ਹੋਮ ਆਈਸੋਲੇਟ ਹੋਣ ਵਾਲਿਆਂ ਲਈ ਕੈਪਟਨ ਸਰਕਾਰ ਨੇ ਕੀਤੀ 'Covid Care WhatsApp Chatbot' ਦੀ ਸ਼ੁਰੂਆਤ
ਕੋਵਿਡ ਦੀ ਸਥਿਤੀ ਬਾਰੇ ਇੱਕ ਉੱਚ ਪੱਧਰੀ ਵਰਚੁਅਲ ਬੈਠਕ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਫੂਡ ਹੈਲਪਲਾਈਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੂਡ ਹੈਲਪਲਾਈਨ ਦੀ ਤਰੱਕੀ ਦੀ ਸਮੀਖਿਆ, ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ ਪਹੁੰਚਾਉਣ ਵਿੱਚ ਪੁਲਿਸ ਦੀ ਕੋਸ਼ਿਸ਼ਾ ਦੀ ਸ਼ਲਾਘਾ ਕੀਤੀ।
ਚੰਡੀਗੜ੍ਹ: ‘ਮਿਸ਼ਨ ਫਤਿਹ’ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਦੇ ਮਰੀਜ਼ਾਂ ਲਈ ਹੋਮ ਆਈਸੋਲੇਸ਼ਨ ਦੌਰਾਨ ਸਵੈ-ਸੰਭਾਲ, ਬਿਸਤਰੇ ਦੀ ਉਪਲਬਧਤਾ ਅਤੇ ਟੀਕਾਕਰਨ ਕੇਂਦਰਾਂ ਬਾਰੇ ਜਾਣਕਾਰੀ ਆਦਿ ਲਈ ‘ਪੰਜਾਬ ਕੋਵਿਡ ਕੇਅਰ ਵ੍ਹੱਟਸਐਪ ਚੈਟਬੋਟ’ ਦੀ ਸ਼ੁਰੂਆਤ ਕੀਤੀ ਹੈ।
ਹੋਮ ਆਈਸੋਲਟ ਹੋਣ ਵਾਲੇ ਮਰੀਜ਼ ਆਪਣੀ ਸਿਹਤ ਦੀ ਜਾਣਕਾਰੀ ਐਪ ਵਿੱਚ ਅਪਲੋਡ ਕਰ ਸਕਦੇ ਹਨ ਜਿਸ ਦੀ ਨਿਗਰਾਨੀ ਮਾਹਰ ਕਰਨਗੇ ਅਤੇ ਮਾਹਰ ਲੋਕਾਂ ਨੂੰ ਇਲਾਜ ਦੌਰਾਨ ਸਲਾਹ ਦੇਣਗੇ। ਦੱਸ ਦਈਏ ਕਿ ਇਹ ਐਪ 3 ਭਾਸ਼ਾਵਾਂ - ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਵਿੱਚ ਉਪਲਬਧ ਹੋਵੇਗੀ।
ਕੋਵਿਡ ਦੀ ਸਥਿਤੀ ਬਾਰੇ ਇੱਕ ਉੱਚ ਪੱਧਰੀ ਵਰਚੁਅਲ ਬੈਠਕ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਫੂਡ ਹੈਲਪਲਾਈਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਸ ਦੇ ਤਹਿਤ ਪੰਜਾਬ ਪੁਲਿਸ ਦੁਆਰਾ ਕੋਵਿਡ ਪ੍ਰਭਾਵਿਤ ਪਰਿਵਾਰਾਂ ਦੇ ਘਰਾਂ ਨੂੰ ਸਿਰਫ ਇੱਕ ਹਫਤੇ ਵਿੱਚ 3000 ਤੋਂ ਵੱਧ ਫੂਡ ਪੈਕੇਟ ਪ੍ਰਦਾਨ ਕੀਤੇ ਗਏ। ਇਨ੍ਹਾਂ ਵਿਚ 2721 ਪਕਾਏ ਗਏ ਅਤੇ 280 ਬਿਨਾਂ ਪਕਾਏ ਫੂਡ ਪੈਕਟ ਸ਼ਾਮਲ ਸੀ।
ਇਸ ਪਹਿਲਕਦਮ ਵਿੱਚ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਇਹ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਕਿ ਇਸ ਮੁਸ਼ਕਲ ਸਮੇਂ ਦੌਰਾਨ ਸੂਬੇ ਦਾ ਕੋਈ ਵੀ ਨਾਗਰਿਕ ਭੁੱਖੇ ਨਹੀਂ ਸੋਵੇ ਅਤੇ ਉਨ੍ਹਾਂ ਨੇ ਸਾਰੇ ਪ੍ਰਭਾਵਿਤ ਨਾਗਰਿਕਾਂ ਨੂੰ ਮੁਫਤ ਭੋਜਨ ਪ੍ਰਾਪਤ ਕਰਨ ਲਈ 112 ਜਾਂ 181 ਡਾਇਲ ਕਰਨ ਦੀ ਅਪੀਲ ਕੀਤੀ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸਕੀਮ ਦੀ ਸ਼ੁਰੂਆਤ ਦੇ ਪਹਿਲੇ ਹੀ ਦਿਨ, ਪੁਲਿਸ ਵਿਭਾਗ ਵੱਲੋਂ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਕੋਵਿਡ ਕੰਟੀਨ ਸਥਾਪਿਤ ਕਰ ਲਈਆਂ ਗਈਆਂ ਸੀ ਅਤੇ ਇਸ ਸਕੀਮ ਦੇ ਪਹਿਲੇ ਹੀ ਦਿਨ 120 ਤੋਂ ਵੱਧ ਪਕਾਏ / ਖਾਲੀ ਪੈਕਟ ਵੰਡੇ ਗਏ ਸੀ। ਉਨ੍ਹਾਂ ਨੇ ਅੱਗੇ ਦੱਸਿਆ ਕਿ 14 ਮਈ ਤੋਂ 20 ਮਈ, 2021 ਤੱਕ, ਫੂਡ ਹੈਲਪਲਾਈਨ ਨੰਬਰਾਂ ਤੇ ਖਾਣੇ ਲਈ ਬੇਨਤੀਆਂ ਲਈ ਕੁੱਲ 385 ਕਾਲਾਂ ਆਈਆਂ ਸੀ।
ਡੀਜੀਪੀ ਨੇ ਦੱਸਿਆ ਕਿ ਹੁਣ ਤੱਕ ਵੱਧ ਤੋਂ ਵੱਧ ਕਾਲਾਂ ਅੰਮ੍ਰਿਤਸਰ ਸ਼ਹਿਰ, ਲੁਧਿਆਣਾ ਸ਼ਹਿਰ, ਪਟਿਆਲਾ ਅਤੇ ਬਠਿੰਡਾ ਤੋਂ ਆਈਆਂ ਹਨ।
ਇਹ ਵੀ ਪੜ੍ਹੋ: Punjab on Black Fungus: ਪੰਜਾਬ ਸਰਕਾਰ ਨੇ ਵੀ ਬਲੈਕ ਫੰਗਸ ਨੂੰ ਐਲਾਨਿਆ ਮਹਾਂਮਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin