ਪੜਚੋਲ ਕਰੋ
(Source: ECI/ABP News)
ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਥਾਪਿਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ
Jalandhar News : ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ ਹੈ। ਇਸ ਚੋਣ ਲਈ ਹਾਲੇ ਮਿਤੀ ਦਾ ਐਲਾਨ ਨਹੀਂ ਹੋਇਆ ਹੈ।
![ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਥਾਪਿਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ Punjab Congress appointed MLA Rana Gurjit Singh as the chairman of election campaign committee for Jalandhar by-election ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਥਾਪਿਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ](https://feeds.abplive.com/onecms/images/uploaded-images/2023/03/12/8b36c9abde9d0b176b15d9a04c6fe88b1678608157908345_original.jpg?impolicy=abp_cdn&imwidth=1200&height=675)
Rana Gurjit Singh
Jalandhar News : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ ਹੈ। ਇਸ ਚੋਣ ਲਈ ਹਾਲੇ ਮਿਤੀ ਦਾ ਐਲਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਚੀਨ 'ਚ ਲਾਕਡਾਊਨ ਦੀ ਤਿਆਰੀ , ਕੋਵਿਡ ਤੋਂ ਬਾਅਦ ਹੁਣ ਇਸ ਬਿਮਾਰੀ ਕਾਰਨ ਮਚਿਆ ਹੜਕੰਪ
ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦੇਹਾਂਤ ਮਗਰੋਂ ਖਾਲੀ ਹੋ ਗਈ ਸੀ। ਉਨ੍ਹਾਂ ਦੀ ਮੌਤ ਜਨਵਰੀ ਮਹੀਨੇ ਵਿੱਚ ਉਸ ਵੇਲੇ ਹੋਈ ਸੀ ਜਦੋਂ ਉਹ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਸਨ ਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਇਸੇ ਦੌਰਾਨ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
Punjab Congress President @RajaBrar_INC ji has appointed former Cabinet Minister Shri @RanaGurjeetS ji as the Chairman of the Campaign Committee for the upcoming Jalandhar Parliamentary Bye Elections. pic.twitter.com/bewcnDDEsy
— Punjab Congress (@INCPunjab) March 11, 2023
ਇਹ ਵੀ ਪੜ੍ਹੋ : 22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ 'ਚ ਨਸ਼ੇ ਦੇ ਮੁੱਦੇ 'ਤੇ ਹੋਵੇਗੀ ਚਰਚਾ , ਸਿਹਤ ਮੰਤਰੀ ਨੇ ਬਹਿਸ ਕਰਨ ਦੀ ਕੀਤੀ ਸੀ ਮੰਗ
ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਵੀ ਕੀਤਾ ਨਿਯੁਕਤ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਉਪ ਚੋਣ ਲਈ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਹੈ। ਪਾਰਟੀ ਨੇ ਹਾਲ ਹੀ ਵਿੱਚ 9 ਵਿਧਾਨ ਸਭਾ ਹਲਕਿਆਂ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ (ਪੱਛਮੀ), ਜਲੰਧਰ (ਕੇਂਦਰੀ), ਜਲੰਧਰ (ਉੱਤਰੀ), ਜਲੰਧਰ ਲਈ ਕਈ ਆਗੂਆਂ ਅਤੇ ਸਾਬਕਾ ਵਿਧਾਇਕਾਂ ਨੂੰ ਇੰਚਾਰਜ ਅਤੇ ਸਹਿ-ਇੰਚਾਰਜ ਵਜੋਂ ਨਾਮਜ਼ਦ ਕੀਤਾ ਸੀ।ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)