ਲੁਧਿਆਣਾ: ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ‘ਚ ਲਗਾਤਾਰ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਤੇ ਪੈਂਦਾ ਸਾਫ਼ ਨਜ਼ਰ ਆ ਰਿਹਾ ਹੈ। ਦਿਨ-ਬ-ਦਿਨ ਮੈਦਾਨੀ ਇਲਾਕਿਆਂ ਦਾ ਪਾਰਾ ਡਿੱਗਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ‘ਤੇ ਵੀ ਇਸ ਦਾ ਅਸਰ ਪੈਂਦਾ ਨਜ਼ਰ ਆ ਰਿਹਾ ਹੈ। ਵੱਧ ਰਹੀ ਠੰਢ ਨਾਲ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ।
ਪੰਜਾਬ ਸੂਬੇ ‘ਚ ਵੱਧੋ ਵੱਧ ਤਾਪਮਾਨ ‘ਚ ਵੀ ਕਾਫੀ ਗਿਰਾਵਟ ਆਈ ਹੈ। ਦੱਸ ਦਈਏ ਕਿ 1973 ਤੋਂ ਬਾਅਦ ਤਾਪਮਾਨ ‘ਚ ਸਭ ਤੋਂ ਜ਼ਿਆਦਾ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਸਾਫ਼ ਹੈ ਕਿ 46 ਸਾਲ ਬਾਅਦ ਠੰਢ ਨੇ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਠੰਢ ਹੋਰ ਵਧ ਸਕਦੀ ਹੈ।
ਪੰਜਾਬ ਯੂਨੀਵਰਸਿਟੀ ਮੌਸਮ ਵਿਭਾਗ ਦੇ ਵਿਗੀਆਨੀ ਡਾ. ਪ੍ਰਭਜੋਤ ਕੌਰ ਨੇ ਠੰਢ ਵਧਣ ਦਾ ਕਾਰਨ ਬੀਤੇ ਦਿਨੀਂ ਹੋਈ ਬਾਰਸ਼ ਤੇ ਪੱਛਮੀ ਗੜਬੜੀ ਹੈ। ਉਨ੍ਹਾਂ ਕਿਹਾ ਕਿ ਠੰਢ ਨੇ ਪਿਛਲੇ 46 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ ਤੇ ਆਉਣ ਵਾਲੇ ਦਿਨਾਂ ‘ਚ ਠੰਢ ਅਜੇ ਹੋਰ ਵਧੇਗੀ। ਡਾ. ਕੌਰ ਨੇ ਕਿਹਾ ਕਿ ਧੁੰਦ ਦਾ ਸਾਹਮਣਾ ਵੀ ਸੂਬਾ ਵਾਸੀਆਂ ਨੂੰ ਕਰਨਾ ਪਵੇਗਾ।
ਉਧਰ ਦੂਜੇ ਪਾਸੇ ਆਮ ਲੋਕਾਂ ਦਾ ਕਹਿਣਾ ਹੈ ਕਿ ਠੰਢ ‘ਚ ਕਾਫੀ ਵਾਧਾ ਹੋਇਆ ਹੈ ਤੇ ਬੀਤੇ ਕਈ ਸਾਲਾ ਦੀ ਰਿਕਾਰਡ ਤੋੜ ਠੰਢ ਕਰਕੇ ਆਮ ਲੋਕ ਘਰਾਂ ‘ਚ ਰਹਿਣ ਲਈ ਮਜਬੂਰ ਹੋ ਗਏ ਹਨ। ਇਸ ਠੰਢ ਨਾਲ ਬਜ਼ੁਰਗ ਤੇ ਬੱਚੇ ਖਾਸੇ ਪ੍ਰੇਸ਼ਾਨ ਹੋ ਰਹੇ ਹਨ।
ਪੰਜਾਬ ‘ਚ ਠੰਢ ਨੇ ਤੋੜਿਆ 46 ਸਾਲ ਦਾ ਰਿਕਾਰਡ, ਲੋਕਾਂ ਦਾ ਬੁਰਾ ਹਾਲ
ਏਬੀਪੀ ਸਾਂਝਾ
Updated at:
18 Dec 2019 01:12 PM (IST)
ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ‘ਚ ਲਗਾਤਾਰ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਤੇ ਪੈਂਦਾ ਸਾਫ਼ ਨਜ਼ਰ ਆ ਰਿਹਾ ਹੈ। ਦਿਨ-ਬ-ਦਿਨ ਮੈਦਾਨੀ ਇਲਾਕਿਆਂ ਦਾ ਪਾਰਾ ਡਿੱਗਦਾ ਜਾ ਰਿਹਾ ਹੈ।
- - - - - - - - - Advertisement - - - - - - - - -