ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਤੋਂ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਪੁੱਛਗਿੱਛ ਕਰੇਗੀ। ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀ ਉਲੰਘਣਾ ਦੇ ਮਾਮਲੇ ਵਿੱਚ ਹੈ।
ਦੱਸ ਦਈਏ ਕਿ ਈਡੀ ਸਵਿਟਜ਼ਰਲੈਂਡ ਨੂੰ ਫੰਡਾਂ ਦੇ ਟ੍ਰਾਂਸਫਰ, ਜਕਰਾਂਦਾ ਟਰੱਸਟ ਦੇ ਗਠਨ ਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵਿੱਚ ਸੰਸਥਾਵਾਂ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ 21 ਜੁਲਾਈ, 2016 ਨੂੰ ਰਣਇੰਦਰ ਇਨਫੋਰਸਮੈਂਟ ਸਾਹਮਣੇ ਪੇਸ਼ ਹੋਇਆ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਲੀਡਰਾਂ ਦਾ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਦੇ ਪੁੱਤਰ ਖ਼ਿਲਾਫ਼ ਕਾਰਵਾਈ ਉਨ੍ਹਾਂ ਦਾ ਲਈ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਪ੍ਰਤੀ ਸਖ਼ਤ ਰੁਖ ਅਖ਼ਤਿਆਰ ਕਰਨ ਦਾ ਨਤੀਜਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕੈਪਟਨ ਦੇ ਬੇਟੇ ਰਣਇੰਦਰ ਦੀ ਈਡੀ ਸਾਹਮਣੇ ਪੇਸ਼ੀ ਅੱਜ
ਏਬੀਪੀ ਸਾਂਝਾ
Updated at:
27 Oct 2020 10:20 AM (IST)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਤੋਂ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਪੁੱਛਗਿੱਛ ਕਰੇਗੀ। ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀ ਉਲੰਘਣਾ ਦੇ ਮਾਮਲੇ ਵਿੱਚ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -