ਨਿਰੰਕਾਰੀ ਡੇਰੇ 'ਚ ਗ੍ਰਨੇਡ ਹਮਲੇ ਮਗਰੋਂ ਕੈਪਟਨ ਦਾ ਐਕਸ਼ਨ
ਏਬੀਪੀ ਸਾਂਝਾ | 18 Nov 2018 06:27 PM (IST)
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਨਿਰੰਕਾਰੀ ਭਵਨ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਗ੍ਰਹਿ ਸਕੱਤਰ, ਡੀਜੀ ਪੁਲਿਸ, ਡੀਜੀ ਲਾਅ ਤੇ ਆਰਡਰ ਤੇ ਡੀਜੀ ਇੰਟੈਲੀਜੈਂਸ ਨੂੰ ਤੁਰੰਤ ਪਿੰਡ ਅਦਲੀਵਾਲ, ਰਾਜਾਸਾਂਸੀ ਵਿੱਚ ਘਟਨਾ ਵਾਲੀ ਥਾਂ ’ਤੇ ਪੁੱਜਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਉਕਤ ਅਧਿਕਾਰੀਆਂ ਨੂੰ ਮੌਕੇ ’ਤੇ ਪਹੁੰਚ ਕੇ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਕਿਹਾ ਹੈ। ਇਹ ਵੀ ਪੜ੍ਹੋ- ਨਿਰੰਕਾਰੀਆਂ ਦੇ ਡੇਰੇ 'ਤੇ ਗਰਨੇਡ ਹਮਲਾ, ਤਿੰਨ ਮੌਤਾਂ 19 ਜ਼ਖ਼ਮੀ ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਧਮਾਕੇ ਦੇ ਮੱਦੇਨਜ਼ਰ ਪੁਲਿਸ ਨੂੰ ਸਾਰੇ ਸੰਵੇਦਨਸ਼ੀਲ ਸਥਾਨਾਂ 'ਤੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਤੁਰੰਤ ਵਧਾਉਣ ਦਾ ਵੀ ਨਿਰਦੇਸ਼ ਦਿੱਤਾ। ਜ਼ਿਕਰਯੋਗ ਹੈ ਕਿ ਹਲਕਾ ਰਾਜਾਸਾਂਸੀ ਦੇ ਨੇੜਲੇ ਪਿੰਡ ਅਦਲੀਵਾਲਾ ਸਥਿਤ ਨਿਰੰਕਾਰੀ ਭਵਨ 'ਤੇ ਗਰਨੇਡ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ 21 ਜਣੇ ਜ਼ਖ਼ਮੀ ਹੋ ਗਏ। ਇਹ ਵੀ ਪੜ੍ਹੋ- ਡੇਰਾ ਨਿਰੰਕਾਰੀ 'ਤੇ ਅੱਤਵਾਦੀਆਂ ਹਮਲਾ, ਡੀਜੀਪੀ ਅਰੋੜਾ ਦਾ ਦਾਅਵਾ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਕਿਹਾ ਹੈ ਕਿ ਰਾਜਾਸਾਂਸੀ ਨੇੜੇ ਡੇਰਾ ਨਿਰੰਕਾਰੀ 'ਤੇ ਹੋਏ ਹਮਲੇ ਪਿੱਛੇ ਅੱਤਵਾਦੀਆਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਪਿੱਛੇ ਕਸ਼ਮੀਰੀ ਅੱਤਵਾਦੀ ਜਾਕਿਰ ਮੂਸਾ ਦੀ ਸਾਜ਼ਿਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਅਰੋੜਾ ਨੇ ਕਿਹਾ ਕਿ ਹਮਲੇ ਪਿੱਛੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜਿਸ਼ ਹੈ। ਇਹ ਵੀ ਪੜ੍ਹੋ- ਪੰਜਾਬ ਤੋਂ ਨਿਕਲ ਹਰਿਆਣਾ ਪੁੱਜੇ ਅੱਤਵਾਦੀ, ਅਲਰਟ ਜਾਰੀ