ਪੜਚੋਲ ਕਰੋ

ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਮੰਗੀ ਮਦਦ

ਪੰਜਾਬ ‘ਚ ਕੋਰੋਨਾ ਨਾਲ ਜੰਗ ‘ਚ ਕਈ ਜਥੇਬੰਦੀਆਂ ਅਤੇ ਸਮੂਹਾਂ ਵਲੋਂ ਵੱਖ-ਵੱਖ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਮਦਦ ਮੰਗੀ ਹੈ। ਨਾਲ ਹੀ ਸੀਐਮ ਨੇਡਿਪਟੀ ਕਮਿਸ਼ਨਰਾਂ ਨੂੰ ਸੂਬਾ ਭਰ ਵਿਚ ਸਤਿਸੰਗ ਬਿਆਸ ਦੀਆਂ ਸ਼ਾਖਾਵਾਂ ਦੇ ਅਧਿਕਾਰਤ ਨੁਮਾਇੰਦਿਆਂ ਨਾਲ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।

ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਮਰੀਜਾਂ ਦੇ ਇਲਾਜ ਲਈ ਸਾਰੀਆਂ ਸ਼ਾਖਾਵਾਂ ਉਪਲਬਧ ਕਰਵਾਉਣ ਅਤੇ ਇਸ ਉਦੇਸ਼ ਲਈ ਅਟੈਡੈਂਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਤਿਸੰਗ ਦੇ ਮੁਖੀ ਨੂੰ ਸੂਬਾ ਭਰ ਵਿਚ ਕੋਵਿਡ ਪ੍ਰਭਾਵਿਤ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿਚ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ‘ਮਿਸ਼ਨ ਫਤਹਿ’ ਦੇ ਤਹਿਤ ਕੋਵਿਡ ਮਰੀਜਾਂ ਦੇ ਬਿਹਤਰ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਪਰ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਧਾਰਮਿਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਅਜਿਹੀਆਂ ਜਥੇਬੰਦੀਆਂ ਦੇ ਵਿਆਪਕ ਸਹਿਯੋਗ ਦੀ ਲੋੜ ਹੈ।

ਮੁੱਖ ਮੰਤਰੀ ਨੇ ਬੀਤੇ ਸਾਲ ਸੂਬੇ ਦੀ ਕੋਵਿਡ ਵਿਰੁੱਧ ਜੰਗ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਇਸ ਨਾਲ ਹਾਲਾਤ ਨੂੰ ਸਥਿਰ ਬਣਾਉਣ ਵਿਚ ਮਦਦ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ਸਾਲ ਮਹਾਂਮਾਰੀ ਹੋਰ ਵੀ ਘਾਤਕ ਅਤੇ ਜਾਨ ਲਈ ਖ਼ਤਰਾ ਬਣੀ ਹੋਈ ਹੈ ਜਿਸ ਕਰਕੇ ਇਸ ਨਾਲ ਨਿਪਟਣ ਲਈ ਸਤਿਸੰਗ ਦੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਾਹਿਰਾਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਅਗਲੀ ਲਹਿਰ ਹੋਰ ਵੀ ਖਤਰਨਾਕ ਹੋਵੇਗੀ ਜਿਸ ਕਰਕੇ ਸਾਰਿਆਂ ਦੇ ਸਾਂਝੇ ਯਤਨਾਂ ਦੀ ਜ਼ਰੂਰਤ ਹੈ ਤਾਂ ਕਿ ‘ਮਿਸ਼ਨ ਫਤਹਿ’ ਦੀ ਸਫਲਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ: ਜੇਲ੍ਹਾਂ ਵਿੱਚ ਫੈਲ ਰਹੇ ਕੋਰੋਨਾ ਕਰਕੇ Supreme Court ਦੀ ਉੱਡੀ ਨੀਂਦ, ਮੁੜ ਦਿੱਤਾ ਕੈਦੀਆਂ ਨੂੰ ਰਿਹਾ ਕਰਨ ਦਾ ਹੁਕਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget