ਪੜਚੋਲ ਕਰੋ

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਨੇ ਆਪਣੀ ਸਰਕਾਰ ਦੇ ਗਾਏ ਸੋਹਲੇ

ਮੁੱਖ ਮੰਤਰੀ ਨੇ ਬੇਅਦਬੀ ਮਾਮਲੇ 'ਤੇ ਬੋਲਦਿਆਂ ਕਿਹਾ ਤਿੰਨ ਮਾਮਲੇ ਦਰਜ ਕੀਤੇ ਗਏ, ਚਾਰ ਚਲਾਨ ਪੇਸ਼ ਕਰ ਦਿੱਤੇ ਹਨ, ਪੁਲਿਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਸਿੱਟ ਬਣਾਈ ਹੈ ਜੋ ਲਗਾਤਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਹੈ।

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 75ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ 75 ਸਾਲ ਕਿਸੇ ਦੀ ਵੀ ਜਿੰਦਗੀ 'ਚ ਅਹਿਮ ਸਥਾਨ ਰੱਖਦੇ ਹਨ। ਹਜ਼ਾਰਾਂ ਲੋਕਾਂ ਦੀ ਸ਼ਹਾਦਤ ਤੋਂ ਬਾਅਦ ਆਜ਼ਾਦੀ ਮਿਲੀ।

ਮੁੱਖ ਮੰਤਰੀ ਨੇ ਕਿਹਾ ਸਭ ਤੋਂ ਵੱਧ ਪੰਜਾਬੀਆਂ ਨੇ ਕੁਰਬਾਨੀਆਂ ਨੇ ਦਿੱਤੀਆਂ ਪਰ ਦੁੱਖ ਦੀ ਗੱਲ ਹੈ ਕਿ ਸੈਲੂਲਰ ਜੇਲ੍ਹ ਅੰਡੇਮਾਨ ਦੇ ਸ਼ਹੀਦਾਂ ਨੂੰ ਕੋਈ ਯਾਦ ਨਹੀਂ ਕਰਦਾ ਪਰ ਪੰਜਾਬ ਸਰਕਾਰ ਉਨ੍ਹਾਂ ਸ਼ਹੀਦਾਂ ਨੂੰ ਯਾਦ ਰੱਖਣ ਲਈ ਯਾਦਗਾਰ ਬਣਾਏਗੀ ਤਾਂ ਕਿ ਅਸੀਂ ਸਾਰੇ ਸ਼ਹੀਦਾਂ ਨੂੰ ਯਾਦ ਰੱਖ ਸਕੀਏ।

ਕੈਪਟਨ ਨੇ ਕਿਹਾ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲਿਆਂ ਨੂੰ ਸ਼ਰਧਾਂਜਲੀ। ਉਨ੍ਹਾਂ ਕਿਹਾ ਆਜ਼ਾਦੀ ਦੇ ਪਰਵਾਨੇ ਆਜ਼ਾਦੀ ਦੇ ਨਾਲ ਖੁਦਮੁਖਤਿਆਰੀ ਚਾਹੁੰਦੇ ਸੀ। ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ ਤੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਸਲਾਮ।

ਦੇਸ਼ ਵੰਡ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਦੇਸ਼ ਬਟਵਾਰੇ ਨਾਲ ਕਈ ਜਾਨਾਂ ਗਈਆਂ ਤੇ ਬਹੁਤ ਵੱਡਾ ਨੁਕਸਾਨ ਹੋਇਆ। 1947 'ਚ ਕਸ਼ਮੀਰ 'ਚ ਸਾਡੇ ਲੋਕਾਂ ਨੇ ਕੁਰਬਾਨੀ ਦਿੱਤੀ, 1962, 1965, 1971, 1999 'ਚ ਪੰਜਾਬੀਆਂ ਨੇ ਵੱਡਾ ਯੋਗਦਾਨ ਪਾਇਆ।

ਕੈਪਟਨ ਨੇ ਸੰਬੋਧਨ ਕਰਦਿਆਂ ਕਿਹਾ ਬਾਰਡਰ ਸਟੇਟ ਹੋਣ ਕਰਕੇ ਸਾਨੂੰ ਹਰ ਵੇਲੇ ਚੌਕਸ ਰਹਿਣ ਪੈਂਦਾ ਹੈ। ਪਾਕਿਸਤਾਨ ਗੜਬੜ ਕਰਾਉਣ ਦੀ ਕੋਸ਼ਿਸ਼ ਕਰ ਰਿਹਾ। ਡ੍ਰੋਨ ਨਾਲ ਕਦੇ ਹਥਿਆਰ ਤੇ ਕਦੇ ਚਿੱਟਾ ਭੇਜ ਰਹੇ ਹਨ ਪਰ ਪੁਲਿਸ ਪੰਜਾਬ 'ਚ ਗੜਬੜ ਨਹੀਂ ਹੋਣ ਦੇਵੇਗੀ। ਪੰਜਾਬ 'ਚ ਅਮਨ ਸ਼ਾਂਤੀ ਰਹੇਗੀ ਤਾਂ ਪੂਰੇ ਦੇਸ਼ 'ਚ ਸ਼ਾਂਤੀ ਰਹੇਗੀ।

ਕੈਪਟਨ ਨੇ ਆਜ਼ਾਦੀ ਦਿਹਾੜੇ ਮੌਕੇ ਸੰਬੋਧਨ ਕਰਦਿਆਂ ਕਿਹਾ ਪੰਜਾਬ 'ਚ ਨਾ ਕੋਈ ਗੈਂਗਸਟਰ ਰਹਿਣ ਦਿੱਤਾ ਜਾਵੇਗਾ ਤੇ ਨਾ ਹੀ ਟੈਰੋਰਿਜ਼ਮ। ਪੰਜਾਬ ਪੁਲਸ ਨੇ ਕਈ ਵੱਡੇ ਗੈਂਗਸਟਰ ਫੜੇ। ਅੱਤਵਾਦ ਦੇ ਪਾਕਿਸਤਾਨ ਵੱਲੋਂ ਬਣਾਏ ਕਈ ਮਡਿਊਲ ਪੁਲਿਸ ਨੇ ਤੋੜ ਦਿੱਤੇ। ਕੁਝ ਗੈਂਗਸਟਰ ਵਿਦੇਸ਼ਾਂ ਦੀਆਂ ਜੇਲ੍ਹਾਂ ਵਿੱਚ ਹਨ, ਸਰਕਾਰ ਉਨ੍ਹਾਂ ਨੂੰ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।
 
ਮੁੱਖ ਮੰਤਰੀ ਨੇ ਬੇਅਦਬੀ ਮਾਮਲੇ 'ਤੇ ਬੋਲਦਿਆਂ ਕਿਹਾ ਤਿੰਨ ਮਾਮਲੇ ਦਰਜ ਕੀਤੇ ਗਏ, ਚਾਰ ਚਲਾਨ ਪੇਸ਼ ਕਰ ਦਿੱਤੇ ਹਨ, ਪੁਲਿਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਸਿੱਟ ਬਣਾਈ ਹੈ ਜੋ ਲਗਾਤਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਸੂਬੇ 'ਚ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਤੇ ਹੁਣ ਸਰਕਾਰ ਫਿਰ ਇੱਕ ਲੱਖ ਨੌਕਰੀ ਦੇਣ ਜਾ ਰਹੀ ਹੈ।

ਇਸ ਤੋਂ ਅੱਗੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਖੇਤੀਬਾੜੀ ਸਾਡੀ ਜਾਨ ਹੈ, ਸਾਡੀ ਸਰਕਾਰ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਕਰਜ਼ਾ ਮਾਫ ਕੀਤਾ। ਬੇਜ਼ਮੀਨੇ ਕਿਸਾਨਾਂ ਦਾ ਵੀ ਕਰਜ਼ਾ ਮਾਫ ਕੀਤਾ ਜਾ ਰਿਹਾ ਹੈ। 20 ਅਗਸਤ ਤੋਂ ਸਕੀਮ ਸ਼ੁਰੂ ਹੋਵੇਗੀ। ਕੈਪਟਨ ਨੇ ਐਲਾਨ ਕੀਤਾ ਕਿ ਮਦਨ ਲਾਲ ਢੀਂਗਰਾ ਦੀ ਯਾਦ 'ਚ ਅੰਮ੍ਰਿਤਸਰ 'ਚ ਸਰਕਾਰ ਮੈਮੋਰੀਅਲ ਬਣਾਏਗੀ। 10 ਸਾਲ ਤੋਂ ਨੌਕਰੀ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਸਰਕਾਰ ਰੈਗੂਲਰ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget