ਜ਼ਰੂਰ ਪੜ੍ਹੋ- ਸਿੱਧੂ ਤੇ ਕੈਪਟਨ ਫਿਰ ਆਹਮੋ-ਸਾਹਮਣੇ, ਇਸ਼ਾਰਿਆਂ-ਇਸ਼ਾਰਿਆਂ 'ਚ ਬਹੁਤ ਕੁਝ ਕਹਿ ਗਏ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿੱਚ ਵੋਟ ਪਾਉਣ ਮਗਰੋਂ ਇੰਟਰਵਿਊ ਦੌਰਾਨ ਕਿਹਾ ਕਿ ਨਵਜੋਤ ਸਿੱਧੂ ਦੇ ਬਿਆਨ ਨਾਲ ਪਾਰਟੀ ਦੇ ਪ੍ਰਦਰਸ਼ਨ 'ਤੇ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਸ਼ਾਇਦ ਮੈਨੂੰ ਹਟਾ ਕੇ ਖ਼ੁਦ ਮੁੱਖ ਮੰਤਰੀ ਬਣਾ ਚਾਹੁੰਦਾ ਹੈ, ਪਰ ਇਹ ਉਸ ਦੀ ਸੋਚ ਹੈ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਫਰੈਂਡਲੀ ਮੈਚ ਦੀ ਗੱਲ ਕਹਿ ਕੇ ਉਨ੍ਹਾਂ ਦਾ ਨਹੀਂ ਸਗੋਂ ਪਾਰਟੀ ਨੂੰ ਖਤਰੇ ਵਿੱਚ ਪਾ ਦਿੱਤਾ ਹੈ।
ਇਹ ਵੀ ਪੜ੍ਹੋ- ਬਾਦਲਾਂ ਨਾਲ ਫਰੈਂਡਲੀ ਮੈਚ 'ਤੇ ਭਖ਼ੀ ਸਿਆਸਤ, 'ਆਪ' ਨੇ ਮੰਗਿਆ ਕੈਪਟਨ ਤੋਂ ਅਸਤੀਫ਼ਾ
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਬੀਤੀ ਚੋਣ ਪ੍ਰਚਾਰ ਦੇ ਆਖਰੀ ਦਿਨ 17 ਮਈ ਨੂੰ ਬਠਿੰਡਾ ਵਿੱਚ ਰਾਜਾ ਵੜਿੰਗ ਦੇ ਪੱਖ ਵਿੱਚ ਰੈਲੀ ਕਰ ਕਿਹਾ ਸੀ, "ਭੱਜ 75:25 ਵਾਲਿਆ, ਭੱਜ ਬਾਦਲਾ ਭੱਜ ਕਿ ਸਿੱਧੂ ਆਇਆ, ਕੁਰਸੀ ਖਾਲੀ ਕਰੋ।" ਸਿੱਧੂ ਦੇ ਮੂੰਹੋਂ 75:25 ਵਾਲੀ ਗੱਲ ਸੁਣਦੇ ਹੀ ਲੋਕ ਹੈਰਾਨ ਹੋ ਗਏ। ਸਿੱਧੂ ਨੇ ਲੋਕਾਂ ਨੂੰ ਕਿਹਾ ਸੀ ਕਿ ਇਨ੍ਹਾਂ ਫਰੈਂਡਲੀ ਮੈਚ ਖੇਡਣ ਵਾਲਿਆਂ ਨੂੰ ਠੋਕ ਦਿਓ ਤੇ ਮੇਰੇ ਭਰਾ (ਰਾਜਾ ਵੜਿੰਗ) ਨੂੰ ਜਿਤਾ ਦਿਓ। ਸਿੱਧੂ ਦੇ ਫਰੈਂਡਲੀ ਮੈਚ ਵਾਲੇ ਬਿਆਨ 'ਤੇ ਜਿੱਥੇ ਵਿਰੋਧੀ ਪਾਰਟੀਆਂ ਨੇ ਕੈਪਟਨ ਸਰਕਾਰ ਦੀ ਖਿੱਚ-ਧੂਹ ਕੀਤੀ, ਉੱਥੇ ਹੁਣ ਕੈਪਟਨ ਤੇ ਉਨ੍ਹਾਂ ਦੇ ਕਈ ਮੰਤਰੀ ਵੀ ਸਿੱਧੂ ਖ਼ਿਲਾਫ਼ ਹੋ ਗਏ ਹਨ।
ਸਬੰਧਤ ਖ਼ਬਰ- ਫਰੈਂਡਲੀ ਮੈਚ ਵਿਵਾਦ: ਸੁਖਬੀਰ ਨੇ ਕੀਤਾ ਸਿੱਧੂ ਦਾ ਧੰਨਵਾਦ ਕਿਹਾ ਠੋਕੋ ਤਾਲੀ !
ਦੇਖੋ ਕੈਪਟਨ ਦਾ ਬਿਆਨ-