ਪੜਚੋਲ ਕਰੋ

ਪੰਜਾਬ ਦੇ ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਮੁਹਾਲੀ ‘ਚ ਉਨ੍ਹਾਂ ਦੇ ਨਾਮ ‘ਤੇ ਹੋਵੇਗਾ ਚੌਕ

Punjab News: ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਲਈ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਅੰਤਿਮ ਅਰਦਾਸ ਕੀਤੀ ਗਈ।

Punjab News: ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਲਈ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਅੰਤਿਮ ਅਰਦਾਸ ਕੀਤੀ ਗਈ। ਇਸ ਵਿੱਚ ਮੋਹਾਲੀ ਦੇ ਫੋਰਟਿਸ ਚੌਕ ਦਾ ਨਾਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਣ ਦਾ ਪ੍ਰਸਤਾਵ ਰੱਖਿਆ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਵੀ ਭੱਲਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਆਪਣਾ ਸ਼ੋਕ ਸੰਦੇਸ਼ ਭੇਜਿਆ। ਆਪਣੇ ਪਿਤਾ ਨੂੰ ਯਾਦ ਕਰਦੇ ਹੋਏ, ਭੱਲਾ ਦੀ ਧੀ ਅਸ਼ਪ੍ਰੀਤ ਨੇ ਕਿਹਾ, "ਪਾਪਾ ਤੁਸੀਂ ਮੇਰੀ ਸਟ੍ਰੈਂਥ ਸੀ।"

ਪੰਜਾਬੀ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਡਾਇਰੈਕਟਰ ਸਮੀਪ ਕੰਗ ਅਤੇ ਪੰਜਾਬ ਸਰਕਾਰ ਦੇ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਕਈ ਮਸ਼ਹੂਰ ਹਸਤੀਆਂ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਨਾਲ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਫ਼ਿਲਮ ਸੈਂਸਰ ਬੋਰਡ ਦੇ ਸੇਵਾਮੁਕਤ ਮੈਂਬਰ ਆਰ.ਆਰ. ਗਿੱਲ ਨੇ ਭੱਲਾ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ। ਭੋਗ ਦੀ ਅਰਦਾਸ ਤੋਂ ਬਾਅਦ, ਸਿੰਘ ਸਾਹਿਬਾਨ ਨੇ ਜਸਵਿੰਦਰ ਭੱਲਾ ਦੇ ਪੁੱਤਰ ਪੁਖਰਾਜ ਭੱਲਾ ਦੇ ਸਿਰ 'ਤੇ ਪੱਗ ਰੱਖ ਕੇ ਜ਼ਿੰਮੇਵਾਰੀ ਸੌਂਪਣ ਦੀ ਰਸਮ ਅਦਾ ਕੀਤੀ। 

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਨਗਰ ਨਿਗਮ ਨੇ ਮੋਹਾਲੀ ਫੋਰਟਿਸ ਹਸਪਤਾਲ ਦੇ ਨੇੜੇ ਚੌਕ ਦਾ ਨਾਮ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਣ ਦਾ ਪ੍ਰਸਤਾਵ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵ ਉਨ੍ਹਾਂ ਦੇ ਛੋਟੇ ਭਰਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਪਾਸ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਨਾਮ ਰੱਖਿਆ ਜਾਵੇਗਾ। ਜੇਕਰ ਚਾਹਿਆ ਤਾਂ ਭੱਲਾ ਸਾਹਿਬ ਦਾ ਬੁੱਤ ਵੀ ਉੱਥੇ ਲਗਾਇਆ ਜਾਵੇਗਾ।

ਆਰਆਰ ਗਿੱਲ ਨੇ ਕਿਹਾ ਕਿ ਟੀਵੀ ਸੀਰੀਅਲ ਅਤੇ ਕਾਮੇਡੀ ਸੀਰੀਅਲ ਉਨ੍ਹਾਂ ਕੋਲ ਸਰਟੀਫਿਕੇਸ਼ਨ ਲਈ ਆਉਂਦੇ ਸਨ। ਉਹ ਭੱਲਾ ਦੇ ਸੀਰੀਅਲ 1 ਮਿੰਟ ਵਿੱਚ ਸਾਈਨ ਕਰਕੇ ਪਾਸ ਕਰ ਦਿੰਦੇ ਸਨ, ਕਿਉਂਕਿ ਭੱਲਾ ਨੇ ਸਾਫ਼-ਸੁਥਰੀ ਕਾਮੇਡੀ ਨਾਲ ਲੋਕਾਂ ਨੂੰ ਹਸਾਉਣ ਦਾ ਕੰਮ ਕੀਤਾ ਹੈ।

ਜ਼ਿਕਰ ਕਰ ਦਈਏ ਕਿ ਭੱਲਾ ਦਾ ਦੇਹਾਂਤ 22 ਅਗਸਤ ਦੀ ਸਵੇਰ ਨੂੰ 65 ਸਾਲ ਦੀ ਉਮਰ ਵਿੱਚ ਬ੍ਰੇਨ ਸਟੋਕ ਹੋਣ ਕਰਕੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਕਸਬੇ ਵਿੱਚ ਹੋਇਆ ਸੀ। ਭੱਲਾ ਦੇ ਦੇਹਾਂਤ 'ਤੇ ਪੰਜਾਬੀ ਫਿਲਮ ਇੰਡਸਟਰੀ ਦੀਆਂ ਵੱਡੀਆਂ ਹਸਤੀਆਂ ਦੇ ਨਾਲ-ਨਾਲ ਰਾਜਨੀਤੀ ਅਤੇ ਸਮਾਜ ਦੀਆਂ ਜਾਣੀਆਂ-ਪਛਾਣੀਆਂ ਸ਼ਖਸੀਅਤਾਂ ਵੀ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget