ਪੜਚੋਲ ਕਰੋ

ਰੁੱਸੇ ਹੋਏ ਕਿਸਾਨਾਂ ਨੂੰ ਮਨਾਉਣ ਨਿਕਲੇ ਕੈਪਟਨ, ਕੀ ਹੋ ਸਕਣਗੇ ਕਾਮਯਾਬ? ਮੋਦੀ-ਸ਼ਾਹ ਨਾਲ ਵੀ ਕਰਨੀ ਹੈ ਮੁਲਾਕਾਤ

ਪੰਜਾਬ 'ਚ ਕਿਸਾਨ ਆਪਣੇ ਹੱਕਾਂ ਨੂੰ ਹਾਸਲ ਕਰਨ ਲਈ ਆਪਣੀ ਜੰਗ 'ਤੇ ਡਟੇ ਹੋਏ ਹਨ। ਸੂਬੇ ਵਿੱਚ ਰੇਲ ਸੇਵਾ ਅਜੇ ਵੀ ਸ਼ੁਰੂ ਨਹੀਂ ਹੋ ਰਹੀ, ਜਿਸ ਦਾ ਠਿਕਰਾ ਹਰ ਪਾਸਿਓਂ ਕਿਸਾਨਾਂ 'ਤੇ ਭੰਨਿਆ ਜਾ ਰਿਹਾ ਹੈ। ਇਸ ਸਭ ਦੇ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਨੀਵਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬ (Punjab) ਦੇ ਕਿਸਾਨ ਕੇਂਦਰ ਸਰਕਾਰ (Central Government) ਦੇ ਖੇਤੀਬਾੜੀ ਕਾਨੂੰਨਾਂ (Agriculture Laws) ਦਾ ਵਿਰੋਧ ਕਰਨ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਇਸ ਕਾਰਨ ਸੂਬੇ ਵਿਚ ਰੇਲ ਸੇਵਾ ਸ਼ੁਰੂ ਨਹੀਂ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਸਾਨਾਂ ਨਾਲ ਗੱਲਬਾਤ ਦਾ ਮੋਰਚਾ ਸੰਭਾਲ ਲਿਆ ਹੈ। ਉਹ ਸ਼ਨੀਵਾਰ ਨੂੰ ਕਿਸਾਨਾਂ ਨਾਲ ਗੱਲ ਕਰਣਗੇ ਤੇ ਉਨ੍ਹਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰਣਗੇ। ਹੁਣ ਤੱਕ ਤਿੰਨ ਮੰਤਰੀਆਂ ਦੀ ਕਮੇਟੀ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਨੀਵਾਰ ਦੁਪਹਿਰ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਗਠਿਤ ਕੈਬਨਿਟ ਸਬ ਕਮੇਟੀ ਦੇ ਮੈਂਬਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਸ਼ਨੀਵਾਰ ਨੂੰ ਸਾਢੇ ਅੱਠ ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਪਹਿਲਾਂ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਦੇ ਰਵੱਈਏ ਨੂੰ ਵੀ ਸਮਝਿਆ ਜਾ ਸਕੇ।

ਉਧਰ ਦੂਜੇ ਪਾਸੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਪਹਿਲਾਂ ਸਵੇਰੇ 11 ਵਜੇ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਦੀ ਮੀਟਿੰਗ ਹੋਵੇਗੀ। ਇਹ ਫੈਸਲਾ ਕਰੇਗਾ ਕਿ ਉਨ੍ਹਾਂ ਦੇ ਸਾਹਮਣੇ ਕੀ ਰੱਖਿਆ ਜਾਵੇ।

ਫਿਲਹਾਲ ਨਹੀਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਵਿਦੇਸ਼ ਮੰਤਰਾਲੇ ਦਾ ਫੈਸਲਾ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਗੱਡੀਆਂ ਰੁਕਣ ਕਾਰਨ ਪੰਜਾਬ ਵਿੱਚ ਵੱਧ ਰਹੇ ਆਰਥਿਕ ਸੰਕਟ ‘ਤੇ ਆਪਣਾ ਦਿਲ ਵੱਡਾ ਕਰਨ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਮਾਲ ਗੱਡੀਆਂ ਮੁੜ ਚਾਲੂ ਕਰਨ। ਅਜਿਹਾ ਕਰਨ ਤੋਂ ਬਾਅਦ ਕਿਸਾਨ ਯਾਤਰੀਆਂ ਦੀਆਂ ਗੱਡੀਆਂ ਚਲਾਉਣ ਲਈ ਸਹਿਮਤ ਹੋਣਗੇ। ਇੰਨਾ ਹੀ ਨਹੀਂ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਇਹ ਵੀ ਦੱਸਿਆ ਸੀ ਕਿ ਇਸ ਤੋਂ ਪਹਿਲਾਂ ਕੋਰੋਨਾ ਕਾਰਨ ਸਨਅਤ ਨੂੰ ਤੀਹ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹੁਣ ਕਿਸਾਨ ਅੰਦੋਲਨ ਕਰਕੇ ਸੂਬੇ ਵਿੱਚ ਯੂਰੀਆ ਦੀ ਘਾਟ ਹੈ। ਇਸ ਤੋਂ ਇਲਾਵਾ 30 ਲੱਖ ਟਨ ਅਨਾਜ ਜੋ ਪੰਜਾਬ ਤੋਂ ਦੂਜੇ ਸੂਬਿਆਂ ਵਿਚ ਜਾਣਾ ਸੀ, ਉਹ ਵੀ ਨਹੀਂ ਪਹੁੰਚਿਆ। ਇਸ ਕਰਕੇ ਹੁਣ ਸੂਬੇ ਦੇ ਗੋਦਾਮਾਂ ਵਿੱਚ ਥਾਂ ਨਹੀਂ ਹੈ। ਰੇਲ ਗੱਡੀਆਂ ਰੁਕਣ ਕਾਰਨ ਪੰਜਾਬ ਨੂੰ ਹੋਏ ਆਰਥਿਕ ਨੁਕਸਾਨ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਹਮਾਇਤ ਕਰ ਰਹੀ ਹੈ ਤਾਂ ਕਿਸਾਨਾਂ ਨੂੰ ਵੀ ਸੂਬਾ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ। Breaking : ਕੈਪਟਨ ਨਾਲ ਬੈਠਕ ਤੋਂ ਪਹਿਲਾਂ ਕਿਸਾਨ ਬਣਾ ਰਹੇ ਰਣਨੀਤੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget