Punjab New CM: ਭਗਵੰਤ ਮਾਨ ਕੱਲ੍ਹ ਲੋਕ ਸਭਾ ਅਹੁੱਦੇ ਤੋਂ ਦੇਣਗੇ ਅਸਤੀਫ਼ਾ
Breaking: ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਿਹਲਾਂ ਭਗਵੰਤ ਮਾਨ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ 14 ਮਾਰਚ ਯਾਨੀ ਕੱਲ੍ਹ ਨੂੰ ਅਸਤੀਫਾ ਦੇਣਗੇ।ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ।
Breaking: ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਿਹਲਾਂ ਭਗਵੰਤ ਮਾਨ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ 14 ਮਾਰਚ ਯਾਨੀ ਕੱਲ੍ਹ ਨੂੰ ਅਸਤੀਫਾ ਦੇਣਗੇ।ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਪੰਜਾਬ ਵਿੱਚ ਤਾਜ਼ਾ ਵਿਧਾਨ ਸਭਾ ਚੋਣਾਂ ਮਗਰੋਂ AAP ਨੂੰ ਵੱਡੀ ਜਿੱਤ ਮਿਲੀ ਹੈ। 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਮਾਨ ਆਪਣਾ ਅਸਤੀਫਾ ਸੌਂਪ ਦੇਣਗੇ।
ਪੰਜਾਬ ਦੀ ਨਵੀਂ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲੈ ਕੇ ਵੀ ਭਲਕੇ ਵਿਚਾਰ-ਵਟਾਂਦਰਾ ਹੋਣਾ ਹੈ। ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਤੋਂ ਇਕ ਦਿਨ ਬਾਅਦ 17 ਮਾਰਚ ਨੂੰ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਬੁਲਾਏ ਜਾਣ ਦੀ ਸੰਭਾਵਨਾ ਹੈ।ਦਿਲਚਸਪ ਗੱਲ ਇਹ ਹੈ ਕਿ ਪਾਰਟੀ ਵੱਲੋਂ ਇਹ ਸੰਕੇਤ ਮਿਲ ਰਹੇ ਹਨ ਕਿ 16 ਮਾਰਚ ਨੂੰ ਸਿਰਫ਼ ਭਗਵੰਤ ਮਾਨ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਬਾਕੀ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਬਾਅਦ ਵਿੱਚ ਚੰਡੀਗੜ੍ਹ ਵਿਖੇ ਸਹੁੰ ਚੁਕਾਈ ਜਾਵੇਗੀ।
ਪਾਰਟੀ ਦੇ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦਿੱਲੀ ਵਿੱਚ ਪਾਰਟੀ ਦੇ ਉੱਚ ਅਧਿਕਾਰੀ ਪਹਿਲਾਂ ਹੀ ਮੰਤਰੀ ਮੰਡਲ ਵਿੱਚ ਸੰਭਾਵਿਤ ਸ਼ਮੂਲੀਅਤ ਨੂੰ ਦੇਖ ਰਹੇ ਹਨ। ਸ਼ੁਰੂ ਵਿੱਚ ਸਿਰਫ਼ ਛੇ ਤੋਂ ਸੱਤ ਮੰਤਰੀ ਹੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣੇ ਹਨ।
Punjab CM designate Bhagwant Mann to tender his resignation from MP post tomorrow (March 14) in Delhi.
— ANI (@ANI) March 13, 2022
He is a Member of Parliament from the Sangrur Lok Sabha constituency.
(File pic) pic.twitter.com/I28CPLmp65
ਪੰਜਾਬ ਕੈਬਨਿਟ ਵਿੱਚ ਮੁੱਖ ਮੰਤਰੀ ਸਮੇਤ 18 ਮੈਂਬਰ ਹੋ ਸਕਦੇ ਹਨ। ਜਿਨ੍ਹਾਂ ਦੇ ਨਾਂ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ, ਉਨ੍ਹਾਂ ਵਿਚ ਹਰਪਾਲ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਬਲਜਿੰਦਰ ਕੌਰ, ਨੀਨਾ ਮਿੱਤਲ ਅਤੇ ਬੁੱਧ ਰਾਮ ਸ਼ਾਮਲ ਹਨ। ਪੰਜਾਬ ਸਰਕਾਰ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਤੇ 2.42 ਕਰੋੜ ਰੁਪਏ ਖਰਚ ਕਰੇਗੀ।