ਚੰਡੀਗੜ੍ਹ: ਪੰਜਾਬ ਦੀ ਸਿਆਸਤ (Punjab Politice) ਲਗਾਤਾਰ ਗਰਮਾ ਰਹੀ ਹੈ। ਅਗਲੇ ਸਾਲ ਸੂਬੇ 'ਚ ਵਿਧਾਨ ਸਭਾ ਚੋਣਾਂ (Punjab Assembly Election 2022) ਹਨ ਜਿਨ੍ਹਾਂ ਨੂੰ ਲੈ ਕੇ ਹਰ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਹੱਲਚਲ ਮੱਚ ਗਈ ਹੈ। ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਚਰਨਜੀਤ ਚੰਨੀ (Charanjit SIngh Channi) ਸਮੇਤ ਕਈ ਵੱਡੇ ਆਗੂਆਂ ਤੇ ਮੰਤਰੀਆਂ ਨੂੰ ਦਿੱਲੀ ਤਲਬ ਕੀਤਾ ਹੈ।
ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖੁਦ ਇਸ ਪੂਰੇ ਮਾਮਲੇ 'ਤੇ ਨਜ਼ਰ ਰੱਖ ਰਹੇ ਹਨ। ਪਾਰਟੀ ਸੂਤਰਾਂ ਮੁਤਾਬਕ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨਾਲ ਸੋਨੀਆ ਗਾਂਧੀ ਦੀ ਤਸਵੀਰ ਕੈਪਟਨ ਅਮਰਿੰਦਰ ਸਿੰਘ ਨੇ ਸਾਂਝੀ ਕੀਤੀ। ਇਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਕਾਫੀ ਨਾਰਾਜ਼ ਹੈ। ਸਿੱਧੂ ਨੇ ਇਸ ਮਾਮਲੇ ਨੂੰ ਲੈ ਕੇ ਸੋਨੀਆ ਗਾਂਧੀ ਦੀ ਦਿੱਲੀ ਫੇਰੀ ਦੌਰਾਨ ਵੀ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਪੰਜਾਬ ਦੇ ਆਗੂਆਂ ਨੂੰ ਦਿੱਲੀ ਬੁਲਾ ਕੇ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ।
ਮੰਗਲਵਾਰ ਨੂੰ ਰਾਹੁਲ ਗਾਂਧੀ ਨੇ ਕੈਪਟਨ ਦੇ ਕਰੀਬੀ ਮੰਨੇ ਜਾਂਦੇ ਬਲਬੀਰ ਸਿੱਧੂ, ਸੁੰਦਰ ਸ਼ਾਮ ਅਰੋੜਾ, ਰਾਣਾ ਗੁਰਮੀਤ ਸਿੰਘ ਸੋਢੀ ਤੇ ਸਾਧੂ ਸਿੰਘ ਧਰਮਸੋਤ ਨਾਲ ਸਿੱਧੀ ਗੱਲਬਾਤ ਕੀਤੀ ਹੈ। ਕੈਪਟਨ ਦੇ ਇਸ ਐਲਾਨ ਤੋਂ ਬਾਅਦ ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਅਚਾਨਕ ਦਿੱਲੀ ਬੁਲਾਇਆ ਗਿਆ।
ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਗੱਲਬਾਤ ਹੋਵੇਗੀ। ਨਾਲ ਹੀ ਖ਼ਬਰਾਂ ਹਨ ਕਿ ਜੇਕਰ ਸਭ ਠੀਕ ਰਿਹਾ ਤਾਂ ਪੰਜਾਬ ਚੋਣਾਂ 'ਚ ਕੈਪਟਨ, ਭਾਜਪਾ ਨਾਲ ਗਠਜੋੜ ਕਰ ਸਕਦੇ ਹਨ।
ਇਹ ਵੀ ਪੜ੍ਹੋ: Tata Punch ਤੇ Renault Kiger 'ਚੋਂ ਕਿਹੜੀ ਕਾਰ ਬਿਹਤਰ? ਕੀ ਹੈ ਦੋਵਾਂ 'ਚ ਖਾਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/