ਪੰਜਾਬ ਦੇ ਮੁੱਖ ਮੰਤਰੀ ਨੇ ਸਟੀਲ ਅਤੇ ਲੋਹੇ ਦੇ ਪਲਾਂਟ ਬੰਦ ਕਰਨ ਦੇ ਦਿੱਤੇ ਹੁਕਮ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਹੇ ਅਤੇ ਸਟੀਲ ਉਦਯੋਗਾਂ ਵਿੱਚ ਕੰਮਕਾਜ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਵਿੱਚ ਆਕਸੀਜਨ ਸੰਕਟ ਤੋਂ ਬਚਿਆ ਜਾ ਸਕੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Captain Amarinder Singh) ਨੇ ਸੂਬੇ ਦੇ ਲੋਹੇ ਅਤੇ ਸਟੀਲ ਉਦਯੋਗਾਂ ਵਿੱਚ ਕੰਮਕਾਜ ਬੰਦ (iron & steel plants Shutdown) ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਵਿੱਚ ਆਕਸੀਜਨ ਸੰਕਟ (Oxygen Crisis) ਤੋਂ ਬਚਿਆ ਜਾ ਸਕੇ। ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਸ਼ਨੀਵਾਰ ਸਵੇਰੇ 6 ਮਰੀਜ਼ਾਂ ਦੀ ਆਕਸੀਜਨ ਦੀ ਘਾਟ (Shortage of Oxygen) ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਸੀਐਮ ਅਮਰਿੰਦਰ ਸਿੰਘ ਨੇ ਇਹ ਆਦੇਸ਼ ਜਾਰੀ ਕੀਤਾ ਹੈ।
ਉਨ੍ਹਾਂ ਡੀਸੀ ਅੰਮ੍ਰਿਤਸਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅੰਮ੍ਰਿਤਸਰ ਹਸਪਤਾਲ (Amritsar Hospital) ਵਿਖੇ ਵਾਪਰੀ ਦੁਖਦਾਈ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰਨ। ਡੀਸੀ ਨੂੰ ਹਸਪਤਾਲ ਦੀ ਮੌਤ ਦੇ ਕਾਰਨ ਤੱਥਾਂ ਅਤੇ ਹਾਲਤਾਂ ਦਾ ਪਤਾ ਲਗਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਆਕਸੀਜਨ ਦੀ ਘਾਟ ਕਰਕੇ ਮਰੀਜ਼ਾਂ ਨੂੰ ਸਰਕਾਰੀ ਮੈਡੀਕਲ ਕਾਲਜਾਂ ਵਿਚ ਭੇਜੇ ਜਾਣ ਦੇ ਹੁਕਮ ਦਿੱਤੇ ਗਏ ਹਨ।
ਇਸ ਮਾਮਲੇ ਦੀ ਜਾਂਚ ਲਈ ਇੱਕ ਅਧਿਕਾਰੀ ਨੇ ਦੱਸਿਆ ਕਿ ਡੀਸੀ ਨੇ ਇੱਕ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਇੱਕ ਪੀਸੀਐਸ ਅਧਿਕਾਰੀ, ਡਾ: ਰਜਤ ਓਬਰਾਏ (ਡਿਪਟੀ ਡਾਇਰੈਕਟਰ ਲੋਕਲ ਬਾਡੀ) ਸ਼ਾਮਲ ਹੈ, ਜੋ ਮੌਤ ਵਿਸ਼ਲੇਸ਼ਣ ਕਮੇਟੀ ਦੇ ਇੰਚਾਰਜ ਹਨ ਅਤੇ ਇੱਕ ਸਿਵਲ ਸਰਜਨ ਅੰਮ੍ਰਿਤਸਰ ਹਨ।
ਵੱਖ-ਵੱਖ ਹਸਪਤਾਲਾਂ ਤੋਂ ਆਕਸੀਜਨ ਦੀ ਘਾਟ ਕਾਰਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਇਹ ਮਾਮਲਾ ਕੇਂਦਰ ਕੋਲ ਉਠਾ ਚੁੱਕੇ ਹਨ ਅਤੇ ਕੇਂਦਰ ਤੋਂ ਜਲਦੀ ਆਕਸੀਜਨ ਦਾ ਕੋਟਾ ਵਧਾਉਣ ਦੀ ਮੰਗ ਵੀ ਕੀਤੀ ਹੈ।
ਇਹ ਵੀ ਪੜ੍ਹੋ: ਆਕਸੀਜਨ ਦੀ ਘਾਟ ਕਾਰਨ ਮੰਤਰੀ ਸੋਮਪ੍ਰਕਾਸ਼ ਦੀ ਸਿਹਤ ਵਿਗੜੀ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਦਾਖਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904