Punjab CM designate Bhagwant Mann resigns from Lok Sabha membership


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ ਨੂੰ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ। ਭਗਵੰਤ ਮਾਨ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਸੰਗਰੂਰ ਸੀਟ ਤੋਂ ਲੋਕ ਸਭਾ ਮੈਂਬਰ ਦੀ ਚੋਣ ਜਿੱਤੇ ਸੀ।





ਕਿਵੇਂ ਹੋਵੇਗਾ ਸਹੁੰ ਚੁੱਕ ਸਮਾਗਮ?


ਸੂਤਰਾਂ ਮੁਤਾਬਕ ਪੰਜਾਬ ਦੇ ਪਿੰਡ ਖਟਕੜਕਲਾਂ ਵਿੱਚ ਹੋਣ ਜਾ ਰਹੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਕੋਈ ਵੀਵੀਆਈਪੀ ਮਹਿਮਾਨ ਨਹੀਂ ਹੋਵੇਗਾ। ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਸਹੁੰ ਚੁੱਕ ਪ੍ਰੋਗਰਾਮ ਲਈ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਜਾਂ ਕਿਸੇ ਹੋਰ ਪਾਰਟੀ ਦੇ ਵੱਡੇ ਆਗੂ ਨੂੰ ਸੱਦਾ ਨਹੀਂ ਦਿੱਤਾ ਹੈ। ਸਹੁੰ ਚੁੱਕ ਸਮਾਗਮ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਵੱਡੇ ਨੇਤਾ ਮੌਜੂਦ ਰਹਿਣਗੇ।


ਇਹ ਵੀ ਪੜ੍ਹੋ: Captain Amarinder Singh: ਪੰਜ ਸੂਬਿਆਂ 'ਚ ਕਾਂਗਰਸ ਦੀ ਹਾਰ ਲਈ ਕੈਪਟਨ ਨੇ ਗਾਂਧੀ ਪਰਿਵਾਰ ਨੂੰ ਠਹਿਰਾਇਆ ਜ਼ਿੰਮੇਵਾਰ