Jalandhar News : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ ਹੈ। ਇਸ ਚੋਣ ਲਈ ਹਾਲੇ ਮਿਤੀ ਦਾ ਐਲਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਚੀਨ 'ਚ ਲਾਕਡਾਊਨ ਦੀ ਤਿਆਰੀ , ਕੋਵਿਡ ਤੋਂ ਬਾਅਦ ਹੁਣ ਇਸ ਬਿਮਾਰੀ ਕਾਰਨ ਮਚਿਆ ਹੜਕੰਪ
ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦੇਹਾਂਤ ਮਗਰੋਂ ਖਾਲੀ ਹੋ ਗਈ ਸੀ। ਉਨ੍ਹਾਂ ਦੀ ਮੌਤ ਜਨਵਰੀ ਮਹੀਨੇ ਵਿੱਚ ਉਸ ਵੇਲੇ ਹੋਈ ਸੀ ਜਦੋਂ ਉਹ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਸਨ ਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਇਸੇ ਦੌਰਾਨ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।