ਕਰੋਨਾਵਾਇਰਸ ਦੀ ਤੀਜੀ ਲਹਿਰ ਦੀ ਚੇਤਾਵਨੀ ਮਗਰੋਂ ਕੈਪਟਨ ਵੱਲੋਂ ਸਖਤ ਨਿਰਦੇਸ਼
ਪੇਂਡੂ ਇਲਾਕਿਆਂ ’ਚ ਕਰੋਨਾ ਦੇ ਪੈਰ ਪਸਾਰਨ ਉਤੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਹਰੇਕ ਪਿੰਡ ਵਿਚ ਘਰ-ਘਰ ਨਿਗਰਾਨੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਟੀਕਾਕਰਨ ਵਿੱਚ ਉਨ੍ਹਾਂ ਸਮੇਤ ਪੰਚਾਂ ਦੇ ਨਾਲ-ਨਾਲ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਮੈਂਬਰਾਂ ਨੂੰ ਤਰਜੀਹ ਦੇਣ ਲਈ ਆਖਿਆ।
ਚੰਡੀਗੜ੍ਹ: ਕਰੋਨਾਵਾਇਰਸ ਦੀ ਤੀਜੀ ਲਹਿਰ ਦੀ ਚੇਤਾਵਨੀ ਮਗਰੋਂ ਪੰਜਾਬ ਸਰਕਾਰ ਚੌਕਸ ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾਵਾਇਰਸ ਦੀ ਤੀਜੀ ਸੰਭਾਵੀ ਲਹਿਰ ਤੇ ਇਸ ਦੇ ਬੱਚਿਆਂ ਉੱਪਰ ਪੈਣ ਵਾਲੇ ਪ੍ਰਭਾਵ ਦੇ ਖਤਰੇ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਨੇ ਇਸ ਦਾ ਟਾਕਰੇ ਲਈ ਸਿਹਤ ਵਿਭਾਗ ਨੂੰ ਤਿਆਰੀਆਂ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਡਾ. ਕੇਕੇ ਤਲਵਾੜ ਦੀ ਅਗਵਾਈ ਵਾਲੇ ਸੂਬਾ ਪੱਧਰੀ ਮਾਹਿਰ ਗਰੁੱਪ ਨੂੰ ਮੈਡੀਕਲ ਸਿੱਖਿਆ ਦੇ ਸਾਰੇ ਪਹਿਲੂਆਂ ਨੂੰ ਘੋਖਣ ਤੇ ਸਿਹਤ ਵਿਭਾਗ ਲਈ ਸਿਖਲਾਈ ਸਬੰਧੀ ਵੇਰਵੇ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਸੂਬੇ ’ਚ ਕੋਵਿਡ ਨਾਲ ਨਜਿੱਠਣ ਤੇ ਖਾਸ ਕਰਕੇ ਬੱਚਿਆਂ ਦੇ ਸੰਦਰਭ ’ਚ ਸੂਬੇ ’ਚ ਸਾਰੇ ਮੈਡੀਕਲ ਅਫਸਰਾਂ ਨੂੰ ਸਿਖਲਾਈ ਦੇਣ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਪੇਂਡੂ ਇਲਾਕਿਆਂ ’ਚ ਕਰੋਨਾ ਦੇ ਪੈਰ ਪਸਾਰਨ ਉਤੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਹਰੇਕ ਪਿੰਡ ਵਿਚ ਘਰ-ਘਰ ਨਿਗਰਾਨੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਟੀਕਾਕਰਨ ਵਿੱਚ ਉਨ੍ਹਾਂ ਸਮੇਤ ਪੰਚਾਂ ਦੇ ਨਾਲ-ਨਾਲ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਮੈਂਬਰਾਂ ਨੂੰ ਤਰਜੀਹ ਦੇਣ ਲਈ ਆਖਿਆ।
ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨੂੰ ਦਿਹਾਤੀ ਪੁਲਿਸ ਅਫਸਰਾਂ ਰਾਹੀਂ ਸਹਾਇਤਾ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ ਸਖਤ ਕਰਵਾਈ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਸੇ ਵੀ ਹਾਲਾਤ ਨਾਲ ਨਜਿੱਠਣ ਤੇ ਆਕਸੀਜਨ ਦੀ ਘਾਟ ਕਾਰਨ ਕਿਸੇ ਹਾਦਸੇ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਉਤੇ ਤਸੱਲੀ ਪ੍ਰਗਟਾਈ। ਉਨ੍ਹਾਂ ਵਿਭਾਗ ਨੂੰ ਸਿਵਲ ਹਸਪਤਾਲਾਂ ਵਿੱਚ ਪੋਸਟ ਕੋਵਿਡ ਕੇਅਰ ਵਾਰਡਾਂ ਦੀ ਸਥਾਪਨਾ ਤੋਂ ਇਲਾਵਾ ਸਿਹਤ ਵਿਭਾਗ ਨੂੰ ਆਕਸੀਜਨ ਕੰਸਨਟਰੇਟਰਾਂ ਦਾ ਬੈਂਕ ਵੀ ਸਥਾਪਤ ਕਰਨ ਲਈ ਕਿਹਾ।