ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਬਕਾ ਬੀਜੇਪੀ ਮੰਤਰੀ ਦੇ ਘਰ ਦੇ ਬਾਹਰ ਗਾਂ ਦਾ ਗੋਹਾ ਸੁੱਟਣ ਵਾਲੇ ਮਾਮਲੇ 'ਚ ਧਾਰਾ 307 ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ।ਦੱਸ ਦੇਈਏ ਕਿ ਗੋਹਾ ਸੁੱਟਣ ਵਾਲੇ ਨੌਜਵਾਨ ਤੇ 'ਕਤਲ ਦੀ ਕੋਸ਼ਿਸ਼' ਦਾ ਕੇਸ ਦਰਜ ਕੀਤਾ ਗਿਆ ਸੀ। ਕੈਪਟਨ ਨੇ ਹੁਣ ਇਹ ਮਾਮਲਾ ਦਰਜ ਕਰਨ ਵਾਲੇ ਐਸਐਚਓ ਦੇ ਤਬਾਦਲੇ ਦਾ ਵੀ ਆਦੇਸ਼ ਦਿੱਤਾ ਹੈ। ਹੁਣ ਇਸ ਕੇਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਐਸਐਚਓ ਨੇ ਕੇਸ ਦਰਜ ਕਰਨ ਵੇਲੇ ਸਖ਼ਤੀ ਵਰਤੀ ਅਤੇ ਆਈਪੀਸੀ ਦੀ ਧਾਰਾ 307 ਦੇ ਤਹਿਤ ਕੇਸ ਦਰਜ ਕਰ ਲਿਆ। ਪਰ “ਹੱਤਿਆ ਦੀ ਕੋਸ਼ਿਸ਼ ਨਹੀਂ ਕੀਤੀ ਗਈ ”। ਕੈਪਟਨ ਨੇ ਹੁਸ਼ਿਆਰਪੁਰ ਦੀ ਇਸ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ, ਜਿਸ ਵਿੱਚ ਪ੍ਰਦਰਸ਼ਨਕਾਰੀਆਂ ਦੇ ਇੱਕ ਗਰੁਪ ਨੇ ਪੰਜਾਬ ਦੇ ਸਾਬਕਾ ਮੰਤਰੀ ਤੀਕਸ਼ਣ ਸੁਦ ਦੀ ਰਿਹਾਇਸ਼ ਦੇ ਸਾਹਮਣੇ ਗੋਹੇ ਨਾਲ ਭਰੀ ਟਰਾਲੀ ਨੂੰ ਉਤਾਰ ਦਿੱਤੀ ਸੀ।