ਪੜਚੋਲ ਕਰੋ

ਕੈਪਟਨ ਵੱਲੋਂ ਵਿਧਾਨ ਸਭਾ 'ਚ ਪੇਸ਼ ਮਤੇ ਦਾ ਜਾਣੋ ਪੂਰਾ ਸੱਚ, ਕੀ ਕਿਸਾਨਾਂ ਨੂੰ ਹੋਏਗਾ ਲਾਭ?

ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਪੇਸ਼ ਕੀਤੇ ਜਾ ਰਹੇ ਬਿੱਲ ਸੂਬੇ ਵੱਲੋਂ ਅੱਗੇ ਕਾਨੂੰਨੀ ਲੜਾਈ ਲੜਨ ਦਾ ਅਧਾਰ ਬਣਨਗੇ ਜਿਸ ਕਰਕੇ ਇਨ੍ਹਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਇਸ ਨੂੰ ਚੰਗੀ ਤਰ੍ਹਾਂ ਜਾਚਣ ਦੀ ਲੋੜ ਸੀ।

ਚੰਡੀਗੜ੍ਹ: ਕੇਂਦਰ ਵਿਚਲੀ ਬੀਜੇਪੀ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਉਨ੍ਹਾਂ ਸਮੂਹ ਸਿਆਸੀ ਧਿਰਾਂ ਨੂੰ ਪੰਜਾਬ ਦੀ ਰਾਖੀ ਲਈ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ ਕੀਤੀ ਹੈ। ਜਾਣੋ ਕੈਪਟਨ ਵੱਲੋਂ ਪੇਸ਼ ਖਰੜੇ ਵਿੱਚ ਕੀ- 1. ਸਦਨ ਵਿੱਚ ਪਾਸ ਕੀਤੇ ਗਏ ਮਤੇ ਮੁਤਾਬਕ ਸੂਬੇ ਦੀ ਵਿਧਾਨ ਸਭਾ ''ਭਾਰਤ ਸਰਕਾਰ ਵੱਲੋਂ ਹੁਣੇ ਜਿਹੇ ਘੜੇ ਗਏ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਹੱਲ ਨੂੰ ਲੈ ਕੇ ਅਪਣਾਏ ਗਏ ਕਠੋਰ ਤੇ ਬੇਤਰਕ ਵਤੀਰੇ ਪ੍ਰਤੀ ਡੂੰਘਾ ਖੇਦ ਪ੍ਰਗਟ ਕਰਦੀ ਹੈ।'' ਮਤੇ ਮੁਤਾਬਕ ਵਿਧਾਨ ਸਭਾ ਇਨ੍ਹਾਂ ਖੇਤੀ ਕਾਨੂੰਨਾਂ ਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ, 2020 ਨੂੰ ਸਰਬਸੰਮਤੀ ਨਾਲ ਖਾਰਜ ਕਰਨ ਲਈ ਮਜਬੂਰ ਹੈ। 2. ਕੇਂਦਰੀ ਖੇਤੀ ਕਾਨੂੰਨਾਂ 'ਕਿਸਾਨੀ ਜਿਣਸ, ਵਪਾਰ ਤੇ ਵਣਜ (ਉਤਸ਼ਾਹਤ ਕਰਨ ਤੇ ਸੁਖਾਲਾ ਬਣਾਉਣ) ਐਕਟ-2020', ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਐਕਟ-2020 ਤੇ ਜ਼ਰੂਰੀ ਵਸਤਾਂ ਸੋਧ ਐਕਟ-2020 ਦੇ ਹਵਾਲੇ ਨਾਲ ਸਦਨ ਵਿੱਚ ਪੇਸ਼ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਵੱਲੋਂ 14 ਸਤੰਬਰ, 2020 ਨੂੰ ਪੱਤਰ ਨੰ: ਸੀਐਮਓ/ਕਾਨਫੀ/2020/635 ਰਾਹੀਂ ਪ੍ਰਧਾਨ ਮੰਤਰੀ ਨੂੰ ਸਦਨ ਦੀਆਂ ਚਿੰਤਾਵਾਂ ਤੇ ਜਜ਼ਬਾਤਾਂ ਤੋਂ ਜਾਣੂ ਕਰਵਾਇਆ ਗਿਆ ਤੇ ਬਾਵਜੂਦ ਇਸ ਦੇ ਕੇਂਦਰ ਸਰਕਾਰ ਨੇ 24 ਸਤੰਬਰ ਤੇ 26 ਸਤੰਬਰ ਨੂੰ ਸਬੰਧਤ ਖੇਤੀ ਆਰਡੀਨੈਂਸਾਂ ਨੂੰ ਕਾਨੂੰਨਾਂ ਵਿੱਚ ਤਬਦੀਲ ਕਰਕੇ ਨੋਟੀਫਾਈ ਕਰ ਦਿੱਤਾ। 3. ਮਤੇ ਮੁਤਾਬਕ ''ਪ੍ਰਸਤਾਵਿਤ ਬਿਜਲੀ ਸੋਧ ਬਿੱਲ-2020 ਸਮੇਤ ਇਹ ਤਿੰਨੇ ਖੇਤੀ ਕਾਨੂੰਨ ਸਪੱਸ਼ਟ ਤੌਰ 'ਤੇ ਜਿੱਥੇ ਕਿਸਾਨਾਂ, ਬੇਜ਼ਮੀਨੇ ਕਾਮਿਆਂ ਦੇ ਹਿੱਤਾਂ ਨੂੰ ਢਾਹ ਲਾਉਂਦਾ ਹੈ, ਉੱਥੇ ਹੀ ਪੰਜਾਬ ਦੇ ਨਾਲ-ਨਾਲ ਮੁਢਲੀ ਹਰੀ ਕ੍ਰਾਂਤੀ ਦੇ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਖਿੱਤਿਆਂ ਵਿੱਚ ਚਿਰਾਂ ਤੋਂ ਸਥਾਪਤ ਖੇਤੀਬਾੜੀ ਮੰਡੀਕਰਨ ਪ੍ਰਣਾਲੀ ਦੇ ਵੀ ਵਿਰੁੱਧ ਹਨ।'' ਮਤੇ ਰਾਹੀਂ ਕਿਹਾ ਗਿਆ ਕਿ ਇਹ ਕਾਨੂੰਨ ਪ੍ਰਤੱਖ ਤੌਰ 'ਤੇ ਭਾਰਤ ਸਰਕਾਰ ਨੇ ਖੇਤੀ ਨਾਲ ਸਬੰਧਤ ਨਹੀਂ ਸਗੋਂ ਵਪਾਰਕ ਕਾਨੂੰਨ ਘੜੇ ਹਨ। 4. ਮਤੇ ਵਿੱਚ ਕਿਹਾ ਗਿਆ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ (ਐਂਟਰੀ 14 ਲਿਸਟ-2), ਜਿਸ ਅਨੁਸਾਰ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ, ਦੇ ਵੀ ਖਿਲਾਫ ਹਨ। ਵਿਧਾਨ ਸਭਾ ਦੇ ਸਪੀਕਰ ਵੱਲੋਂ ਪੜ੍ਹੇ ਗਏ ਮਤੇ ਮੁਤਾਬਕ ਇਹ ਕਾਨੂੰਨ ਦੇਸ਼ ਦੇ ਸੰਵਿਧਾਨ ਵਿੱਚ ਦਰਜ ਸੂਬੇ ਦੇ ਕਾਰਜਾਂ ਤੇ ਸ਼ਕਤੀਆਂ 'ਤੇ ਸਿੱਧਾ ਹਮਲਾ ਹਨ ਤੇ ਉਨ੍ਹਾਂ ਨੂੰ ਛਲਾਵੇ ਨਾਲ ਹਥਿਆਉਣ ਦਾ ਯਤਨ ਹੈ। 5. ਮਤੇ ਰਾਹੀਂ ਖੇਤੀ ਕਾਨੂੰਨਾਂ ਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਹ ਵੀ ਮੰਗ ਕੀਤੀ ਗਈ ਕਿ ''ਭਾਰਤ ਸਰਕਾਰ ਨਾ ਸਿਰਫ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ ਬਲਕਿ ਅਨਾਜ ਦੇ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਉਣ ਤੇ ਭਾਰਤੀ ਖੁਰਾਕ ਨਿਗਮ ਅਜਿਹੇ ਹੋਰ ਅਦਾਰਿਆਂ ਰਾਹੀਂ ਨਵੇਂ ਆਰਡੀਨੈਂਸ ਜਾਰੀ ਕਰੇ।'' ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਪੇਸ਼ ਕੀਤੇ ਜਾ ਰਹੇ ਬਿੱਲ ਸੂਬੇ ਵੱਲੋਂ ਅੱਗੇ ਕਾਨੂੰਨੀ ਲੜਾਈ ਲੜਨ ਦਾ ਅਧਾਰ ਬਣਨਗੇ ਜਿਸ ਕਰਕੇ ਇਨ੍ਹਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਇਸ ਨੂੰ ਚੰਗੀ ਤਰ੍ਹਾਂ ਜਾਚਣ ਦੀ ਲੋੜ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀਤਾਪਸੀ ਪੰਨੂ ਦੇ ਘਰਵਾਲੇ ਦਾ ਕੀ ਹਾਲ , Cute ਗੱਲਾਂ ਤਾਂ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget