ਰਵਨੀਤ ਕੌਰ



ਚੰਡੀਗੜ੍ਹ : ਲੰਬੇ ਸਮੇਂ ਤੋਂ ਲੋਕ ਤੇ ਪਾਰਟੀ ਵਰਕਰ ਕਾਂਗਰਸ ਦੇ ਸੀਐਮ ਚਿਹਰੇ ਦੀ ਮੰਗ ਕਰ ਰਹੇ ਸੀ। ਆਖਿਰਕਾਰ ਅੱਜ ਰਾਹੁਲ ਗਾਂਧੀ ਨੇ ਅੱਜ ਰੈਲੀ ਦੌਰਾਨ ਸੀਐਮ ਚਿਹਰੇ ਦਾ ਐਲਾਨ ਕਰ ਹੀ ਦਿੱਤਾ ਹੈ। ਹੁਣ ਕਾਂਗਰਸ ਸੀਐਮ ਫੇਸ ਨਾਲ ਚੋਣ ਲੜੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੀਐਮ ਚਿਹਰੇ ਵਜੋਂ ਚੋਣ ਮੈਦਾਨ 'ਚ ਉਤਾਰਿਆ ਹੈ। ਸੀਐਮ ਚੰਨੀ ਚਮਕੌਰ ਸਾਹਿਬ ਤੇ ਭਦੌੜ ਤੋਂ ਚੋਣ ਲੜਣਗੇ।  ਇਸ ਤੋਂ ਪਹਿਲਾਂ ਪਾਰਟੀ ਵੱਲੋਂ ਕਿਹਾ ਗਿਆ ਸੀ ਕਿ ਕਾਂਗਰਸ ਪਾਰਟੀ ਬਿਨਾਂ ਸੀਐਮ ਫੇਸ ਦੇ ਚੋਣ ਮੈਦਾਨ 'ਚ ਉਤਰੇਗੀ ਪਰ ਹੁਣ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। 

ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਇਕ ਟਵੀਟ ਕੀਤਾ। ਉਨ੍ਹਾਂ ਨੇ ਕਿਹਾ ਕਿ ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਇਹ ਇੱਕ ਵੱਡੀ ਲੜਾਈ ਹੈ ਜੋ ਮੈਂ ਇਕੱਲਾ ਨਹੀਂ ਲੜ ਸਕਦਾ। ਪੰਜਾਬ ਦੇ ਲੋਕ ਇਹ ਲੜਾਈ ਲੜਨਗੇ। 







ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਲੁਧਿਆਣਾ ਦੇ ਹੋਟਲ 'ਚ ਸਨ। ਅੱਜ ਰਾਹੁਲ ਗਾਂਧੀ ਨੇ ਕਾਂਗਰਸ ਦੀ ਚੋਣ ਰੈਲੀ ਵਿਚ ਸੀਐਮ ਫੇਸ ਦਾ ਐਲਾਨ ਕੀਤਾ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :



 


https://play.google.com/store/apps/details?id=com.winit.starnews.hin


https://apps.apple.com/in/app/abp-live-news/id81111490