ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਡਾਵਾਂਡੋਲ ਜਿਹੀ ਹੋਈ ਪਈ ਹੈ। ਪਿਛਲੇ ਹਫ਼ਤੇ ਪੀਜੀਆਈ ਦਾਖ਼ਲ ਰਹਿਣ ਤੋਂ ਬਾਅਦ ਡਾਕਟਰਾਂ ਨੇ ਐਤਵਾਰ ਨੂੰ ਮੁੜ ਉਨ੍ਹਾਂ ਦੀ ਜ਼ਰੂਰੀ ਜਾਂਚ ਕੀਤੀ ਤੇ ਅਗਲੇ ਦੋ ਦਿਨਾਂ ਤਕ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਮੁੱਖ ਮੰਤਰੀ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਸਾਰੇ ਜਾਂਚ ਨਮੂਨੇ ਦਰੁਸਤ ਪਾਏ ਗਏ ਹਨ, ਪਰ ਫਿਰ ਵੀ ਕਮਜ਼ੋਰੀ ਦੂਰ ਕਰਨ ਲਈ ਉਨ੍ਹਾਂ ਨੂੰ 48 ਘੰਟੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਡਾਕਟਰਾਂ ਨੇ ਦੱਸਿਆ ਕਿ ਵਾਇਰਲ ਬੁਖ਼ਾਰ ਤੋਂ ਬਾਅਦ ਸਰੀਰਕ ਕਮਜ਼ੋਰੀ ਆ ਜਾਂਦੀ ਹੈ, ਜਿਸ ਨੂੰ ਆਰਾਮ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ।