CM Amarinder letter to PM Modi: ਸਿੱਖ ਸੰਗਤਾਂ ਲਈ ਵੱਡੀ ਖ਼ਬਰ, ਕੈਪਟਨ ਨੇ ਕੀਤੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ
Opening of Kartarpur Corridor: ਕਰਤਾਰਪੁਰ ਲਾਂਘਾ ਮਾਰਚ 2020 ਵਿੱਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਸੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ। ਆਪਣੀ ਅਪੀਲ 'ਚ ਉਨ੍ਹਾਂ ਕਿਹਾ ਕਿ ਕੋਵਿਡ ਦੀਆਂ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਲੋਕਾਂ ਨੂੰ ਪਾਕਿਸਤਾਨ ਦੇ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਦਿੱਤੀ ਜਾਵੇ।
ਇਸ ਬਾਰੇ ਕੈਪਟਨ ਨੇ ਪੀਐਮ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਖਾਸ ਗੱਲ ਇਹ ਹੈ ਕਿ ਕੁਝ ਦਿਨ ਪਹਿਲਾਂ, ਪਾਕਿਸਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਨੇ ਨਵਜੋਤ ਸਿੱਧੂ ਨੂੰ ਪੰਜਾਬ ਵਿੱਚ ਕਾਂਗਰਸ ਦਾ ਮੁਖੀ ਬਣਨ ‘ਤੇ ਵਧਾਈ ਦਿੱਤੀ ਸੀ ਅਤੇ ਇਸ ਬਾਰੇ ਆਪਣੀ ਆਵਾਜ਼ ਬੁਲੰਦ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ, ਕਰਤਾਰਪੁਰ ਲਾਂਘਾ ਖੋਲ੍ਹਣ ਜਾਂ ਵਧਾਈਆਂ ਦੇਣ ਦੇ ਮੁੱਦੇ 'ਤੇ ਸਿੱਧੂ ਵੱਲੋਂ ਕੋਈ ਜਵਾਬ ਨਹੀਂ ਆਇਆ।
ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਰੀਡੋਰ ਦੀ ਵਰਤੋਂ ਕਰਦਿਆਂ ਸ਼ਰਧਾਲੂਆਂ ਦੀ ਜਾਂਚ ਅਤੇ ਟੀਕਾਕਰਨ ਸਮੇਤ, ਸਹੀ ਕੋਵਿਡ -19 ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿੱਚ ਖੁਸ਼ ਹੋਏਗੀ। ਉਨ੍ਹਾਂ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਵਲੋਂ ਸਕਾਰਾਤਮਕ ਵਿਚਾਰਾਂ ਦੀ ਉਮੀਦ ਕੀਤੀ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਦੱਸਿਆ ਕਿ ਕੋਰੀਡ ਦੇ ਫੈਲਣ ਕਾਰਨ ਕਾਰੀਡੋਰ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਮਾਰਚ 2020 ਵਿੱਚ ਮੁਲਤਵੀ ਕਰ ਦਿੱਤੀ ਗਈ ਸੀ। ਉਨ੍ਹਾਂ ਲਿਖਿਆ, “ਪੰਜਾਬ ਵਿੱਚ ਕੋਵਿਡ -19 ਸਥਿਤੀ ਵਿੱਚ ਪਿਛਲੇ ਇੱਕ ਮਹੀਨੇ ਵਿੱਚ ਮਹੱਤਵਪੂਰਣ ਸੁਧਾਰ ਦੇ ਸੰਕੇਤ ਮਿਲੇ ਹਨ ਅਤੇ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਕੱਲ੍ਹ ਤਕਰੀਬਨ ਇੱਕ ਸਾਲ ਦੇ ਅਰਸੇ ਬਾਅਦ ਕੋਵੀਡ -19 ਨਾਲ ਸਬੰਧਤ ਕੋਈ ਵੀ ਮੌਤ ਸੂਬੇ 'ਚ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਬਦਲੇ ਗਏ ਦ੍ਰਿਸ਼ ਵਿੱਚ ਲੋਕਾਂ ਨੇ ਸਪੱਸ਼ਟ ਤੌਰ 'ਤੇ ਫਿਰ ਕਰਤਾਰਪੁਰ ਦੇ ਗੁਰੂਦਵਾਰਾ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਦੀ ਆਪਣੀ ਇੱਛਾ ਜ਼ਾਹਰ ਕੀਤੀ ਹੈ।
ਕੈਪਟਨ ਨੇ ਇਹ ਵੀ ਕਿਹਾ ਕਿ ਕਰਤਾਰਪੁਰ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਨਵੰਬਰ 2019 ਵਿੱਚ ਖੋਲ੍ਹਿਆ ਗਿਆ ਸੀ। ਜਿਸ ਤੋਂ ਬਾਅਦ ਗੁਰਦੁਆਰਾ ਦਰਬਾਰ ਸਾਹਿਬ ਦੇ ਖੁੱਲੇ ਦਰਸ਼ਨਾਂ ਲਈ ਸੰਗਤਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਗਈ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਭਾਰਤ-ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਦਰਸ਼ਨ ਕੀਤੇ।
ਇਹ ਵੀ ਪੜ੍ਹੋ: ਪੰਜਾਬ ਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904