ਪੜਚੋਲ ਕਰੋ

50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਕੈਪਟਨ ਦੀ ਮੋਦੀ ਤੇ ਸ਼ਾਹ ਨੂੰ ਚਿੱਠੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ।ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ (ਰੇਲ ਸਫਰ ਦੇ ਅਨੁਕੂਲ) ਦੇ ਨਾਲ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਕੈਪਟਨ ਨੇ ਦੋਵਾਂ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਸੂਬੇ ਵਿੱਚ ਵੱਖ-ਵੱਖ ਪੱਧਰਾਂ 'ਤੇ ਆਕਸੀਜਨ ਸਹਾਰੇ ਚੱਲ ਰਹੇ ਕੋਵਿਡ ਮਰੀਜ਼ਾਂ ਦੀ ਗਿਣਤੀ 10000 ਤੱਕ ਅੱਪੜਨ ਦੇ ਚੱਲਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੱਖੋ-ਵੱਖਰੇ ਪੱਤਰ ਭੇਜੇ ਹਨ।ਸੂਬੇ ਭਰ ਵਿੱਚ ਆਕਸੀਜਨ ਦੀ ਕਮੀ ਦੇ ਚੱਲਦਿਆਂ ਕੀਮਤੀ ਜਾਨਾਂ ਦੇ ਭਾਰੀ ਨੁਕਸਾਨ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਧ ਰਹੇ ਕੇਸਾਂ ਦੇ ਦਬਾਅ ਨਾਲ ਉਹ ਆਕਸੀਜਨ ਦੀ ਘਾਟ ਕਾਰਨ ਲੈਵਲ 2 ਤੇ ਲੈਵਲ 3 ਦੇ ਬਿਸਤਰਿਆਂ ਨੂੰ ਵਧਾਉਣ ਵਿੱਚ ਅਸਮਰੱਥ ਹਨ।ਸੂਬੇ ਨੂੰ ਆਕਸੀਜਨ ਬਿਸਤਰਿਆਂ ਦੀ ਘਾਟ ਹੋਣ ਦੀ ਸੰਭਾਵਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਉਨ੍ਹਾਂ ਇਸ ਗੱਲ ਵੱਲ ਵੀ ਇਸ਼ਾਰਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਸਥਾਨਕ ਉਦਯੋਗਾਂ ਨੂੰ ਵਾਹਗਾ ਅਟਾਰੀ ਸਰਹੱਦ ਰਾਹੀਂ ਜੋ ਕਿ ਭੂਗੋਲਿਕ ਤੌਰ 'ਤੇ ਨੇੜੇ ਹੈ, ਐਲ.ਐਮ.ਓ. ਦੀ ਪਾਕਿਸਤਾਨ ਤੋਂ ਦਰਾਮਦ ਦੀ ਆਗਿਆ ਦੇਣ ਦੀ ਅਸਮਰੱਥਾ ਜ਼ਾਹਰ ਕੀਤੀ ਗਈ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ, '' ਮੈਨੂੰ ਇਹ ਦੱਸਦਿਆਂ ਅਫਸੋਸ ਹੋ ਰਿਹਾ ਹੈ ਕਿ ਸਾਨੂੰ ਬਦਲਵੇਂ ਸ੍ਰੋਤਾਂ ਤੋਂ ਲੋੜੀਂਦੀ ਸਪਲਾਈ ਦਾ ਭਰੋਸਾ ਦੇਣ ਦੇ ਬਾਵਜੂਦ ਅਜਿਹਾ ਨਹੀਂ ਵਾਪਰਿਆ।''
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਬਾਹਰੋਂ ਐਲ.ਐਮ.ਓ. ਦੀ ਕੁੱਲ ਸਪਲਾਈ ਮੌਜੂਦਾ ਸਮੇਂ 195 ਮੀਟਰਿਕ ਟਨ ਮਿਲ ਰਹੀ ਹੈ ਜਿਸ ਵਿੱਚੋਂ 90 ਮੀਟਰਿਕ ਟਨ ਪੂਰਬੀ ਭਾਰਤ ਦੇ ਬੋਕਾਰੋ ਤੋਂ ਮਿਲ ਰਹੀ ਹੈ। ਬਾਕੀ 105 ਮੀਟਰਿਕ ਟਨ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਦੇ ਐਲ.ਐਮ.ਓ. ਕੇਂਦਰਾਂ ਤੋਂ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੋਜ਼ਾਨਾ ਦਾ ਨਿਰਧਾਰਤ ਕੋਟਾ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦਾ ਪਾਣੀਪਤ (ਹਰਿਆਣਾ) ਤੋਂ 5.6 ਮੀਟਰਿਕ ਟਨ, ਸੈਲਾ ਕੁਈ, ਦੇਹਰਾਦੂਨ (ਉਤਰਾਖੰਡ) ਤੋਂ 100 ਮੀਟਰਿਕ ਟਨ ਅਤੇ ਰੁੜਕੀ ਤੋਂ 10 ਮੀਟਰਿਕ ਟਨ ਦਾ ਬੈਕਲਾਗ ਪਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਬੋਕਾਰੋ ਤੋਂ ਰੋਜ਼ਾਨਾ 90 ਮੀਟਰਿਕ ਟਨ ਦੀ ਨਿਯਮਿਤ ਨਿਕਾਸੀ ਲਈ ਭਾਰਤ ਸਰਕਾਰ ਨੂੰ 20 ਵਾਧੂ ਟੈਂਕਰ (ਰੇਲ ਸਫਰ ਦੇ ਅਨੁਕੂਲ) ਅਲਾਟ ਕਰਨ ਦੀ ਅਪੀਲ ਕੀਤੀ ਸੀ ਪਰ ਸੂਬੇ ਨੂੰ ਇਹ ਦੱਸਿਆ ਗਿਆ ਕਿ ਸਿਰਫ ਦੋ ਟੈਂਕਰ ਹੀ ਮੁਹੱਈਆ ਕਰਵਾਏ ਜਾਣਗੇ ਪਰ ਉਹ ਵੀ ਅਜੇ ਮਿਲਣੇ ਬਾਕੀ ਹਨ।ਉਨ੍ਹਾਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਤੁਰੰਤ ਹੀ ਇਸ ਮਾਮਲੇ ਵਿੱਚ ਦਖਲ ਦੇ ਕੇ ਇਸ ਵੱਡੇ ਸੰਕਟ ਨੂੰ ਹੱਲ ਕਰਨ ਦੀ ਅਪੀਲ ਕੀਤੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget