ਪੜਚੋਲ ਕਰੋ

Anantnag 'ਚ ਪੰਜਾਬ ਦਾ ਪੁੱਤਰ ਕਰਨਲ ਮਨਪ੍ਰੀਤ ਸ਼ਹੀਦ, ਪਿਤਾ ਵੀ ਸਨ ਆਰਮੀ 'ਚ, ਪਰਿਵਾਰ ਨੂੰ ਪੁੱਤ ਦੀ ਸ਼ਹਾਦਤ 'ਤੇ ਮਾਣ

Anantnag Encounter Update - ਕਰਨਲ ਮਨਪ੍ਰੀਤ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਸੁਣ ਕੇ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਅੱਜ ਸ਼ਾਮ ਤੱਕ ਸ਼ਹੀਦ ਮਨਪ੍ਰੀਤ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਦੀ ਉਮੀਦ ਲਗਾਈ ਜਾ ਰਹੀ ਹੈ। ਵੱਡੀ ਗਿਣਤੀ

ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਕੋਕਰਨਾਗ ਇਲਾਕੇ 'ਚ ਬੁੱਧਵਾਰ (13 ਸਤੰਬਰ) ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਕਰਨਲ, ਮੇਜਰ ਅਤੇ ਡੀਐੱਸਪੀ ਸ਼ਹੀਦ ਹੋ ਗਏ ਹਨ। ਇਹਨਾਂ ਵਿੱਚ ਪੰਜਾਬ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ ਵੀ ਸ਼ਾਮਲ ਹਨ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਵਾਸੀ ਨਿਊ ਚੰਡੀਗੜ੍ਹ ਦੇ ਪਿੰਡ ਭੜੌਜੀਆਂ ਦੇ ਰਹਿਣ ਵਾਲੇ ਸਨ। ਅਤੇ ਸ਼ਹੀਦ ਦਾ ਸਹੁਰਾ ਪਰਿਵਾਰ ਪੰਚਕੁਲਾ ਦੇ ਸੈਕਟਰ 26 ਵਿੱਚ ਰਹਿੰਦਾ ਹੈ। 

ਕਰਨਲ ਮਨਪ੍ਰੀਤ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਸੁਣ ਕੇ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਅੱਜ ਸ਼ਾਮ ਤੱਕ ਸ਼ਹੀਦ ਮਨਪ੍ਰੀਤ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਦੀ ਉਮੀਦ ਲਗਾਈ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ। ਮਨਪ੍ਰੀਤ ਸਿੰਘ ਦੇ ਪਿਤਾ ਲਖਬੀਰ ਸਿੰਘ ਵੀ ਆਰਮੀ ਵਿੱਚ ਸਨ। 

ਕਰਨਲ ਮਨਪ੍ਰੀਤ ਸਿੰਘ ਆਪਣਾ ਹੱਸਦਾ ਵੱਸਦਾ ਘਰ ਛੱਡ ਕੇ ਦੇਸ਼ ਤੋਂ ਜਾਨ ਵਾਰ ਗਿਆ। ਕਰਨਲ ਦੇ ਪਿੱਛੇ ਉਸ ਦੀ ਪਤਨੀ,  7 ਸਾਲ ਦਾ ਬੇਟਾ ਕਬੀਰ ਸਿੰਘ ਅਤੇ ਢਾਈ ਸਾਲ ਦੀ ਬੇਟੀ ਬਾਣੀ ਹੈ। ਮਨਪ੍ਰੀਤ ਸਿੰਘ ਦੇ ਭਰਾ ਦਾ ਨਾਮ ਸੰਦੀਪ ਸਿੰਘ ਅਤੇ ਭੈਣ ਦਾ ਨਾਂ ਸੰਦੀਪ ਕੌਰ ਹੈ ਦੋਵੇਂ ਮਨਪ੍ਰੀਤ ਤੋਂ ਛੋਟੋ ਹਨ। ਪਰਿਵਾਰ ਨੇ ਕਿਹਾ ਕਿ ਸਾਨੂੰ ਆਪਣੇ ਪੁੱਤਰ 'ਤੇ ਮਾਨ ਹੈ ਜੋ ਦੇਸ਼ ਦੇ ਲਈ ਕੁਰਬਾਨ ਹੋਇਆ ਹੈ।  ਸ਼ਹੀਦ ਦੀ ਮਾਤਾ ਮਨਜੀਤ ਕੌਰ ਜਿਨ੍ਹਾਂ ਦੀ ਉਮਰ 68 ਸਾਲ ਦੇ ਕਰੀਬ ਹੈ। ਉਹ ਆਪਣੇ ਛੋਟੇ ਪੁੱਤਰ ਸੰਦੀਪ ਸਿੰਘ ਨਾਲ ਪਿੰਡ ਵਿੱਚ ਰਹਿੰਦੀ ਹੈ।


Anantnag 'ਚ ਪੰਜਾਬ ਦਾ ਪੁੱਤਰ ਕਰਨਲ ਮਨਪ੍ਰੀਤ ਸ਼ਹੀਦ, ਪਿਤਾ ਵੀ ਸਨ ਆਰਮੀ 'ਚ, ਪਰਿਵਾਰ ਨੂੰ ਪੁੱਤ ਦੀ ਸ਼ਹਾਦਤ 'ਤੇ ਮਾਣ

ਮਨਪ੍ਰੀਤ ਸਿੰਘ ਦੇ ਪਿਤਾ ਸੇਵਾਮੁਕਤੀ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਸਨ। ਨੌਕਰੀ ਦੌਰਾਨ ਉਹਨਾਂ ਦੀ ਮੌਤ ਹੋ ਗਈ ਸੀ। ਇਸ ਲਈ ਸ਼ਹੀਦ ਮਨਪ੍ਰੀਤ ਸਿੰਘ ਦੇ ਛੋਟੇ ਭਰਾ ਸੰਦੀਪ ਸਿੰਘ ਨੂੰ ਨਾਨ-ਟੀਚਿੰਗ ਸਟਾਫ਼ ਵਿੱਚ ਭਰਤੀ ਕੀਤਾ ਗਿਆ। ਫਿਲਹਾਲ ਸੰਦੀਪ ਸਿੰਘ ਪੰਜਾਬ ਯੂਨੀਵਰਸਿਟੀ ਵਿੱਚ ਹੀ ਕੰਮ ਕਰਦਾ ਹੈ।

ਮਨਪ੍ਰੀਤ ਸਿੰਘ ਨੂੰ ਕੁਝ ਸਮਾਂ ਪਹਿਲਾਂ ਲੈਫਟੀਨੈਂਟ ਕਰਨਲ ਤੋਂ ਕਰਨਲ ਵਜੋਂ ਤਰੱਕੀ ਦਿੱਤੀ ਗਈ ਸੀ। ਸ਼ਹੀਦ ਮਨਪ੍ਰੀਤ ਸਿੰਘ 2003 ਵਿੱਚ ਲੈਫਟੀਨੈਂਟ ਵਜੋਂ ਭਰਤੀ ਹੋਏ ਸਨ। 2005 ਵਿੱਚ ਉਹਨਾਂ ਨੂੰ ਮੇਜਰ ਵਜੋਂ ਤਰੱਕੀ ਦਿੱਤੀ ਗਈ। 

ਅਨੰਤਨਾਗ ਦੇ ਗਡੋਲ ਇਲਾਕੇ 'ਚ ਅੱਤਵਾਦੀਆਂ ਖਿਲਾਫ ਮੁਹਿੰਮ ਮੰਗਲਵਾਰ (12 ਸਤੰਬਰ) ਦੀ ਸ਼ਾਮ ਨੂੰ ਸ਼ੁਰੂ ਹੋਈ ਸੀ ਪਰ ਰਾਤ ਨੂੰ ਇਸ ਨੂੰ ਰੋਕ ਦਿੱਤਾ ਗਿਆ ਸੀ। ਅੱਤਵਾਦੀਆਂ ਦੀ ਤਲਾਸ਼ ਬੁੱਧਵਾਰ ਸਵੇਰੇ ਮੁੜ ਸ਼ੁਰੂ ਕਰ ਦਿੱਤੀ ਗਈ ਸੀ। ਇਸ ਦੌਰਾਨ ਮੁੱਠਭੇੜ 'ਚ ਆਰਮੀ ਜਵਾਨਾ ਦੇ ਗੋਲੀ ਲੱਗ ਗਈ। 

 

ਟਾਪ ਹੈਡਲਾਈਨ

Punjab News : 2027 ਦੀਆਂ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਚੋਣ ਲੜਨ ਬਾਰੇ ਆਖੀ ਇਹ ਗੱਲ
Punjab News : 2027 ਦੀਆਂ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਚੋਣ ਲੜਨ ਬਾਰੇ ਆਖੀ ਇਹ ਗੱਲ
MP Amritpal Singh: ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
ਪੰਜਾਬ ਪੁਲਿਸ ਦੇ ASI ਦੀ ਡਿਊਟੀ ਦੌਰਾਨ ਅਚਾਨਕ ਵਿਗੜੀ ਸਿਹਤ, ਹਸਪਤਾਲ ਪਹੁੰਚਣ 'ਤੇ ਤੋੜਿਆ ਦਮ  
ਪੰਜਾਬ ਪੁਲਿਸ ਦੇ ASI ਦੀ ਡਿਊਟੀ ਦੌਰਾਨ ਅਚਾਨਕ ਵਿਗੜੀ ਸਿਹਤ, ਹਸਪਤਾਲ ਪਹੁੰਚਣ 'ਤੇ ਤੋੜਿਆ ਦਮ  
Punjab Congress: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦੋ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਭਾਜਪਾ 'ਚ ਹੋਣਗੇ ਸ਼ਾਮਲ...
Punjab Congress: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦੋ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਭਾਜਪਾ 'ਚ ਹੋਣਗੇ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Embed widget