ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਕੋਰੋਨਾ ਕੇਸਾਂ ਨੂੰ ਠੱਲ ਪਾਉਣ ਲਈ ਸੂਬੇ 'ਚ ਕਈ ਸਖ਼ਤੀਆਂ ਦੇ ਨਾਲ-ਨਾਲ ਸਰਕਾਰ ਨੇ ਨਾਈਟ ਕਰਫਿਊ ਲਾਗੂ ਹੈ। ਇਸ ਦੇ ਨਾਲ ਹੀ ਇੱਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਉੱਚ ਪੱਧਰੀ ਬੈਠਕ ਸੱਦੀ ਹੈ। ਦੱਸ ਦਈਏ ਕਿ ਕੈਪਟਨ ਸਰਕਾਰ ਲਈ ਸਿਰਫ ਕੋਰੋਨਾ ਹੀ ਨਹੀਂ ਸਗੋਂ ਹੋਰ ਵੀ ਕਈ ਅਹਿਮ ਮੁੱਦੇ ਹਨ ਜਿਨ੍ਹਾਂ ਕਰਕੇ ਸਰਕਾਰ ਹਰ ਪਾਸਿਓ ਘਿਰਦੀ ਨਜ਼ਰ ਆ ਰਹੀ ਹੈ। ਜਿਨ੍ਹਾਂ 'ਚ ਇੱਕ ਅਹਿਮ ਮੁੱਦਾ ਆਈ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਵੀ ਹੈ।
ਦੱਸ ਦਈਏ ਕਿ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਕੋਟਕਪੂਰਾ ਫਾਇਰਿੰਗ ਕੇਸ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ ਦੇ ਮੁੱਖ ਮੈਂਬਰ ਸੀ। ਉਨ੍ਹਾਂ ਵਲੋਂ ਦਿੱਤੇ ਅਸਤੀਫ਼ੇ ਕਰਕੇ ਪੰਜਾਬ 'ਚ ਸਿਆਸਤ ਗਰਮਾ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਉੱਚ ਪੱਧਰੀ ਬੈਠਕ ਬੁਲਾਈ ਹੈ। ਜਿਸ 'ਚ ਪਾਰਟੀ ਪ੍ਰਧਾਨ ਸੁਨੀਲ ਜਾਖੜ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਮੰਤਰੀ ਟ੍ਰੈਪ ਰਾਜਿੰਦਰ ਸਿੰਘ ਬਾਜਵਾ ਅਤੇ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਿੱਚ ਹਿੱਸਾ ਲੈਣਗੇ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਨਾ ਸਿਰਫ ਵਿਰੋਧੀ ਧਿਰ ਬਲਕਿ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਵੀ ਕੈਪਟਨ ਖਿਲਾਫ ਬੋਲਣਾ ਸ਼ੁਰੂ ਕਰ ਦਿੱਤਾ ਹੈ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਨੂੰ ਲੈ ਕੇ ਕੈਪਟਨ ‘ਤੇ ਹਮਲਾ ਬੋਲਿਆ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਵੀ ਆਪਣੀ ਸਰਕਾਰ ਖਿਲਾਫ ਲਗਾਤਾਰ ਬਗਾਵਤੀ ਸੁਰ ਬੋਲ ਰਹੇ ਹਨ। ਸਿੱਧੂ ਨੇ ਸ਼ੁੱਕਰਵਾਰ ਨੂੰ ਪਟਿਆਲਾ ਵਿੱਚ ਇੱਕ ਪ੍ਰੈਸ ਕਾਨਫਰੰਸ ਕਰ ਸਰਕਾਰ ਨੂੰ ਬੇਅਦਬੀ ਅਤੇ ਨਸ਼ਿਆਂ ਦੇ ਮੁੱਦਿਆਂ 'ਤੇ ਘੇਰਿਆ।
ਇਹ ਵੀ ਪੜ੍ਹੋ: Deep Sidhu Gets Bail: ਕਿਸਾਨ ਰੈਲੀ ਵਿੱਚ ਹਿੰਸਾ ਦੇ ਦੋਸ਼ੀ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904