ਪੜਚੋਲ ਕਰੋ

ਪੰਜਾਬ ਕਾਂਗਰਸ ਵੱਲੋਂ 22 ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਨ੍ਹਾਂ 22 ਜ਼ਿਲ੍ਹਾ ਕੋਆਰਡੀਨੇਟਰਾਂ ਦੀ ਲਿਸਟ ਜਾਰੀ ਕੀਤੀ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 22 ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਨ੍ਹਾਂ 22 ਜ਼ਿਲ੍ਹਾ ਕੋਆਰਡੀਨੇਟਰਾਂ ਦੀ ਲਿਸਟ ਜਾਰੀ ਕੀਤੀ ਹੈ। ਪਾਰਟੀ ਨੇ ਚੋਣ ਪ੍ਰਚਾਰ ਕਮੇਟੀ ਤੇ ਤਾਲਮੇਲ ਕਮੇਟੀ ਦਾ ਐਲਾਨ ਕਰਨ ਮਗਰੋਂ ਸੰਗਠਨ ਵੱਲ ਧਿਆਨ ਦੇਣਾ ਸ਼ੁਰੂ ਕੀਤਾ ਹੈ। ਸੂਤਰਾਂ ਮੁਤਾਬਕ ਕਾਂਗਰਸ ਜਲਦ ਤੋਂ ਜਲਦ ਸੰਗਠਨ ਦਾ ਐਲਾਨ ਕਰਕੇ ਚੋਣ ਮੁਹਿੰਮ ਨੂੰ ਭਖਾਉਣਾ ਚਾਹੁੰਦੀ ਹੈ। 

ਪੰਜਾਬ ਕਾਂਗਰਸ ਵੱਲੋਂ 22 ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਦੱਸ ਦਈਏ ਕਿ ਪਿਛਲੇ ਇੱਕ ਸਾਲ ਤੋਂ ਲਗਾਤਾਰ ਅੰਦਰੂਨੀ ਕਲੇਸ਼ ਵਿੱਚ ਘਿਰੀ ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੌਕਸ ਹੋ ਗਈ ਹੈ। ਹਾਈਕਮਾਨ ਨੇ ਲਗਾਤਾਰ ਮੀਟਿੰਗਾਂ ਕਰਕੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੂੰ ਹੁਣ ਸੰਭਲ ਕੇ ਚੱਲਣ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪਾਰਟੀ ਰੁੱਸੇ ਲੀਡਰਾਂ ਨੂੰ ਮਨਾਉਣ ਤੇ ਜਲਦ ਤੋਂ ਜਲਦ ਬਕਾਇਆ ਕੰਮ ਨਿਬੇੜਨ ਵਿੱਚ ਲੱਗ ਗਈ ਹੈ।

ਸੂਤਰਾਂ ਮੁਤਾਬਕ ਪਾਰਟੀ ਜਲਦ ਹੀ ਸੰਗਠਨ ਦਾ ਐਲਾਨ ਕਰ ਦੇਵੇਗੀ ਤੇ ਨਾਲ ਹੀ ਟਿਕਟਾਂ ਦੀ ਵੰਡ ਦਾ ਕੰਮ ਵੀ ਵਿੱਢ ਦੇਵੇਗੀ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਤਕਰੀਬਨ ਸਾਰੇ ਤੇ ਆਮ ਆਦਮੀ ਪਾਰਟੀ 10 ਉਮੀਦਵਾਰ ਐਲਾਨ ਚੁੱਕੀ ਹੈ। ਵਿਰੋਧੀ ਪਾਰਟੀਆਂ ਦੇ ਇਨ੍ਹਾਂ ਉਮੀਦਵਾਰਾਂ ਨੇ ਚੋਣ ਪ੍ਰਚਾਰ ਵੀ ਵਿੱਢ ਦਿੱਤਾ ਹੈ ਪਰ ਕਾਂਗਰਸੀ ਉਮੀਦਵਾਰ ਅਜੇ ਹਰੀ ਝੰਡੀ ਉਡੀਕ ਰਹੇ ਹਨ।

ਸੂਤਰਾਂ ਮੁਤਾਬਕ ਹਾਲਾਤ ਨੂੰ ਵੇਖਦਿਆਂ ਕਾਂਗਰਸ ਹਾਈਕਮਾਨ ਵੱਲੋਂ ਐਤਕੀਂ ਕਾਂਗਰਸ ਉਮੀਦਵਾਰਾਂ ਦਾ ਐਲਾਨ ਪਹਿਲਾਂ ਕੀਤਾ ਜਾ ਸਕਦਾ ਹੈ। ਪਹਿਲੀ ਵਾਰ ਹੈ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਹੀ ਕਾਂਗਰਸ ਨੇ ਚੋਣ ਪ੍ਰਚਾਰ ਕਮੇਟੀ ਅਤੇ ਤਾਲਮੇਲ ਕਮੇਟੀ ਦਾ ਐਲਾਨ ਕੀਤਾ ਹੈ। ਪਾਰਟੀ ਹਾਈਕਮਾਨ ਨੇ ਇਨ੍ਹਾਂ ਉੱਚ ਪੱਧਰੀ ਕਮੇਟੀਆਂ ਜ਼ਰੀਏ ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਨੂੰ ਮੱਠਾ ਕਰਨ ਤੇ ਸਿਆਸੀ ਤਵਾਜ਼ਨ ਬਣਾਉਣ ਦਾ ਵੀ ਯਤਨ ਕੀਤਾ ਹੈ।

ਟਾਪ ਹੈਡਲਾਈਨ

Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget