਨ ਉਸ ਸਮੇਂ ਸੰਗਰੂਰ ਤੋਂ ਸੰਸਦ ਮੈਂਬਰ ਸਨ। ਉਹ ਮੁੱਖ ਮੰਤਰੀ ਵਜੋਂ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਨਜ਼ਰ ਆਈ ਸੀ।

 

 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ