ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਮੰਗਲਵਾਰ ਸ਼ਾਮ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ (Punjab) 'ਚ ਵੱਧ ਰਹੇ ਡ੍ਰੋਨ, ਕਿਸਾਨ ਅੰਦੋਲਨ (Farmers Protest) ਤੇ ਕਿਸਾਨ ਲੀਡਰਾਂ ਦੀ ਸੁਰੱਖਿਆ ਵਰਗੇ ਤਾਜ਼ਾ ਖਤਰੇ ਬਾਰੇ ਗੱਲ ਕੀਤੀ। ਉਨ੍ਹਾਂ ਨੇ ਅਮਿਤ ਸ਼ਾਹ ਤੋਂ ਸੈਂਟਰਲ ਫੋਰਸ (Central Force) ਦੀਆਂ 25 ਕੰਪਨੀਆਂ ਵੀ ਮੰਗੀਆਂ ਹਨ। ਉਨ੍ਹਾਂ ਨੂੰ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਮੋਹਾਲੀ, ਪਟਿਆਲਾ, ਬਠਿੰਡਾ, ਫਗਵਾੜਾ ਤੇ ਮੋਗਾ ਵਿੱਚ ਤਾਇਨਾਤ ਕਰਨ ਲਈ ਕਿਹਾ ਗਿਆ ਹੈ।


ਮੀਡੀਆ ਰਿਪੋਰਟਾਂ ਮੁਤਾਬਕ ਕੈਪਟਨ ਨੇ ਸ਼ਾਹ ਨੂੰ ਦੱਸਿਆ ਕਿ ਸੂਬੇ ਦੇ 5 ਕਿਸਾਨ ਲੀਡਰਾਂ ਦੀ ਜਾਨ ਨੂੰ ਖਤਰਾ ਹੈ। ਇਨ੍ਹਾਂ ਆਗੂਆਂ ਨੇ ਪੰਜਾਬ ਤੇ ਹਰਿਆਣਾ ਪੁਲਿਸ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਕੇਂਦਰ ਨੂੰ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਹੁਣ ਸਰਹੱਦ ਪਾਰੋਂ ਕਿਸਾਨਾਂ ਨੂੰ ਸਰਕਾਰ ਵਿਰੁੱਧ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਬੇਨਤੀ ਵੀ ਕੀਤੀ ਹੈ। ਕੈਪਟਨ ਨੇ ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਡ੍ਰੋਨ ਵਿਰੋਧੀ ਤਕਨੀਕ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ।


ਕੈਪਟਨ ਵੱਲੋਂ ਅਮਿਤ ਸ਼ਾਹ ਨੂੰ ਦਿੱਤੀ ਗਈ ਜਾਣਕਾਰੀ ਵਿੱਚੋਂ ਸਭ ਤੋਂ ਮਹੱਤਵਪੂਰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਕਿਸਾਨ ਆਗੂਆਂ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਨੇ 5 ਕਿਸਾਨ ਨੇਤਾਵਾਂ ਬਾਰੇ ਦੱਸਿਆ ਜਿਨ੍ਹਾਂ ਨੂੰ ਖਤਰੇ ਬਾਰੇ ਖੁਫੀਆ ਏਜੰਸੀਆਂ ਕੋਲ ਸਹੀ ਜਾਣਕਾਰੀ ਹੈ। ਉਨ੍ਹਾਂ ਦੇ ਨਾਂ ਜਨਤਕ ਨਹੀਂ ਕੀਤੇ ਗਏ ਹਨ।


ਇਸ ਤੋਂ ਇਲਾਵਾ ਕੈਪਟਨ ਨੇ ਮੰਦਰਾਂ, ਆਰਐਸਐਸ ਸ਼ਾਖਾ ਤੇ ਪੰਜਾਬ ਵਿੱਚ ਦਫਤਰਾਂ, ਉਨ੍ਹਾਂ ਦੇ ਨੇਤਾਵਾਂ, ਭਾਜਪਾ, ਸ਼ਿਵ ਸੈਨਾ ਦੇ ਨੇਤਾਵਾਂ ਦੇ ਨਾਲ ਡੇਰੇ, ਨਿਰੰਕਾਰੀ ਭਵਨ ਤੇ ਸਮਾਗਮਾਂ ਨੂੰ ਵੀ ਖਤਰਾ ਦੱਸਿਆ। ਉਨ੍ਹਾਂ ਨੇ ਹਾਲ ਹੀ ਵਿੱਚ ਅੰਮ੍ਰਿਤਸਰ ਤੋਂ ਮਿਲੀ ਵਿਸਫੋਟਕ ਸਮੱਗਰੀ ਬਾਰੇ ਵੀ ਗੱਲ ਕੀਤੀ।


ਕੈਪਟਨ ਨੇ ਅਮਿਤ ਸ਼ਾਹ ਨੂੰ ਖੇਤੀਬਾੜੀ ਕਾਨੂੰਨ ਵਾਪਸ ਲੈਣ ਲਈ ਵੀ ਕਿਹਾ, ਜਿਨ੍ਹਾਂ ਕਾਰਨ ਕਿਸਾਨਾਂ 'ਚ ਭਾਰੀ ਗੁੱਸਾ ਹੈ। ਉਨ੍ਹਾਂ ਕਿਹਾ ਕਿ ਲੰਬੇ ਅੰਦੋਲਨ ਕਾਰਨ ਉਨ੍ਹਾਂ ਨੂੰ ਸਰਹੱਦ ਪਾਰ ਤੋਂ ਸਰਕਾਰ ਵਿਰੁੱਧ ਭੜਕਾਇਆ ਜਾ ਸਕਦਾ ਹੈ। ਇਸ ਲਈ ਇਸ ਮੁੱਦੇ ਨੂੰ ਜਲਦੀ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਥਿਤੀ ਵਿਗੜ ਸਕਦੀ ਹੈ। ਅਮਰਿੰਦਰ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦੀ ਵੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Fit India Freedom Run 2.0: ਖੇਡ ਮੰਤਰੀ ਅਨੁਰਾਗ ਠਾਕੁਰ 13 ਅਗਸਤ ਨੂੰ ਲਾਂਚ ਕਰਨਗੇ ਫਿੱਟ ਇੰਡੀਆ ਫਰੀਡਮ ਰਨ 2.0


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904