ਅੰਮ੍ਰਿਤਸਰ: ਰਾਸ਼ਟਰਮੰਡਲ ਖੇਡਾਂ 'ਚ ਵੇਟਲਿਫਟਿੰਗ 'ਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਲਵਪ੍ਰੀਤ ਸਿੰਘ ਸ਼ਨੀਵਾਰ ਨੂੰ ਘਰ ਪਰਤ ਆਏ ਹਨ। ਉਨ੍ਹਾਂ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਰਿਵਾਰਕ ਮੈਂਬਰਾਂ ਨੇ ਸਵਾਗਤ ਕੀਤਾ।


ਇਸ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰ 'ਚ ਜਸ਼ਨ ਦਾ ਮਾਹੌਲ ਹੈ। ਅੰਮ੍ਰਿਤਸਰ ਹਵਾਈ ਅੱਡੇ ਦੇ ਬਾਹਰ ਉਸ ਦੇ ਪਹੁੰਚਣ ਤੋਂ ਪਹਿਲਾਂ ਉਸ ਦੇ ਪਰਿਵਾਰ ਨੇ ਢੋਲ ਦੇ ਡਗਿਆਂ 'ਤੇ ਨੱਚਿਆ। ਉਸ ਦੇ ਦਾਦਾ ਜੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ।  ਉਹ ਆਪਣੀ ਮਿਹਨਤ ਨਾਲ ਇੱਥੇ ਪਹੁੰਚਿਆ ਹੈ। ਪਰਿਵਾਰਕ ਮੈਂਬਰਾਂ ਨੇ ਵੀ ਸਹਿਯੋਗ ਦਿੱਤਾ ਹੈ।