ਜ਼ੀਰਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ਕੈਪਟਨ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਬਾਦਲ ਨੇ ਮੋਦੀ ਨੂੰ ਕਹਿ ਕੇ ਪੰਜਾਬ ਲਈ ਜਾਰੀ ਹੋਣ ਵਾਲੇ ਫੰਡ ਵੀ ਰੋਕ ਦਿੱਤੇ, ਜਿਸ ਕਾਰਨ ਵਿਕਾਸ ਕਾਰਜ ਠੱਪ ਹੋਏ ਪਏ ਹਨ।
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜਸਵੀਰ ਸਿੰਘ ਡਿੰਪਾ ਲਈ ਚੋਣ ਪ੍ਰਚਾਰ ਕਰਨ ਜ਼ੀਰਾ ਪੁੱਜੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਸਰਕਾਰ ਸਮੇਂ ਗੁਟਕਾ ਸਾਹਿਬ ਦੀ ਬੇਅਦਬੀ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਾਰਵਾਈ ਕਰਨ ਵਿੱਚ ਅੜਿੱਚਣ ਪਾਉਣ ਦੀ ਗੱਲ ਵੀ ਕਹੀ।
ਅਕਾਲੀਆਂ ਵੱਲੋਂ ਕਾਂਗਰਸ 'ਤੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਉਹ ਸਿੱਖ ਪਰਿਵਾਰ ਨਾਲ ਸਬੰਧਤ ਹਨ ਤੇ ਸਿੱਖ ਹੋਣ ਦੇ ਨਾਤੇ ਉਹ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸ਼ਿਰਕਤ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਸਰਕਾਰ ਨੇ ਹਮੇਸ਼ਾ ਪੰਜਾਬੀਆਂ ਨੂੰ ਵੰਡਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਪ੍ਰਤੀ ਸੁਹਿਰਦ ਹੋ ਚੁੱਕੇ ਲੋਕ ਹੁਣ ਬਾਦਲ ਨੂੰ ਕਦੇ ਵੀ ਮੂੰਹ ਨਹੀਂ ਲਾਉਣਗੇ।
ਕੈਪਟਨ ਦਾ ਦਾਅਵਾ, ਬਾਦਲਾਂ ਨੇ ਰੋਕੇ ਪੰਜਾਬ ਦੇ ਵਿਕਾਸ ਕਾਰਜ
ਏਬੀਪੀ ਸਾਂਝਾ
Updated at:
07 May 2019 05:12 PM (IST)
ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਸਰਕਾਰ ਨੇ ਹਮੇਸ਼ਾ ਪੰਜਾਬੀਆਂ ਨੂੰ ਵੰਡਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਪ੍ਰਤੀ ਸੁਹਿਰਦ ਹੋ ਚੁੱਕੇ ਲੋਕ ਹੁਣ ਬਾਦਲ ਨੂੰ ਕਦੇ ਵੀ ਮੂੰਹ ਨਹੀਂ ਲਾਉਣਗੇ।
- - - - - - - - - Advertisement - - - - - - - - -