ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (New Party of Captain Amarinder Singh) ਵੱਲੋਂ ਨਵੀਂ ਪਾਰਟੀ ਬਣਾਉਣ ਮਗਰੋਂ ਕਾਂਗਰਸ ਵੀ ਚੌਕਸ ਹੋ ਗਈ ਹੈ। ਕੈਪਟਨ ਦੇ ਐਲਾਨ ਤੋਂ ਐਲਾਨ ਪਹਿਲਾਂ ਮੰਗਲਵਾਰ ਸਵੇਰੇ ਮੁੱਖ ਮੰਤਰੀ ਚਰਨਜੀਤ ਚੰਨੀ (CN Charanjit Singh Channi) ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਕੇਦਾਰਨਾਥ ਧਾਮ ਦੀ ਯਾਤਰਾ 'ਤੇ ਗਏ ਤੇ ਸ਼ਾਮ ਨੂੰ ਵਾਪਸ ਪਰਤਿਆਂ ਹੀ ਦੋਵਾਂ ਲੀਡਰਾਂ ਨੇ ਗਿਲੇ-ਸ਼ਿਕਵੇ ਦੂਰ ਹੋ ਦਾ ਦਾਅਵਾ ਕਰ ਦਿੱਤਾ। 


ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਨਿੱਜੀ ਰੰਜ ਨਹੀਂ ਹੈ ਤੇ ਉਹ ਅਸੂਲਾਂ ਦੇ ਮੁੱਦੇ ’ਤੇ ਬੋਲਦੇ ਹਨ। ਉਨ੍ਹਾਂ ਕਿਹਾ ਕਿ ਉਹ ਅਗਲੇ ਦਿਨਾਂ ਵਿੱਚ ਪ੍ਰਚਾਰ ਮੁਹਿੰਮ ਸ਼ੁਰੂ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸਰਕਾਰ ਵੱਲੋਂ ਲਏ ਜਾ ਰਹੇ ਫੈਸਲਿਆਂ ਤੋਂ ਜਾਣੂ ਕਰਵਾਇਆ। ਚੰਨੀ ਨੇ ਸਾਫ ਸੰਕੇਤ ਦਿੱਤਾ ਕਿ ਨਵਜੋਤ ਸਿੱਧੂ ਵੱਲੋਂ ਉਠਾਏ ਮਾਮਲਿਆਂ ਦਾ ਸਰਕਾਰ ਜਲਦ ਨਿਬੇੜਾ ਕਰੇਗੀ ਜਿਸ ਵਿੱਚ ਐਡਵੋਕੇਟ ਜਨਰਲ ਦਿਓਲ ਦਾ ਅਸਤੀਫਾ ਵੀ ਸ਼ਾਮਲ ਹੈ। 


ਦਰਅਸਲ ਮੰਗਲਵਾਰ ਸ਼ਾਮ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ ਕੇ ਨਵੀਂ ਪਾਰਟੀ ਦਾ ਐਲਾਨ ਕੀਤਾ ਤਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਦੇ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ‘ਡਿਨਰ ਮੀਟਿੰਗ’ ਉੱਤੇ ਬੁਲਾ ਲਿਆ। ਪੰਜਾਬ ਭਵਨ ਵਿੱਚ ਦੇਰ ਸ਼ਾਮ ਹੋਈ ਮੀਟਿੰਗ ਵਿੱਚ ਕਾਂਗਰਸ ਨੇ ਕੈਪਟਨ ਵੱਲੋਂ ਅਸਤੀਫੇ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਵਿਧਾਇਕਾਂ ਦੀ ਨਬਜ਼ ਟੋਹੀ। 


ਹਾਸਲ ਜਾਣਕਾਰੀ ਅਨੁਸਾਰ ਹਰੀਸ਼ ਚੌਧਰੀ ਨੇ ਕਿਹਾ ਕਿ ਅਗਾਮੀ ਚੋਣਾਂ ਇਕੱਠੇ ਹੋ ਕੇ ਲੜਾਂਗੇ ਤੇ ਪਾਰਟੀ ਵਿੱਚ ਕੋਈ ਵਖਰੇਵਾਂ ਨਹੀਂ। ਉਨ੍ਹਾਂ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਕਾਂਗਰਸ ਵੱਲੋਂ ਵਿਧਾਇਕਾਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਟਿਕਟਾਂ ਦਿੱਤੀਆਂ ਜਾਣਗੀਆਂ। ‘ਡਿਨਰ ਮੀਟਿੰਗ’ ਵਿੱਚ ਸਭ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੇ ਇਕਮੁੱਠਤਾ ਪ੍ਰਗਟ ਕੀਤੀ ਕਿ ਉਹ ਕਾਂਗਰਸ ਨਾਲ ਚਟਾਨ ਵਾਂਗ ਖੜ੍ਹੇ ਹਨ ਤੇ ਕੋਈ ਵੀ ਕੈਪਟਨ ਵੱਲ ਕਦਮ ਨਹੀਂ ਵਧਾਏਗਾ।


ਦਾਅਵਤ ਵਿੱਚ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਸਮੇਤ ਕਰੀਬ 60 ਦੇ ਕਰੀਬ ਕਾਂਗਰਸੀ ਸ਼ਾਮਲ ਸਨ। ਮੀਟਿੰਗ ਵਿੱਚ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਵਿਜੈ ਇੰਦਰ ਸਿੰਗਲਾ, ਰਣਦੀਪ ਸਿੰਘ ਨਾਭਾ, ਪਰਗਟ ਸਿੰਘ, ਰਾਜਾ ਵੜਿੰਗ, ਗੁਰਕੀਰਤ ਸਿੰਘ ਕੋਟਲੀ, ਐਮ.ਪੀ ਡਾ.ਅਮਰ ਸਿੰਘ, ਮੁਹੰਮਦ ਸਦੀਕ, ਕਾਰਜਕਾਰੀ ਪ੍ਰਧਾਨ ਪਵਨ ਗੋਇਲਸ਼ਾਮਲ ਸਨ।


ਇਹ ਵੀ ਪੜ੍ਹੋ: By Election Results: ਵੱਖ-ਵੱਖ ਸੂਬਿਆਂ 'ਚ ਭਾਜਪਾ ਦੇ ਪ੍ਰਦਰਸ਼ਨ 'ਤੇ ਜੇਪੀ ਨੱਡਾ ਨੇ PM ਮੋਦੀ ਲਈ ਕੀ ਕਿਹਾ ਜਾਣੋ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904