Channi Meet Shah: ਐਗਜ਼ਿਟ ਪੋਲ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁੱਖ ਮੁੱਦਾ ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਦਾ ਹੈ, ਪਹਿਲਾਂ ਵਾਂਗ ਹੀ ਅਧਿਕਾਰੀ ਤਾਇਨਾਤ ਕੀਤੇ ਜਾਣ।
Punjab CM Charanjit Singh Channi met Home Minister Amit Shah on BBMB issue and students trapped in Ukraine
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਸਥਾਈ ਮੈਂਬਰਾਂ ਦੇ ਨਿਯਮਾਂ ਵਿੱਚ ਬਦਲਾਅ ਅਤੇ ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਦੇ ਮੁੱਦੇ ਨੂੰ ਲੈ ਕੇ ਮੁਲਾਕਾਤ ਕੀਤੀ। ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁੱਖ ਮੁੱਦਾ ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਦਾ ਹੈ, ਪਹਿਲਾਂ ਵਾਂਗ ਹੀ ਅਧਿਕਾਰੀ ਤਾਇਨਾਤ ਕੀਤੇ ਜਾਣੇ ਚਾਹਿਦੇ ਹਨ।
#WATCH | Punjab CM Charanjit Singh Channi arrives at the residence of Union Home Minister Amit Shah in Delhi. pic.twitter.com/WFQEVgDqPf
— ANI (@ANI) March 7, 2022
ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਠੀਕ ਪਹਿਲਾਂ ਐਗਜ਼ਿਟ ਪੋਲ ਦੇ ਨਤੀਜੇ ਸਾਹਮਣੇ ਆਏ ਹਨ, ਜਿਸ 'ਚ ਇਸ ਵਾਰ ਆਮ ਆਦਮੀ ਪਾਰਟੀ ਪੰਜਾਬ 'ਚ ਸਰਕਾਰ ਬਣਾਉਣ ਦੇ ਕਰੀਬ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਸੱਤਾ ਤੋਂ ਬਾਹਰ ਹੁੰਦੀ ਨਜ਼ਰ ਆ ਰਹੀ ਹੈ। ਐਗਜ਼ਿਟ ਪੋਲ ਦੇ ਨਤੀਜਿਆਂ ਦੇ ਨਾਲ-ਨਾਲ ਨੇਤਾਵਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਏਬੀਪੀ, ਸੀ-ਵੋਟਰ ਦੇ ਐਗਜ਼ਿਟ ਪੋਲ 'ਤੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਹ ਬਕਸੇ ਹੀ ਦੱਸਣਗੇ ਕਿ ਕੀ ਹੋਣਾ ਹੈ, ਇਸ ਲਈ 10 ਮਾਰਚ ਤੱਕ ਉਡੀਕ ਕਰੋ, ਜਦੋਂ ਨਤੀਜੇ ਆਉਣਗੇ।
ਐਗਜ਼ਿਟ ਪੋਲ 'ਤੇ ਚੰਨੀ ਦੀ ਪ੍ਰਤੀਕਿਰਿਆ

ਇਹ ਵੀ ਪੜ੍ਹੋ: Punjab Exit Poll Result 2022: ਪੰਜਾਬ 'ਚ ਬਣ ਸਕਦੀ ਹੈ 'ਆਪ' ਦੀ ਸਰਕਾਰ, ਸੀਐਮ ਚੰਨੀ ਨੇ ਐਗਜ਼ਿਟ ਪੋਲ 'ਤੇ ਦਿੱਤੀ ਇਹ ਪ੍ਰਤੀਕਿਰਿਆ